Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਝਗੜੇ ਦੌਰਾਨ ਚਾਚੇ ਨੇ ਭਤੀਜੇ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

Uncle attacked his nephew with sharp weapon: ਕਪੂਰਥਲਾ (ਬਲਵਿੰਦਰ ਸਿੰਘ ਧਾਲੀਵਾਲ): ਕਪੂਰਥਲਾ ਦੇ ਪਿੰਡ ਮੰਨਣ ਵਿੱਚ ਪਰਿਵਾਰਕ ਝਗੜੇ ਦੌਰਾਨ ਇੱਕ ਨੌਜਵਾਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਇਲਾਜ ਅਧੀਨ ਜਸਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਝਗੜੇ ਦੌਰਾਨ ਚਾਚੇ ਨੇ ਭਤੀਜੇ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

Uncle attacked his nephew with sharp weapon: ਕਪੂਰਥਲਾ (ਬਲਵਿੰਦਰ ਸਿੰਘ ਧਾਲੀਵਾਲ): ਕਪੂਰਥਲਾ ਦੇ ਪਿੰਡ ਮੰਨਣ ਵਿੱਚ ਪਰਿਵਾਰਕ ਝਗੜੇ ਦੌਰਾਨ ਇੱਕ ਨੌਜਵਾਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਲਾਜ ਅਧੀਨ ਜਸਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਮੰਨਣ ਨੇ ਦੋਸ਼ ਲਗਾਇਆ ਕਿ ਉਹ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਉਸ ਨੂੰ ਪਤਾ ਲੱਗਾ ਕਿ ਉਸਦੇ ਪਿਤਾ ਨੂੰ ਉਸਦੇ ਚਾਚੇ ਨੇ ਘੇਰਿਆ ਹੋਇਆ ਹੈ। ਜਦੋਂ ਉਹ ਆਪਣੇ ਪਿਤਾ ਨੂੰ ਛੁਡਾਉਣ ਲਈ ਉੱਥੇ ਪਹੁੰਚਿਆ ਤਾਂ ਕਥਿਤ ਤੌਰ ’ਤੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।

ਜਸਵਿੰਦਰ ਸਿੰਘ ਮੁਤਾਬਕ ਉਸ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News