Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

Two POCSO undertrial prisoners escape: ਸ਼੍ਰੀਨਗਰ: ਜੰਮੂ-ਕਸ਼ਮੀਰ ਦੀ ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਐਕਟ ਦੇ ਦੋ ਅੰਡਰਟ੍ਰਾਇਲ ਕੈਦੀਆਂ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਵੱਖ-ਵੱਖ ਮਾਮਲਿਆਂ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਨ ਅਤੇ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਅਧੀਨ ਸਨ। ਪੁਲਿਸ ਮੁਤਾਬਕ ਫਰਾਰ ਕੈਦੀਆਂ ਦੀ ਪਛਾਣ ਮੁਖ਼ਤਾਰ ਅਹਿਮਦ ਗੁੱਜਰ ਅਤੇ ਫਰਮਾਨ ਖਾਨ […]
Ranjit Singh
By : Updated On: 25 Aug 2026 10:07:AM
ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ
  • ਪੁਲਿਸ ਵੱਲੋਂ ਲੁੱਕਆਊਟ ਨੋਟਿਸ ਜਾਰੀ

Two POCSO undertrial prisoners escape: ਸ਼੍ਰੀਨਗਰ: ਜੰਮੂ-ਕਸ਼ਮੀਰ ਦੀ ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਐਕਟ ਦੇ ਦੋ ਅੰਡਰਟ੍ਰਾਇਲ ਕੈਦੀਆਂ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਵੱਖ-ਵੱਖ ਮਾਮਲਿਆਂ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਨ ਅਤੇ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਅਧੀਨ ਸਨ। ਪੁਲਿਸ ਮੁਤਾਬਕ ਫਰਾਰ ਕੈਦੀਆਂ ਦੀ ਪਛਾਣ ਮੁਖ਼ਤਾਰ ਅਹਿਮਦ ਗੁੱਜਰ ਅਤੇ ਫਰਮਾਨ ਖਾਨ ਵਜੋਂ ਹੋਈ ਹੈ। ਦੋਵਾਂ ਦੇ ਫਰਾਰ ਹੋਣ ਤੋਂ ਬਾਅਦ ਕਸ਼ਮੀਰ ਜ਼ੋਨ ਪੁਲਿਸ ਨੇ ਉਨ੍ਹਾਂ ਦੀ ਭਾਲ ਤੇਜ਼ ਕਰ ਦਿੱਤੀ ਹੈ ਅਤੇ ਆਮ ਲੋਕਾਂ ਤੋਂ ਵੀ ਸਹਿਯੋਗ ਦੀ ਅਪੀਲ ਕੀਤੀ ਹੈ।

ਇਸ਼ਤਿਹਾਰ

ਮੁਖ਼ਤਾਰ ਅਹਿਮਦ ਗੁੱਜਰ ਅਨੰਤਨਾਗ ਦੇ ਸੰਗਲਾਨ ਚਿਟਰਗੁਲ ਇਲਾਕੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਸ ਖ਼ਿਲਾਫ਼ ਸ਼੍ਰੀਨਗਰ ਦੇ ਸੋਰਾ ਥਾਣੇ ਵਿੱਚ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਅਤੇ POCSO ਐਕਟ ਦੀ ਧਾਰਾ 3/4 ਤਹਿਤ ਮਾਮਲਾ ਦਰਜ ਹੈ। ਦੂਜੇ ਫਰਾਰ ਦੋਸ਼ੀ ਦੀ ਪਛਾਣ ਫਰਮਾਨ ਖਾਨ ਵਜੋਂ ਹੋਈ ਹੈ, ਜੋ ਸਦਾਨਪੋਰਾ ਰਗਿਸਤਾਨ ਇਲਾਕੇ ਦਾ ਰਹਿਣ ਵਾਲਾ ਦੱਸਿਆ ਗਿਆ ਹੈ। ਉਸ ਖ਼ਿਲਾਫ਼ ਲਾਰ ਥਾਣੇ ਵਿੱਚ ਭਾਰਤੀ ਨਿਆਂ ਸੰਹਿਤਾ ਅਤੇ POCSO ਐਕਟ ਤਹਿਤ ਮਾਮਲਾ ਦਰਜ ਹੈ।

ਪੁਲਿਸ ਵੱਲੋਂ ਲੁੱਕਆਊਟ ਨੋਟਿਸ ਜਾਰੀ
ਦੋਵੇਂ ਕੈਦੀਆਂ ਦੇ ਫਰਾਰ ਹੋਣ ਮਗਰੋਂ ਪੁਲਿਸ ਨੇ ਉਨ੍ਹਾਂ ਦੇ ਸੰਭਾਵਿਤ ਟਿਕਾਣਿਆਂ ਅਤੇ ਸੰਪਰਕਾਂ ਬਾਰੇ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੀ ਭਾਲ ਲਈ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਨੂੰ ਦੋਵਾਂ ਫਰਾਰ ਕੈਦੀਆਂ ਦੇ ਟਿਕਾਣੇ ਜਾਂ ਆਵਾਜਾਈ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਐਮਰਜੈਂਸੀ ਨੰਬਰ 112 ‘ਤੇ ਸੂਚਨਾ ਦਿੱਤੀ ਜਾਵੇ। ਪੁਲਿਸ ਨੇ ਕਿਹਾ ਹੈ ਕਿ ਦੋਵਾਂ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਉਚਿਤ ਇਨਾਮ ਦਿੱਤਾ ਜਾਵੇਗਾ। ਫਿਲਹਾਲ ਪੁਲਿਸ ਟੀਮਾਂ ਦੋਵਾਂ ਫਰਾਰ ਅੰਡਰਟ੍ਰਾਇਲ ਕੈਦੀਆਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News