Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

SGPC ਦੀ ਆਰਮਡ AFP ਦੇ 2 ਹੋਰ ਵਿਦਿਆਰਥੀਆਂ ਨੇ ਮਾਰੀ ਬਾਜ਼ੀ, ਤੇਜਸਬੀਰ ਤੇ ਅਬੀਜੋਤ ਦਾ ਵਿਸ਼ੇਸ਼ ਸਨਮਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਫਤਿਹਗੜ ਸਾਹਿਬ ਵਿਖੇ ਚੱਲ ਰਹੀ ਬਾਬਾ ਬੰਦਾ ਸਿੰਘ ਬਹਾਦਰ ਆਰਮਡ ਫੋਰਸਿਸ ਪ੍ਰੀਪੈਟਰੀ ਅਕੈਡਮੀ ਦੇ ਦੋ ਵਿਦਿਆਰਥੀ ਵੱਲੋਂ ਐਨਡੀਏ ਟੈਸਟ ਕਲੀਅਰ ਕੀਤਾ ਗਿਆ ਹੈ, ਐਨਡੀਏ ਕਲੀਅਰ ਕਰਨ ਵਾਲੇ ਵਿਦਿਆਰਥੀ ਤੇਜਸਬੀਰ ਸਿੰਘ ਅਤੇ ਅਬੀਜੋਤ ਸਿੰਘ ਦਾ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰਸਟ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਸ਼੍ਰੋਮਣੀ ਅਕਾਲੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
SGPC ਦੀ ਆਰਮਡ AFP ਦੇ 2 ਹੋਰ ਵਿਦਿਆਰਥੀਆਂ ਨੇ ਮਾਰੀ ਬਾਜ਼ੀ, ਤੇਜਸਬੀਰ ਤੇ ਅਬੀਜੋਤ ਦਾ ਵਿਸ਼ੇਸ਼ ਸਨਮਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਫਤਿਹਗੜ ਸਾਹਿਬ ਵਿਖੇ ਚੱਲ ਰਹੀ ਬਾਬਾ ਬੰਦਾ ਸਿੰਘ ਬਹਾਦਰ ਆਰਮਡ ਫੋਰਸਿਸ ਪ੍ਰੀਪੈਟਰੀ ਅਕੈਡਮੀ ਦੇ ਦੋ ਵਿਦਿਆਰਥੀ ਵੱਲੋਂ ਐਨਡੀਏ ਟੈਸਟ ਕਲੀਅਰ ਕੀਤਾ ਗਿਆ ਹੈ, ਐਨਡੀਏ ਕਲੀਅਰ ਕਰਨ ਵਾਲੇ ਵਿਦਿਆਰਥੀ ਤੇਜਸਬੀਰ ਸਿੰਘ ਅਤੇ ਅਬੀਜੋਤ ਸਿੰਘ ਦਾ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰਸਟ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਕਾਲਜ ਪ੍ਰਿੰਸੀਪਲ ਡਾ. ਲਖਬੀਰ ਸਿੰਘ ਅਤੇ ਸਮੂਹ ਸਟਾਫ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ।

ਇਸ ਮੌਕੇ ਬੋਲਦਿਆਂ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰਸਟ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਕਾਲਜ ਪ੍ਰਿੰਸੀਪਲ ਡਾ. ਲਖਬੀਰ ਸਿੰਘ ਨੇ ਕਿਹਾ ਕਿ ਇਹਨਾਂ ਵਿਦਿਆਰਥੀਆਂ ਵੱਲੋਂ ਐਨਡੀਏ ਕਲੀਅਰ ਕਰਨ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਬਾਬਾ ਬੰਦਾ ਸਿੰਘ ਬਹਾਦਰ ਆਰਮਡ ਫੋਰਸਿਸ ਪ੍ਰੀਪੈਟਰੀ ਅਕੈਡਮੀ ਫਤਿਹਗੜ ਸਾਹਿਬ ਦੇ ਜਿੱਥੇ ਪਹਿਲਾਂ ਤਿੰਨ ਵਿਦਿਆਰਥੀਆਂ ਵੱਲੋਂ ਐਨਡੀਏ ਕਲੀਅਰ ਕੀਤਾ ਗਿਆ ਸੀ ਹੁਣ ਇਥੋਂ ਟ੍ਰੇਨਿੰਗ ਪ੍ਰਾਪਤ ਕਰ ਰਹੇ ਦੋ ਹੋਰ ਵਿਦਿਆਰਥੀ ਵੱਲੋਂ ਐਨਡੀਏ ਕਲੀਅਰ ਕੀਤੇ ਜਾਣ ਨਾਲ ਜਿੱਥੇ ਅਕੈਡਮੀ ਦਾ ਨਾਮ ਉੱਚਾ ਹੋਇਆ ਹੈ ਉੱਤੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਥੋਂ ਵਿਦਿਆ ਪ੍ਰਾਪਤ ਕਰਕੇ ਵਿਦਿਆਰਥੀ ਆਪਣੀ ਭਵਿੱਖੀ ਮੰਜ਼ਿਲ ਸਰ ਕਰ ਰਹੇ ਹਨ।

ਉਧਰ ਐਨਡੀਏ ਟੈਸਟ ਕਲੀਅਰ ਕਰਨ ਵਾਲੇ ਵਿਦਿਆਰਥੀਆਂ ਨੇ ਕਿਹਾ ਕਿ ਉਹ ਅਕੈਡਮੀ ਵਿੱਚ ਵਧੀਆ ਮਾਹੌਲ, ਪੜਾਈ ਅਤੇ ਇਥੋਂ ਟ੍ਰੇਨਿੰਗ ਕਰਨ ਉਪਰੰਤ ਆਪਣੇ ਮਿੱਥੇ ਟਿਚੇ ਵੱਲ ਅੱਗੇ ਵਧੇ ਹਨ ਜਿਸਦਾ ਸਿਹਰਾ ਅਕੈਡਮੀ ਸਟਾਫ ਨੂੰ ਜਾਂਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News