Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਭਾਜਪਾ ਦੀਆਂ ਸਰਕਾਰਾਂ ਵਾਲੇ ਸੂਬਿਆਂ ’ਚ ਲਾਗੂ ਹੋਵੇਗੀ UCC: ਅਮਿਤ ਸ਼ਾਹ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਵਿਧਾਨ ਦਿਵਸ ਮੌਕੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਜਿਨ੍ਹਾਂ ਸੂਬਿਆਂ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਸਰਕਾਰਾਂ ਹੋਣਗੀਆਂ, ਉੱਥੇ ਸਾਂਝਾ ਸਿਵਲ ਕੋਡ (UCC) ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਧਰਮ ਦੇ ਆਧਾਰ ’ਤੇ ਨਹੀਂ ਬਣਾਏ ਜਾਣੇ ਚਾਹੀਦੇ ਅਤੇ ਦੇਸ਼ ਦੇ ਹਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਾਜਪਾ ਦੀਆਂ ਸਰਕਾਰਾਂ ਵਾਲੇ ਸੂਬਿਆਂ ’ਚ ਲਾਗੂ ਹੋਵੇਗੀ UCC: ਅਮਿਤ ਸ਼ਾਹ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਵਿਧਾਨ ਦਿਵਸ ਮੌਕੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਜਿਨ੍ਹਾਂ ਸੂਬਿਆਂ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਸਰਕਾਰਾਂ ਹੋਣਗੀਆਂ, ਉੱਥੇ ਸਾਂਝਾ ਸਿਵਲ ਕੋਡ (UCC) ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਧਰਮ ਦੇ ਆਧਾਰ ’ਤੇ ਨਹੀਂ ਬਣਾਏ ਜਾਣੇ ਚਾਹੀਦੇ ਅਤੇ ਦੇਸ਼ ਦੇ ਹਰ ਨਾਗਰਿਕ ਲਈ ਇਕਸਾਰ ਕਾਨੂੰਨ ਹੋਣਾ ਚਾਹੀਦਾ ਹੈ। ਨਵੀਂ ਦਿੱਲੀ ਵਿੱਚ ਸੰਵਿਧਾਨ ਦਿਵਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਸੰਵਿਧਾਨ ਨਿਰਮਾਤਾਵਾਂ ਨੇ UCC ਨੂੰ ਰਾਜ ਦੇ ਨੀਤੀ ਨਿਰਦੇਸ਼ਕ ਸਿਧਾਂਤਾਂ ਵਿੱਚ ਸ਼ਾਮਲ ਕੀਤਾ ਸੀ। ਉਨ੍ਹਾਂ ਕਿਹਾ ਕਿ ਹਿੰਦੂ, ਸਿੱਖ, ਮੁਸਲਮਾਨ, ਇਸਾਈ ਜਾਂ ਪਾਰਸੀ ਹੋਣ ਦੇ ਬਾਵਜੂਦ ਹਰ ਨਾਗਰਿਕ ਨੂੰ ਇਕਸਾਰ ਕਾਨੂੰਨ ਤਹਿਤ ਜੀਵਨ ਬਤੀਤ ਕਰਨ ਦਾ ਅਧਿਕਾਰ ਮਿਲਣਾ ਚਾਹੀਦਾ ਹੈ।

ਸ਼ਾਹ ਨੇ ਕਾਂਗਰਸ ਅਤੇ ਰਾਹੁਲ ਗਾਂਧੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ UCC ਦਾ ਖੁੱਲ੍ਹ ਕੇ ਵਿਰੋਧ ਕਰਦੀ ਹੈ, ਜਦਕਿ ਭਾਜਪਾ ਇਸ ਨੂੰ ਲਾਗੂ ਕਰਨ ਲਈ ਵਚਨਬੱਧ ਹੈ।

ਸੰਵਿਧਾਨ ਲੋਕਾਂ ਦੀ ਤਾਕਤ ਦਾ ਪ੍ਰਤੀਕ
ਗ੍ਰਹਿ ਮੰਤਰੀ ਨੇ ਕਿਹਾ ਕਿ ਸੰਵਿਧਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕਤੰਤਰੀ ਪ੍ਰਣਾਲੀ ਦਾ ਆਧਾਰ ਹੈ। ਸੰਵਿਧਾਨ ਨਿਰਮਾਤਾਵਾਂ ਨੇ ਇਹ ਤੈਅ ਕੀਤਾ ਸੀ ਕਿ ਸੱਤਾ ਲੋਕਾਂ ਰਾਹੀਂ ਹਾਸਲ ਕੀਤੀ ਜਾਵੇਗੀ ਅਤੇ ਇਸ ਦੀ ਵਰਤੋਂ ਵੀ ਲੋਕਾਂ ਦੇ ਹਿੱਤ ਵਿੱਚ ਹੋਵੇਗੀ। ਲੋਕਾਂ ਨੂੰ ਇਹ ਅਧਿਕਾਰ ਦਿੱਤਾ ਗਿਆ ਹੈ ਕਿ ਉਹ ਆਪਣੀ ਸਰਕਾਰ ਚੁਣਨ, ਜਦਕਿ ਸਰਕਾਰਾਂ ਨੂੰ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ 26 ਨਵੰਬਰ 1949 ਨੂੰ ਸੰਵਿਧਾਨ ਅਪਣਾਏ ਜਾਣ ਨਾਲ ਭਾਰਤ ਦੇ ਲੋਕਤੰਤਰੀ ਸਫ਼ਰ ਨੂੰ ਨਵੀਂ ਦਿਸ਼ਾ ਮਿਲੀ। ਸੰਵਿਧਾਨ ਨੂੰ ਸਿਰਫ਼ ਕਾਨੂੰਨੀ ਦਸਤਾਵੇਜ਼ ਜਾਂ ਕਿਤਾਬ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ, ਸਗੋਂ ਇਹ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼, ਕੁਰਬਾਨੀਆਂ ਅਤੇ ਸੁਪਨਿਆਂ ਦਾ ਪ੍ਰਤੀਕ ਹੈ।

ਆਜ਼ਾਦੀ ਦੇ ਸੰਘਰਸ਼ ਨੂੰ ਕੀਤਾ ਯਾਦ
ਸ਼ਾਹ ਨੇ ਕਿਹਾ ਕਿ 1857 ਤੋਂ 1947 ਤੱਕ ਲਗਭਗ 90 ਸਾਲਾਂ ਦੇ ਆਜ਼ਾਦੀ ਸੰਘਰਸ਼ ਦੌਰਾਨ ਅਣਗਿਣਤ ਲੋਕਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਕਈ ਆਜ਼ਾਦੀ ਘੁਲਾਟੀਆਂ ਨੇ ਘਰ-ਬਾਰ, ਕਾਰੋਬਾਰ, ਪੜ੍ਹਾਈ ਅਤੇ ਕਰੀਅਰ ਛੱਡ ਕੇ ਦੇਸ਼ ਦੀ ਮੁਕਤੀ ਲਈ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਦੀ ਗੁਲਾਮੀ ਕਾਰਨ ਭਾਰਤ ਦੀ ਸਭਿਅਤਾ, ਗਿਆਨ ਅਤੇ ਮਾਣ ਨੂੰ ਵੱਡਾ ਨੁਕਸਾਨ ਪਹੁੰਚਿਆ। ਸੰਵਿਧਾਨ ਨਿਰਮਾਤਾਵਾਂ ਨੇ ਦੇਸ਼ ਨੂੰ ਮੁੜ ਮਜ਼ਬੂਤ ਬਣਾਉਣ ਲਈ ਸੰਵਿਧਾਨ ਦੇ ਰੂਪ ਵਿੱਚ ਇਕ ਰਾਹ ਦਿਖਾਇਆ।

ਸੰਵਿਧਾਨ ਦੀ ਭਾਵਨਾ ਲੋਕਾਂ ਤੱਕ ਪਹੁੰਚਾਉਣ ਦੀ ਲੋੜ
ਗ੍ਰਹਿ ਮੰਤਰੀ ਨੇ ਕਿਹਾ ਕਿ ਸੰਵਿਧਾਨ ਦਾ ਸਨਮਾਨ ਕਰਨਾ ਹਰ ਭਾਰਤੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਆਜ਼ਾਦੀ ਤੋਂ ਬਾਅਦ ਸੰਵਿਧਾਨ ਨੂੰ ਮੁੱਖ ਤੌਰ ’ਤੇ ਸਰਕਾਰ ਚਲਾਉਣ ਦੀ ਗਾਈਡ ਵਜੋਂ ਦੇਖਿਆ ਗਿਆ, ਜਦਕਿ ਇਸ ਦੀ ਭਾਵਨਾ ਨੂੰ ਨੌਜਵਾਨਾਂ ਅਤੇ ਆਮ ਨਾਗਰਿਕਾਂ ਤੱਕ ਪਹੁੰਚਾਉਣ ਦੀ ਪ੍ਰਕਿਰਿਆ ’ਤੇ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਸ਼ਾਹ ਨੇ ਕਿਹਾ ਕਿ 2014 ਵਿੱਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਸੰਵਿਧਾਨ ਦੀ ਮਹੱਤਤਾ ਲੋਕਾਂ ਤੱਕ ਪਹੁੰਚਾਉਣ ਲਈ ਸੰਵਿਧਾਨ ਗੌਰਵ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ।

ਵਿਰੋਧੀਆਂ ਨੂੰ ਸੰਵਿਧਾਨ ਪੜ੍ਹਨ ਦੀ ਸਲਾਹ
ਵਿਰੋਧੀ ਧਿਰ ’ਤੇ ਤਿੱਖਾ ਹਮਲਾ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਜਿਹੜੇ ਲੋਕ ਹੱਥ ਵਿੱਚ ਸੰਵਿਧਾਨ ਲੈ ਕੇ ਘੁੰਮਦੇ ਹਨ ਅਤੇ ਸਰਕਾਰ ’ਤੇ ਇਸ ਦਾ ਅਪਮਾਨ ਕਰਨ ਦੇ ਦੋਸ਼ ਲਗਾਉਂਦੇ ਹਨ, ਉਨ੍ਹਾਂ ਨੂੰ ਸੰਸਦ ਦੀ ਲਾਇਬ੍ਰੇਰੀ ਵਿੱਚ 15 ਮਿੰਟ ਬਿਤਾ ਕੇ ਸੰਵਿਧਾਨ ਪੜ੍ਹਨਾ ਚਾਹੀਦਾ ਹੈ। ਉਨ੍ਹਾਂ ਸੰਵਿਧਾਨ ਦੀ ਮੂਲ ਕਾਪੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਦੇ ਵੱਖ-ਵੱਖ ਅਧਿਆਵਾਂ ਦੀ ਸ਼ੁਰੂਆਤ ਵਿੱਚ ਭਗਵਾਨ ਸ੍ਰੀ ਰਾਮ ਦੇ ਅਯੁੱਧਿਆ ਆਗਮਨ, ਭਗਵਾਨ ਬੁੱਧ, ਭਗਵਾਨ ਮਹਾਵੀਰ, ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਰਾਣੀ ਲਕਸ਼ਮੀਬਾਈ, ਦਾਂਡੀ ਮਾਰਚ ਅਤੇ ਨੇਤਾਜੀ ਸੁਭਾਸ਼ ਚੰਦਰ ਬੋਸ ਨਾਲ ਸਬੰਧਤ ਚਿੱਤਰ ਦਰਸਾਏ ਗਏ ਹਨ। ਸ਼ਾਹ ਨੇ ਕਿਹਾ ਕਿ ਸੰਵਿਧਾਨ ਦੀ ਮੂਲ ਭਾਵਨਾ ਨੂੰ ਸਮਝਣ ਲਈ ਹਰ ਨਾਗਰਿਕ ਨੂੰ ਇਸ ਦੀ ਮੂਲ ਕਾਪੀ ਜ਼ਰੂਰ ਦੇਖਣੀ ਚਾਹੀਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News