Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਕਪੂਰਥਲਾ ‘ਚ 2 ਕਾਰਾਂ ਦੀ ਹੋਈ ਆਪਸ ‘ਚ ਟੱਕਰ, ਪੁਲਿਸ ਮੁਲਾਜ਼ਮ ਸਮੇਤ ਦੋ ਲੋਕ ਗੰਭੀਰ ਰੂਪ ਜਖ਼ਮੀ

Kapurthala Road Accident; ਕਪੂਰਥਲਾ ਦੇ ਫੱਤੂਢੀਂਗਾ ਰੋਡ ‘ਤੇ ਪਰਵੇਜ਼ ਨਗਰ ਪਿੰਡ ਨੇੜੇ ਦੋ ਕਾਰਾਂ ਦੀ ਟੱਕਰ ਹੋ ਗਈ। ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਇੱਕ ਪੁਲਿਸ ਮੁਲਾਜ਼ਮ ਸਮੇਤ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਹਾਦਸਾ ਪਿੰਡ ਸੁਰਖਪੁਰ ਮੋੜ ਨੇੜੇ ਵਾਪਰਿਆ, ਜਿੱਥੇ ਰਾਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕਪੂਰਥਲਾ ‘ਚ 2 ਕਾਰਾਂ ਦੀ ਹੋਈ ਆਪਸ ‘ਚ ਟੱਕਰ, ਪੁਲਿਸ ਮੁਲਾਜ਼ਮ ਸਮੇਤ ਦੋ ਲੋਕ ਗੰਭੀਰ ਰੂਪ ਜਖ਼ਮੀ

Kapurthala Road Accident; ਕਪੂਰਥਲਾ ਦੇ ਫੱਤੂਢੀਂਗਾ ਰੋਡ ‘ਤੇ ਪਰਵੇਜ਼ ਨਗਰ ਪਿੰਡ ਨੇੜੇ ਦੋ ਕਾਰਾਂ ਦੀ ਟੱਕਰ ਹੋ ਗਈ। ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਇੱਕ ਪੁਲਿਸ ਮੁਲਾਜ਼ਮ ਸਮੇਤ ਦੋ ਲੋਕ ਗੰਭੀਰ ਜ਼ਖਮੀ ਹੋ ਗਏ।

ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ।

ਹਾਦਸਾ ਪਿੰਡ ਸੁਰਖਪੁਰ ਮੋੜ ਨੇੜੇ ਵਾਪਰਿਆ, ਜਿੱਥੇ ਰਾਤ ਦੇ ਸਮੇਂ ਟ੍ਰੈਫਿਕ ਘੱਟ ਹੋਣ ਦੇ ਬਾਵਜੂਦ ਤੇਜ਼ ਰਫ਼ਤਾਰ ਕਾਰਨ ਟੱਕਰ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਟੱਕਰ ਦੀ ਆਵਾਜ਼ ਸੁਣ ਕੇ ਨੇੜਲੇ ਇਲਾਕੇ ਦੇ ਲੋਕ ਅਤੇ ਰਾਹਗੀਰ ਤੁਰੰਤ ਮੌਕੇ ਤੇ ਪਹੁੰਚ ਗਏ ਅਤੇ ਜ਼ਖ਼ਮੀਆਂ ਨੂੰ ਕਾਰਾਂ ਚੋਂ ਬਾਹਰ ਕੱਢਿਆ। ਰਾਹਗੀਰਾਂ ਦੀ ਮਦਦ ਨਾਲ ਦੋਵੇਂ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਭੇਜਿਆ ਗਿਆ।

ਪੁਲਿਸ ਅਧਿਕਾਰੀ ਸੀ ਨਸ਼ੇ ਦੀ ਹਾਲਤ ਵਿਚ

ਜ਼ਖ਼ਮੀਆਂ ਵਿੱਚ ਇੱਕ ਕਾਰ ਚਾਲਕ ਅਤੇ ਪੁਲਿਸ ਵਿਭਾਗ ਨਾਲ ਸਬੰਧਿਤ ਅਧਿਕਾਰੀ ਅਰਸ਼ਵੀਰ ਸਿੰਘ ਵੀ ਸ਼ਾਮਲ ਹੈ। ਮੌਕੇ ਤੇ ਮੌਜੂਦ ਲੋਕਾਂ ਅਤੇ ਰਾਹਗੀਰਾਂ ਦਾ ਦਾਅਵਾ ਹੈ ਕਿ ਪੁਲਿਸ ਮੁਲਾਜ਼ਮ ਕਥਿਤ ਤੌਰ ਤੇ ਨਸ਼ੇ ਦੀ ਹਾਲਤ ਵਿੱਚ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਲਾਂਕਿ ਪੁਲਿਸ ਵੱਲੋਂ ਇਸ ਬਾਰੇ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ।

ਮੌਕੇ ਤੇ ਪਹੁੰਚੀ ਪੁਲਿਸ

ਘਟਨਾ ਦੀ ਜਾਣਕਾਰੀ ਮਿਲਣ ਤੇ ਕੋਤਵਾਲੀ ਥਾਣੇ ਦੀ ਪੁਲਿਸ ਮੌਕੇ ਤੇ ਪਹੁੰਚੀ। ਕੋਤਵਾਲੀ ਥਾਣੇ ਦੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਇੰਸਪੈਕਟਰ ਬਲਵਿੰਦਰ ਸਿੰਘ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਾਂਚ ਅਧਿਕਾਰੀ ਏਐਸਆਈ ਗੁਰਮੇਲ ਸਿੰਘ ਵੱਲੋਂ ਮੁੱਢਲੀ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਆਪਸੀ ਸਮਝੌਤਾ ਹੋ ਗਿਆ ਹੈ ਅਤੇ ਦੋਵੇਂ ਪੱਖਾਂ ਨੇ ਅੱਗੇ ਕੋਈ ਵੀ ਕਾਨੂੰਨੀ ਕਾਰਵਾਈ ਨਾ ਕਰਨ ਤੇ ਸਹਿਮਤੀ ਜਤਾਈ ਹੈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਨੇ ਇੱਕ ਵਾਰ ਫਿਰ ਸੜਕ ਸੁਰੱਖਿਆ ਅਤੇ ਨਸ਼ੇ ਦੀ ਹਾਲਤ ਵਿੱਚ ਵਾਹਨ ਚਲਾਉਣ ਦੇ ਮਸਲੇ ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ।

Read Latest News and Breaking News at Daily Post TV, Browse for more News

Ad
Ad

Punjab District News