Drug War In Punjab; ਪੰਜਾਬ ਸਰਕਾਰ ਵੱਲੋਂ ਜਾਰੀ ਯੁੱਧ ਨਸ਼ਿਆਂ ਵਿਰੁੱਧ ਤਹਿਤ ਟਾਂਡਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਸ ਨਸ਼ਿਆਂ ਦੇ ਮਾਮਲੇ ਵਿੱਚ ਨਾਮਜ਼ਦ 2 ਭਰਾਵਾਂ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਸੀਲ ਕੀਤੀ ਹੈ ਡੀ.ਆਈ.ਜੀ ਪੰਜਾਬ ਗੌਰਵ ਯਾਦਵ, ਡੀ.ਆਈ.ਜੀ ਜਲੰਧਰ ਨਵੀਨ ਸਿੰਗਲਾ ਅਤੇ ਜਿਲਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅੱਜ ਟਾਂਡਾ ਪੁਲਿਸ ਦੀ ਟੀਮ ਨੇ ਡੀ.ਐਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਐਸ.ਐਚ.ਓ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਦੀ ਹਾਜ਼ਰੀ ਵਿੱਚ ਰਜਿੰਦਰਾ ਮੈਡੀਕਲ ਹਾਲ ਦੇ ਨਾਂ ਤੇ ਦੁਕਾਨ ਚਲਾ ਰਹੇ 2 ਸਕੇ ਭਰਾ ਰਜਿੰਦਰ ਸਿੰਘ ਤੇ ਚੈਨਦੀਪ ਸਿੰਘ ਪੁੱਤਰ ਚਰਨ ਸਿੰਘ ਵਾਸੀ ਵਾਰਡ ਨੰਬਰ 8 ਟਾਂਡਾ ਦੀ ਦੁਕਾਨ ਰਹਾਇਸ਼ੀ ਘਰ ਅਤੇ ਸ਼ਹਿਰ ਵਿੱਚ ਖਰੀਦੇ ਹੋਏ ਹੋਰ ਪਲਾਟ ਜਿਸ ਦੀ ਕੁੱਲ 11.67 ਕਰੋੜ ਰੁਪਏ ਕੀਮਤ ਬਣਦੀ ਹੈ ਦੀ ਪ੍ਰੋਪਰਟੀ ਨੂੰ ਸੀਲ ਕਰ ਦਿੱਤਾ। ਇਸ ਮੌਕੇ ਡੀ.ਐਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਚਾਹੇ ਉਹ ਕਿੰਨਾ ਵੀ ਅਸਰ ਸਰੂਪ ਜਾਂ ਪਹੁੰਚ ਰੱਖਦਾ ਹੋਵੇ। ਉਹਨਾਂ ਹੋਰ ਦੱਸਿਆ ਕਿ ਉਕਤ ਮੁਲਜਮਾਂ ਤੇ ਐਨ.ਡੀ.ਪੀ.ਐਸ ਐਕਟ ਅਧੀਨ ਮਾਮਲੇ ਦਰਜ ਕੀਤੇ ਗਏ ਹਨ। ਇਸ ਮੌਕੇ ਉਨਾਂ ਦੱਸਿਆ ਕਿ ਨਸ਼ਿਆਂ ਦੇ ਮਾਮਲੇ ਵਿੱਚ ਉਕਤ ਭਰਾਵਾਂ ਨੂੰ ਟਾਂਡਾ ਪੁਲਿਸ ਵੱਲੋਂ ਪਹਿਲਾਂ ਤੋਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜੋ ਕਿ ਇਸ ਸਮੇਂ ਜੇਲ ਵਿੱਚ ਹਨ।

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ
Punjab News; ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ। ਅੱਜ ਐਲਾਨੇ ਗਏ ਅਹੁਦੇਦਾਰਾਂ ਵਿੱਚ ਸ. ਬਲਵਿੰਦਰ ਸਿੰਘ ਭੁੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ...