ISI ਦੇ ਇਸ਼ਾਰੇ ‘ਤੇ ਹੋਇਆ ਸੀ ਦੋ ਪੁਲਿਸ ਮੁਲਾਜ਼ਮਾਂ ਦਾ ਕਤਲ! Gurdaspur Murder Case ‘ਚ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ

ਗੁਰਦਾਸਪੁਰ : ਬੀਤੇ ਦਿਨੀਂ ਦੋ ਪੁਲਿਸ ਜਵਾਨਾਂ ਦੇ ਕਤਲ ਮਾਮਲੇ ’ਚ ਅੱਜ ਡੀ.ਆਈ.ਜੀ. ਅੰਮ੍ਰਿਤਸਰ ਰੇਂਜ ਸੰਦੀਪ ਗੋਇਲ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਪੁਲਿਸ ਨੇ 72 ਘੰਟਿਆਂ ’ਚ ਸਾਰਾ ਮਾਮਲਾ ਸੁਲਝਾ ਲਿਆ ਹੈ। ਉਨ੍ਹਾਂ ਦੱਸਿਆ ਕਿ ਆਈ.ਐਸ.ਆਈ. ਦੇ ਇਸ਼ਾਰੇ ’ਤੇ ਇਨ੍ਹਾਂ ਜਵਾਨਾਂ ਦੀ ਹੱਤਿਆ ਕੀਤੀ ਗਈ […]
Amritpal Singh
By : Updated On: 25 Feb 2026 13:55:PM
ISI ਦੇ ਇਸ਼ਾਰੇ ‘ਤੇ ਹੋਇਆ ਸੀ ਦੋ ਪੁਲਿਸ ਮੁਲਾਜ਼ਮਾਂ ਦਾ ਕਤਲ! Gurdaspur Murder Case ‘ਚ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ

ਗੁਰਦਾਸਪੁਰ : ਬੀਤੇ ਦਿਨੀਂ ਦੋ ਪੁਲਿਸ ਜਵਾਨਾਂ ਦੇ ਕਤਲ ਮਾਮਲੇ ’ਚ ਅੱਜ ਡੀ.ਆਈ.ਜੀ. ਅੰਮ੍ਰਿਤਸਰ ਰੇਂਜ ਸੰਦੀਪ ਗੋਇਲ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਪੁਲਿਸ ਨੇ 72 ਘੰਟਿਆਂ ’ਚ ਸਾਰਾ ਮਾਮਲਾ ਸੁਲਝਾ ਲਿਆ ਹੈ। ਉਨ੍ਹਾਂ ਦੱਸਿਆ ਕਿ ਆਈ.ਐਸ.ਆਈ. ਦੇ ਇਸ਼ਾਰੇ ’ਤੇ ਇਨ੍ਹਾਂ ਜਵਾਨਾਂ ਦੀ ਹੱਤਿਆ ਕੀਤੀ ਗਈ ਸੀ।

ਦੋਸ਼ੀ ਦਿਲਾਵਰ ਤੇ ਰਣਜੀਤ ਸਿੰਘ ਦੋਵੇਂ ਆਈ.ਐਸ.ਆਈ.ਨਾਲ ਜੁੜੇ ਹੋਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਰਣਜੀਤ ਸਿੰਘ ਨੇ ਮੰਨਿਆ ਸੀ ਕਿ ਉਸ ਵਲੋਂ ਹਥਿਆਰ ਪਹਿਲਾਂ ਹੀ ਲੁਕਾਏ ਗਏ ਸਨ। ਉਨ੍ਹਾਂ ਜਾਣਕਾਰੀ ਦਿੱਤੀ ਕਿ 2-4 ਲੱਖ ਰੁਪਏ ਲਈ ਉਨ੍ਹਾਂ ਵਲੋਂ ਇਹ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਦੋਸ਼ੀ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਤੀਸਰੇ ਦੋਸ਼ੀ ਇੰਦਰਜੀਤ ਸਿੰਘ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਦੋਵੇਂ ਪਾਕਿਸਤਾਨ ’ਚ ਬੈਠੇ ਆਈ.ਐਸ.ਆਈ. ਦੇ ਹੈਂਡਲਰਾਂ ਨਾਲ ਸੰਪਰਕ ਵਿਚ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੀਏਪੀ ਵਿਖੇ ਇੱਕ ਸਮਾਗਮ ਦੌਰਾਨ ਇਹ ਵੀ ਕਿਹਾ ਕਿ ਪੁਲਿਸ ਚੌਕੀ ‘ਤੇ ਮਾਰੇ ਗਏ ਸੈਨਿਕਾਂ ਦਾ ਬਦਲਾ ਲਿਆ ਗਿਆ ਹੈ। ਦੋਸ਼ੀਆਂ ਦੇ ਪਾਕਿਸਤਾਨ ਨਾਲ ਸਬੰਧ ਪਾਏ ਗਏ ਹਨ। ਪਾਕਿਸਤਾਨ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਲਈ ਸਪਾਂਸਰ ਕੀਤਾ ਸੀ।

Read Latest News and Breaking News at Daily Post TV, Browse for more News

Ad
Ad