Drug War In Punjab:ਫਿਰੋਜ਼ਪੁਰ ਪੁਲਿਸ ਨੂੰ ਨਸ਼ਿਆਂ ਵਿਰੁੱਧ ਚਲਾਏ ਗਏ ਆਪਣੇ ਅਭਿਆਨ ਦੇ ਵਿੱਚ ਇੱਕ ਵਾਰ ਫਿਰ ਵੱਡੀ ਸਫਲਤਾ ਹਾਸਿਲ ਹੋਈ ਹੈ ਇਸ ਦੌਰਾਨ ਫਿਰੋਜ਼ਪੁਰ ਪੁਲਿਸ ਨੇ 8 ਕਰੋੜ ਰੁਪਏ ਕਰੀਬ ਮੁੱਲ ਦੀ ਡੇਢ ਕਿਲੋ ਹੈਰੋਇਨ ਸਣੇ 7 ਲੱਖ ਰੁਪਏ ਡਰੱਗ ਮਨੀ ਨਾਲ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਫੜੇ ਗਏ ਨਸ਼ਾ ਤਸਕਰ ਫਿਰੋਜ਼ਪੁਰ ਦੇ ਕਸਬਾ ਜੀਰਾ ਅਤੇ ਦੂਜਾ ਮੋਗਾ ਜਿਲ੍ਹੇ ਦਾ ਰਹਿਣ ਵਾਲਾ , ਆਰੋਪੀਆਂ ਦੀ ਪਛਾਣ ਹਰਮਨ ਸਿੰਘ ਅਤੇ ਗੁਰਵਿੰਦਰ ਸਿੰਘ ਵਜੋਂ ਹੋਈ ।
ਇਸ ਬਾਬਤ ਜਾਣਕਾਰੀ ਦਿੰਦੇ ਹੋਏ ਫਿਰੋਜ਼ਪੁਰ ਦਿਹਾਤੀ ਦੇ ਡੀਐਸਪੀ ਕਰਨ ਸ਼ਰਮਾ ਨੇ ਦੱਸਿਆ ਕਿ ਥਾਣਾ ਕੁਲਗੜੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਨਸ਼ਾ ਤਸਕਰ ਵੱਡੀ ਨਸ਼ੇ ਦੀ ਖੇਪ ਲੈ ਕੇ ਅੱਗੇ ਦੇਣ ਜਾ ਰਹੇ ਨੇ ਜਿਸ ਤੇ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਇਹਨਾਂ ਦੋਨਾਂ ਨਸ਼ਾ ਤਸਕਰਾਂ ਨੂੰ ਰਾਊਂਡ ਅਪ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਇਹਨਾਂ ਕੋਲੋਂ ਡੇਢ ਕਿਲੋ ਹੈਰੋਇਨ ਅਤੇ 7 ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ ਜੋ ਇਹ ਨਸ਼ਾ ਵੇਚ ਲੈ ਕੇ ਆਏ ਸਨ , ਫੜੇ ਗਏ ਆਰੋਪੀਆਂ ਖਿਲਾਫ ਐਨਡੀਪੀਸੀ ਐਕਟ ਦੇ ਤਹਿਤ ਥਾਨਾ ਕੂਲਗੜੀ ਫਿਰੋਜ਼ਪੁਰ ਵਿੱਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਡਰੱਗਸ ਵੇਚ ਕੇ ਜੋ ਪੈਸਾ ਆਉਂਦਾ ਹੈ ਉਹ ਡਰੱਗ ਮਨੀ ਹਵਾਲਾ ਰੂਟ ਰਾਹੀਂ ਬਾਹਰ ਬੈਠੇ ਨਸ਼ਾ ਤਸਕਰਾਂ ਨੂੰ ਭੇਜਿਆ ਜਾਂਦਾ ਹੈ ਤੇ ਇਸਨੂੰ ਮੱਦੇਨਜ਼ਰ ਰੱਖਦੇ ਹੋਏ ਹਵਾਲਾ ਰੂਟ ਦੀ ਵੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਵੇਚ ਕੇ ਜੋ ਡਰੱਗ ਮਨੀ ਆਉਂਦੀ ਹੈ ਉਹਨਾਂ ਹਵਾਲਾ ਰੂਟ ਦਾ ਪਤਾ ਲਗਾਇਆ ਜਾ ਸਕੇ।