ਅਵਾਰਾ ਕੁੱਤਿਆਂ ਕਾਰਨ ਵਾਪਰਿਆ ਮੰਦਭਾਗਾ ਹਾਦਸਾ, ਦੋ ਵਿਕਅਤੀਆਂ ਦੀ ਹੋਈ ਮੌਤ
Fatehgarh Sahib Road Accident; ਫਤਿਹਗੜ੍ਹ ਸਾਹਿਬ ਦੇ ਹਲਕਾ Bassi Pathana ਅਧੀਨ ਆਉਂਦੇ ਪਿੰਡ ਸ਼ਹੀਦਗੜ੍ਹ ਦੇ ਨੇੜੇ ਇਕ ਦੁਖਦਾਈ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਅਵਾਰਾ ਕੁੱਤਾ ਅਚਾਨਕ ਮੋਟਰਸਾਈਕਲ ਦੇ ਅੱਗੇ ਆ ਜਾਣ ਕਾਰਨ ਦੋ ਮੋਟਰਸਾਈਕਲ ਆਪਸ ਵਿੱਚ ਟਕਰਾ ਗਏ, ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਤੌਰ ‘ਤੇ ਜਖਮੀ ਹੋ ਗਏ।
ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਜਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਇਲਾਜ ਦੌਰਾਨ ਦੋਵਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।
ਇਸ ਸਬੰਧੀ ਥਾਣਾ Bassi Pathana ਦੇ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਹਸਪਤਾਲ ਵੱਲੋਂ ਪੁਲਿਸ ਨੂੰ ਇੱਕ ਰੁਕਾ ਪ੍ਰਾਪਤ ਹੋਇਆ ਸੀ, ਜਿਸ ਵਿੱਚ ਦੋ ਮੋਟਰਸਾਈਕਲ ਸਵਾਰਾਂ ਦੀ ਆਪਸੀ ਟੱਕਰ ਦੀ ਜਾਣਕਾਰੀ ਦਿੱਤੀ ਗਈ ਸੀ। ਦੱਸਿਆ ਗਿਆ ਕਿ ਮੋਟਰਸਾਈਕਲ ਦੇ ਅੱਗੇ ਕੁੱਤਾ ਆਉਣ ਕਾਰਨ ਇਹ ਹਾਦਸਾ ਵਾਪਰਿਆ।
ਹਾਦਸੇ ਵਿੱਚ ਮਰਨ ਵਾਲਿਆਂ ਦੀ ਪਹਿਚਾਣ ਅਨੁਰਾਗ (26) ਅਤੇ ਨਛੱਤਰ (49) ਵਜੋਂ ਹੋਈ ਹੈ। ਅਨੁਰਾਗ Banda Bahadur College ਵਿੱਚ ਸਫਾਈ ਸੇਵਕ ਵਜੋਂ ਤੈਨਾਤ ਸੀ, ਜਦਕਿ ਨਛੱਤਰ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।