Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

ਅਵਾਰਾ ਕੁੱਤਿਆਂ ਕਾਰਨ ਵਾਪਰਿਆ ਮੰਦਭਾਗਾ ਹਾਦਸਾ, ਦੋ ਵਿਕਅਤੀਆਂ ਦੀ ਹੋਈ ਮੌਤ

Fatehgarh Sahib Road Accident; ਫਤਿਹਗੜ੍ਹ ਸਾਹਿਬ ਦੇ ਹਲਕਾ Bassi Pathana ਅਧੀਨ ਆਉਂਦੇ ਪਿੰਡ ਸ਼ਹੀਦਗੜ੍ਹ ਦੇ ਨੇੜੇ ਇਕ ਦੁਖਦਾਈ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਅਵਾਰਾ ਕੁੱਤਾ ਅਚਾਨਕ ਮੋਟਰਸਾਈਕਲ ਦੇ ਅੱਗੇ ਆ ਜਾਣ ਕਾਰਨ ਦੋ ਮੋਟਰਸਾਈਕਲ ਆਪਸ ਵਿੱਚ ਟਕਰਾ ਗਏ, ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਤੌਰ ‘ਤੇ ਜਖਮੀ ਹੋ ਗਏ। ਘਟਨਾ ਤੋਂ ਬਾਅਦ ਸਥਾਨਕ ਲੋਕਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਵਾਰਾ ਕੁੱਤਿਆਂ ਕਾਰਨ ਵਾਪਰਿਆ ਮੰਦਭਾਗਾ ਹਾਦਸਾ, ਦੋ ਵਿਕਅਤੀਆਂ ਦੀ ਹੋਈ ਮੌਤ

Fatehgarh Sahib Road Accident; ਫਤਿਹਗੜ੍ਹ ਸਾਹਿਬ ਦੇ ਹਲਕਾ Bassi Pathana ਅਧੀਨ ਆਉਂਦੇ ਪਿੰਡ ਸ਼ਹੀਦਗੜ੍ਹ ਦੇ ਨੇੜੇ ਇਕ ਦੁਖਦਾਈ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਅਵਾਰਾ ਕੁੱਤਾ ਅਚਾਨਕ ਮੋਟਰਸਾਈਕਲ ਦੇ ਅੱਗੇ ਆ ਜਾਣ ਕਾਰਨ ਦੋ ਮੋਟਰਸਾਈਕਲ ਆਪਸ ਵਿੱਚ ਟਕਰਾ ਗਏ, ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਤੌਰ ‘ਤੇ ਜਖਮੀ ਹੋ ਗਏ।

ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਜਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਇਲਾਜ ਦੌਰਾਨ ਦੋਵਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।

ਇਸ ਸਬੰਧੀ ਥਾਣਾ Bassi Pathana ਦੇ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਹਸਪਤਾਲ ਵੱਲੋਂ ਪੁਲਿਸ ਨੂੰ ਇੱਕ ਰੁਕਾ ਪ੍ਰਾਪਤ ਹੋਇਆ ਸੀ, ਜਿਸ ਵਿੱਚ ਦੋ ਮੋਟਰਸਾਈਕਲ ਸਵਾਰਾਂ ਦੀ ਆਪਸੀ ਟੱਕਰ ਦੀ ਜਾਣਕਾਰੀ ਦਿੱਤੀ ਗਈ ਸੀ। ਦੱਸਿਆ ਗਿਆ ਕਿ ਮੋਟਰਸਾਈਕਲ ਦੇ ਅੱਗੇ ਕੁੱਤਾ ਆਉਣ ਕਾਰਨ ਇਹ ਹਾਦਸਾ ਵਾਪਰਿਆ।

ਹਾਦਸੇ ਵਿੱਚ ਮਰਨ ਵਾਲਿਆਂ ਦੀ ਪਹਿਚਾਣ ਅਨੁਰਾਗ (26) ਅਤੇ ਨਛੱਤਰ (49) ਵਜੋਂ ਹੋਈ ਹੈ। ਅਨੁਰਾਗ Banda Bahadur College ਵਿੱਚ ਸਫਾਈ ਸੇਵਕ ਵਜੋਂ ਤੈਨਾਤ ਸੀ, ਜਦਕਿ ਨਛੱਤਰ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News