Punjab News: ਪੁਰਾਣੀ ਦੁਸ਼ਮਣੀ ਕਾਰਨ ਬਾਈਕ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੇ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।
Firing in Jalandhar: ਜਲੰਧਰ ‘ਚ ਇੱਕ ਦਿਨ ਵਿੱਚ ਗੋਲੀਬਾਰੀ ਦੀਆਂ ਦੋ ਘਟਨਾਵਾਂ ਸਾਹਮਣੇ ਆਈਆਂ। ਇਨ੍ਹਾਂ ਚੋਂ ਇੱਕ ਘਟਨਾ ਨੱਕਾ ਵਾਲੇ ਬਾਗ ਦੇ ਨੇੜੇ ਵਾਪਰੀ, ਜਿੱਥੇ ਇੱਕ 62 ਸਾਲਾਂ ਵਿਅਕਤੀ ਦੇ ਪੱਟ ਵਿੱਚ ਗੋਲੀ ਲੱਗੀ, ਜਿਸ ਕਰਕੇ ਉਹ ਜ਼ਖ਼ਮੀ ਹੋ ਗਿਆ। ਜਦੋਂ ਕਿ ਦੂਜੀ ਘਟਨਾ ਰਾਜ ਨਗਰ ਤੋਂ ਸਾਹਮਣੇ ਆਈ ਹੈ। ਜਿੱਥੇ ਦੋ ਬਾਈਕ ਸਵਾਰਾਂ ਨੇ ਘਰ ਦੇ ਬਾਹਰ ਖੜ੍ਹੇ ਨੌਜਵਾਨ ‘ਤੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਵਿੱਚ ਇੱਕ ਗੋਲੀ ਨੌਜਵਾਨ ਦੀ ਲੱਤ ਵਿੱਚ ਅਤੇ ਦੋ ਟਿੱਢ ਵਿੱਚ ਲੱਗੀਆਂ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਗਲੋਬਲ ਹਸਪਤਾਲ ਲਿਆਂਦਾ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਦੇ ਪਿਤਾ ਰੂਪ ਲਾਲ ਨੇ ਦੱਸਿਆ ਕਿ ਉਹ ਘਰ ਬੈਠਾ ਟੀਵੀ ‘ਤੇ ਖ਼ਬਰਾਂ ਦੇਖ ਰਿਹਾ ਸੀ। ਇਸ ਦੌਰਾਨ ਪੁਰਾਣੀ ਦੁਸ਼ਮਣੀ ਕਾਰਨ ਬਾਈਕ ਸਵਾਰਾਂ ਨੇ ਘਰ ਦੇ ਬਾਹਰ ਉਸਦੇ ਪੁੱਤਰ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਵਿੱਚ ਗੋਲੀ ਲੱਗਣ ਕਾਰਨ ਪੁੱਤਰ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਨੌਜਵਾਨ ਦੀ ਪਛਾਣ ਹੀਰਾਜ ਉਰਫ ਟੀਨੂ ਵਜੋਂ ਹੋਈ ਹੈ। ਨੌਜਵਾਨ ਨੇ ਦੱਸਿਆ ਕਿ ਆਕਾਸ਼ ਅਤੇ ਗੌਰਵ ਪਾਟਿਲਾ ਸਮੇਤ 6 ਨੌਜਵਾਨਾਂ ਨੇ ਗੋਲੀਆਂ ਚਲਾਈਆਂ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਦੌਰਾਨ ਪੁੱਤਰ ਦਾ ਨੌਜਵਾਨਾਂ ਨਾਲ ਝਗੜਾ ਹੋਇਆ ਸੀ। ਪੁਰਾਣੀ ਦੁਸ਼ਮਣੀ ਕਾਰਨ ਅੱਜ ਬਾਈਕ ਸਵਾਰ ਨੌਜਵਾਨਾਂ ਨੇ ਪੁੱਤਰ ‘ਤੇ ਗੋਲੀਆਂ ਚਲਾ ਦਿੱਤੀਆਂ। ਹਾਸਲ ਜਾਣਕਾਰੀ ਮੁਤਾਬਕ ਪਤਾ ਲੱਗਾ ਹੈ ਕਿ ਪੇਟ ਵਿੱਚ ਗੋਲੀ ਲੱਗਣ ਵਾਲੇ ਲੜਕੇ ਦੀ ਮੌਤ ਹੋ ਗਈ ਹੈ।
ਮੌਕੇ ‘ਤੇ ਪਹੁੰਚੇ ਡੀਸੀਪੀ
ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਮੌਕੇ ‘ਤੇ ਪਹੁੰਚੇ ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਫਤਿਹ ਗੈਂਗ ਦੇ ਬਦਮਾਸ਼ ਕੰਨੂ ਗੁੱਜਰ ਨੇ ਗੋਲੀਆਂ ਚਲਾਈਆਂ। ਘਟਨਾ ਵਿੱਚ ਨੌਜਵਾਨ ਨੂੰ 3 ਗੋਲੀਆਂ ਲੱਗੀਆਂ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੇੜਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਗਏ ਹਨ। ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।