ਮੱਖੂ ਗੋਲੀਕਾਂਡ ਦੇ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ, ਪਿਸਤੌਲ ਤੇ ਕਾਰਤੂਸ ਬਰਾਮਦ
ਫ਼ਿਰੋਜ਼ਪੁਰ– ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫ਼ਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਹਿਯੋਗ ਨਾਲ ਸਾਂਝੇ ਆਪਰੇਸ਼ਨ ਦੌਰਾਨ ਮੱਖੂ ਦੇ ਵਪਾਰੀ ਗੁਰਚਰਨ ਸਿੰਘ ਗਾਬਾ ਕਤਲ ਮਾਮਲੇ ਵਿਚ ਸ਼ਾਮਿਲ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਮੁਲਜ਼ਮ ਰਾਜਸਥਾਨ ਦੇ ਰਹਿਣ ਵਾਲੇ ਹਨ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਬੇਰੇਟਾ. […]
By :
Dailypost News
Updated On: 07 Jun 2026 12:00:PM
ਫ਼ਿਰੋਜ਼ਪੁਰ– ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫ਼ਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਹਿਯੋਗ ਨਾਲ ਸਾਂਝੇ ਆਪਰੇਸ਼ਨ ਦੌਰਾਨ ਮੱਖੂ ਦੇ ਵਪਾਰੀ ਗੁਰਚਰਨ ਸਿੰਘ ਗਾਬਾ ਕਤਲ ਮਾਮਲੇ ਵਿਚ ਸ਼ਾਮਿਲ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਮੁਲਜ਼ਮ ਰਾਜਸਥਾਨ ਦੇ ਰਹਿਣ ਵਾਲੇ ਹਨ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਬੇਰੇਟਾ. 30 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਅਨੁਸਾਰ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਉੱਤੇ ਰਾਜਸਥਾਨ ਪੁਲਿਸ ਵਲੋਂ 10 ਹਜ਼ਾਰ ਦਾ ਇਨਾਮ ਵੀ ਘੋਸ਼ਿਤ ਸੀ। ਮਾਮਲੇ ਸੰਬੰਧੀ ਥਾਣਾ ਮੱਖੂ ਵਿਚ ਐਫਆਈਆਰ ਦਰਜ ਹੈ ਅਤੇ ਜਾਂਚ ਜਾਰੀ ਹੈ।