Journalism Of Hope
BREAKING NEWS
ਡੀਏ ਬਕਾਇਆ ਮਾਮਲਾ: ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ.....ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਨੂੰ ਭੇਜਿਆ ਨਵਾਂ ਸੰਮਨ....ਐਥੇਨੌਲ ਲਈ ਮੱਕੀ ਦੀ ਮੰਗ ਵਧੀ, ਪੰਜਾਬ ’ਚ ਪੋਲਟਰੀ ਫੀਡ ਮਹਿੰਗੀ, ਅੰਡਿਆਂ ਦੀਆਂ ਕੀਮਤਾਂ ਵਧਣ ਦਾ ਵੀ ਖ਼ਦਸ਼ਾ.....ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ’ਤੇ ਜਾਨਲੇਵਾ ਹਮਲਾ....ਹਥਨੀਕੁੰਡ ਬੈਰਾਜ ’ਚ ਫੌਜ ਦੀ ਐਕਸਰਸਾਈਜ਼ ਦੌਰਾਨ ਵੱਡਾ ਹਾਦਸਾ, 2 ਜਵਾਨ ਲਾਪਤਾ.....SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ.....

ਮੋਹਾਲੀ ‘ਚ ਹੈਲਮੈਟ ਪਾ ਕੇ ਬਾਈਕ ‘ਤੇ ਆਏ 2 ਨੌਜਵਾਨ ਵੱਲੋਂ ਹੇਅਰ ਸੈਲੂਨ ਦੇ ਬਾਹਰ ਫਾਇਰਿੰਗ

Two youths open fire at hair salon in Mohali: ਮੋਹਾਲੀ: ਮੋਹਾਲੀ ਦੇ ਸੈਕਟਰ-67 ਸਥਿਤ ਸੀਪੀ ਮਾਲ ਨੇੜੇ ਹੇਅਰ ਮਾਸਟਰ ਸੈਲੂਨ ਦੇ ਬਾਹਰ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਬਾਈਕ ਸਵਾਰ ਦੋ ਨੌਜਵਾਨਾਂ ਨੇ ਸੈਲੂਨ ਦੇ ਬਾਹਰ ਇੱਕ ਰਾਊਂਡ ਫਾਇਰ ਕੀਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਕ੍ਰਾਈਮ ਸੀਨ ਦੀ […]
Ranjit Singh
By : Updated On: 03 Sep 2026 07:17:AM
ਮੋਹਾਲੀ ‘ਚ ਹੈਲਮੈਟ ਪਾ ਕੇ ਬਾਈਕ ‘ਤੇ ਆਏ 2 ਨੌਜਵਾਨ ਵੱਲੋਂ ਹੇਅਰ ਸੈਲੂਨ ਦੇ ਬਾਹਰ ਫਾਇਰਿੰਗ

Two youths open fire at hair salon in Mohali: ਮੋਹਾਲੀ: ਮੋਹਾਲੀ ਦੇ ਸੈਕਟਰ-67 ਸਥਿਤ ਸੀਪੀ ਮਾਲ ਨੇੜੇ ਹੇਅਰ ਮਾਸਟਰ ਸੈਲੂਨ ਦੇ ਬਾਹਰ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਬਾਈਕ ਸਵਾਰ ਦੋ ਨੌਜਵਾਨਾਂ ਨੇ ਸੈਲੂਨ ਦੇ ਬਾਹਰ ਇੱਕ ਰਾਊਂਡ ਫਾਇਰ ਕੀਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਕ੍ਰਾਈਮ ਸੀਨ ਦੀ ਜਾਂਚ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਹਰਸਿਮਰਨ ਸਿੰਘ ਬਲ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਮਲਾਵਰਾਂ ਨੇ ਸਿਰਫ਼ ਇੱਕ ਰਾਊਂਡ ਫਾਇਰ ਕੀਤਾ। ਸੈਲੂਨ ਦੇ ਮਾਲਕ ਨੂੰ ਪਹਿਲਾਂ ਤੋਂ ਹੀ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।

ਇਸ਼ਤਿਹਾਰ

ਘਟਨਾ 2 ਸਤੰਬਰ ਦੀ ਸ਼ਾਮ ਕਰੀਬ ਸਾਢੇ 8 ਵਜੇ ਦੀ ਦੱਸੀ ਜਾ ਰਹੀ ਹੈ। ਸੈਲੂਨ ਦੇ ਮੈਨੇਜਰ ਨੇ ਪੁਲਿਸ ਨੂੰ ਫਾਇਰਿੰਗ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਿਸ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੁਲਜ਼ਮ ਸਪਲੈਂਡਰ ਬਾਈਕ ‘ਤੇ ਸਵਾਰ ਹੋ ਕੇ ਆਏ ਸਨ ਅਤੇ ਉਨ੍ਹਾਂ ਨੇ ਸਿਰਫ਼ ਇੱਕ ਰਾਊਂਡ ਗੋਲੀ ਚਲਾਈ।

ਡੀਐੱਸਪੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਪੁਲਿਸ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਨਾਕਾਬੰਦੀ ਵੀ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

ਫਿਲਹਾਲ ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਫਾਇਰਿੰਗ ਕਰਨ ਵਾਲਿਆਂ ਦੇ ਨਿਸ਼ਾਨੇ ‘ਤੇ ਕੌਣ ਸੀ। ਮੁੱਢਲੀ ਜਾਣਕਾਰੀ ਮੁਤਾਬਕ ਗੋਲੀਬਾਰੀ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News