Kapurthala News: ਲਵਪ੍ਰੀਤ ਆਪਣੇ ਸਾਥੀ ਕਰਨਦੀਪ ਨਾਲ ਐਤਵਾਰ ਦੇਰ ਰਾਤ ਭਵਾਨੀਪੁਰ ਤੋਂ ਸ਼ੇਖੂਪੁਰ ਵੱਲ ਜਾ ਰਹੇ ਸੀ, ਜਦੋਂ ਬਾਈਕ ਸਵਾਰ ਦੋ ਲੁਟੇਰਿਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ।
Robbers Shot a Youth: ਕਪੂਰਥਲਾ ਦੇ ਸ਼ੇਖੂਪੁਰ-ਦੰਦੂਪੁਰ ਰੋਡ ‘ਤੇ ਲੁਟੇਰਿਆਂ ਨੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਉਸਦੀ ਸਾਈਕਲ ਅਤੇ ਨਕਦੀ ਲੁੱਟ ਲਈ। ਮੋਟਰਸਾਈਕਲ ਸਵਾਰ ਦੋਵੇਂ ਲੁਟੇਰੇ ਪਿਸਤੌਲ ਨਾਲ ਹਮਲਾ ਕਰਕੇ ਵਾਰਦਾਤ ਨੂੰ ਅੰਜਾਮ ਦੇਕੇ ਫ਼ਰਾਰ ਹੋ ਗਏ | ਇਸ ਘਟਨਾ ਦੌਰਾਨ ਨੌਜਵਾਨ ਲਵਪ੍ਰੀਤ ਦੀ ਲੱਤ ‘ਚ ਗੋਲੀ ਲੱਗੀ, ਜਿਸ ਕਰਕੇ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਵਾਰਦਾਤ ਦੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਨੌਜਵਾਨ ਲਵਪ੍ਰੀਤ ਵਾਸੀ ਭਵਾਨੀਪੁਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਵਪ੍ਰੀਤ ਆਪਣੇ ਸਾਥੀ ਕਰਨਦੀਪ ਨਾਲ ਐਤਵਾਰ ਦੇਰ ਰਾਤ ਭਵਾਨੀਪੁਰ ਤੋਂ ਸ਼ੇਖੂਪੁਰ ਵੱਲ ਜਾ ਰਹੇ ਸੀ, ਜਦੋਂ ਉਹ ਦੰਦੂਪੁਰ ਨਹਿਰ ਕੋਲ ਪਹੁੰਚੇ ਤਾਂ ਪਿੱਛੋਂ ਆਏ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਪਹਿਲਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਲੱਤ ਮਾਰ ਕੇ ਦੋਵਾਂ ਨੂੰ ਹੇਠਾਂ ਸੁੱਟਿਆ। ਇਸ ਦੌਰਾਨ ਉਨ੍ਹਾਂ ਦੀ ਲੁਟੇਰਿਆਂ ਨਾਲ ਹੱਥੋਪਾਈ ਹੋਈ ਤਾਂ ਇਕ ਲੁਟੇਰੇ ਨੇ ਗੋਲੀ ਚਲਾ ਦਿੱਤੀ ਜੋ ਲਵਪ੍ਰੀਤ ਦੀ ਲੱਤ ਵਿਚ ਲੱਗੀ। ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ।
ਇਸ ਮਗਰੋਂ ਲੁਟੇਰੇ ਕੁੱਝ ਨਕਦੀ ਤੇ ਉਨ੍ਹਾਂ ਦਾ ਮੋਟਰਸਾਈਕਲ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸਦੀ ਸੂਚਨਾ ਮਿਲਣ ‘ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ। ਜਿੱਥੇ ਡਿਊਟੀ ਡਾ. ਜਸ਼ਨ ਵਲੋਂ ਜ਼ਖ਼ਮੀ ਨੌਜਵਾਨ ਦੇ ਲੱਤ ‘ਤੇ ਗੋਲੀ ਲੱਗੀ ਹੋਣ ਕਾਰਨ ਉਸਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਇਲਾਜ ਤੋਂ ਬਾਅਦ ਉਸਨੂੰ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ। ਜਿਥੇ ਲਵਪ੍ਰੀਤ ਦਾ ਨਿੱਜੀ ਹਸਪਤਾਲ ਵਿਚ ਇਲਾਜ ਜਾਰੀ ਹੈ।
ਹਸਪਤਾਲ ਦੇ ਡਾ. ਜੇ.ਐਸ. ਥਿੰਦ ਨੇ ਦੱਸਿਆ ਕਿ ਲਵਪ੍ਰੀਤ ਦੀ ਲੱਤ ਚੋਂ ਆਪ੍ਰੇਸ਼ਨ ਕਰਕੇ ਗੋਲੀ ਕੱਢ ਦਿੱਤੀ ਗਈ ਹੈ ਤੇ ਉਸਦਾ ਇਲਾਜ ਜਾਰੀ ਹੈ। ਇਸ ਸਬੰਧੀ ਡੀ.ਐਸ.ਪੀ. ਦੀਪਕ ਕਰਨ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਲਵਪ੍ਰੀਤ ਤੇ ਉਸਦੇ ਸਾਥੀ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਜਲਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।