Giani Raghubir Singh; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਦੇ ਮੁੱਖ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (HC) ਵਿੱਚ ਦਾਇਰ ਪਟੀਸ਼ਨ ਵਾਪਸ ਲੈ ਲਈ ਹੈ। ਪਟੀਸ਼ਨ ਵਿੱਚ ਉਨ੍ਹਾਂ ਨੇ SGPC (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ‘ਤੇ ਦੋਸ਼ ਲਗਾਇਆ ਸੀ ਕਿ ਰਾਜਨੀਤਿਕ ਟਕਰਾਅ ਕਾਰਨ ਉਨ੍ਹਾਂ ਨੂੰ ਮਾਰਚ 2025 ਵਿੱਚ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਉਨ੍ਹਾਂ ਦੇ ਮੌਜੂਦਾ ਅਹੁਦੇ ਦੀ ਮਰਿਆਦਾ ਵੀ ਖ਼ਤਰੇ ਵਿੱਚ ਹੈ।
ਗਿਆਨੀ ਰਘੁਬੀਰ ਸਿੰਘ ਨੇ ਆਪਣਾ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ। ਕੱਲ੍ਹ ਤੋਂ ਕਈ ਬੁੱਧੀਜੀਵੀਆਂ ਨੇ ਇਸ ਬਾਰੇ ਚਿੰਤਾ ਪ੍ਰਗਟ ਕੀਤੀ ਹੈ। ਜਿਸ ਕਾਰਨ ਉਨ੍ਹਾਂ ਨੇ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ।