ਵਿਆਹ ਤੋਂ ਵਾਪਸੀ ਦੌਰਾਨ ਵਾਪਰਿਆ ਮੰਦਭਾਗਾ ਹਾਦਸਾ, 6 ਦੋਸਤਾਂ ਦੀ ਦਰਦਨਾਕ ਮੌਤ

Rajasthan Road Accident; ਪੁਲਿਸ ਨੇ ਬੁੱਧਵਾਰ (11 ਫਰਵਰੀ) ਸਵੇਰੇ ਜਾਣਕਾਰੀ ਦਿੱਤੀ ਕਿ ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਛੇ ਦੋਸਤਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਾਰ ਸਵਾਰ ਨੌਜਵਾਨ ਇੱਕ ਵਿਆਹ ਸਮਾਰੋਹ ਤੋਂ ਘਰ ਵਾਪਸ ਆ ਰਹੇ ਸਨ। ਹਾਦਸਾ ਮੰਗਲਵਾਰ ਦੇਰ ਰਾਤ ਉਸ ਵੇਲੇ ਵਾਪਰਿਆ ਜਦੋਂ ਕਾਰ ਇੱਕ ਟਰੱਕ ਨਾਲ ਟਕਰਾ […]
Jaspreet Singh
By : Updated On: 11 Feb 2026 14:13:PM
ਵਿਆਹ ਤੋਂ ਵਾਪਸੀ ਦੌਰਾਨ ਵਾਪਰਿਆ ਮੰਦਭਾਗਾ ਹਾਦਸਾ, 6 ਦੋਸਤਾਂ ਦੀ ਦਰਦਨਾਕ ਮੌਤ

Rajasthan Road Accident; ਪੁਲਿਸ ਨੇ ਬੁੱਧਵਾਰ (11 ਫਰਵਰੀ) ਸਵੇਰੇ ਜਾਣਕਾਰੀ ਦਿੱਤੀ ਕਿ ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਛੇ ਦੋਸਤਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਾਰ ਸਵਾਰ ਨੌਜਵਾਨ ਇੱਕ ਵਿਆਹ ਸਮਾਰੋਹ ਤੋਂ ਘਰ ਵਾਪਸ ਆ ਰਹੇ ਸਨ। ਹਾਦਸਾ ਮੰਗਲਵਾਰ ਦੇਰ ਰਾਤ ਉਸ ਵੇਲੇ ਵਾਪਰਿਆ ਜਦੋਂ ਕਾਰ ਇੱਕ ਟਰੱਕ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਵਿਆਹ ਤੋਂ ਲੌਟ ਰਹੇ ਨੌਜਵਾਨਾਂ ਦੀ ਕਾਰ ਬੇਕਾਬੂ ਹੋ ਕੇ ਹਾਈਵੇ ‘ਤੇ ਡਿਵਾਈਡਰ ਤੋੜਦੀ ਹੋਈ ਦੂਜੀ ਲੇਨ ਵਿੱਚ ਜਾ ਵੜੀ।

ਇਸ ਦੌਰਾਨ ਸਾਹਮਣੇ ਤੋਂ ਆ ਰਹੇ ਇੱਕ ਅਣਪਛਾਤੇ ਟ੍ਰੇਲਰ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰੀ। ਪੁਲਿਸ ਨੇ ਦੱਸਿਆ ਕਿ ਸਾਰੇ ਨੌਜਵਾਨ ਆਪਸੀ ਦੋਸਤ ਸਨ ਅਤੇ ਦੌਸਾ ਦੇ ਕਾਲਾਖੋ ਪਿੰਡ ਦੇ ਰਹਿਣ ਵਾਲੇ ਸਨ। ਉਹ ਆਭਾਨੇਰੀ ਪਿੰਡ ਵਿੱਚ ਇੱਕ ਸਮਾਗਮ ਤੋਂ ਵਾਪਸ ਆ ਰਹੇ ਸਨ, ਜਦੋਂ ਜੈਪੁਰ-ਆਗਰਾ ਹਾਈਵੇ ‘ਤੇ ਉਨ੍ਹਾਂ ਦੀ ਗੱਡੀ ਦਾ ਕੰਟਰੋਲ ਖੋ ਗਿਆ। ਇਸ ਕਾਰਨ ਡਿਵਾਈਡਰ ਟੁੱਟ ਗਿਆ ਅਤੇ ਗੱਡੀ ਸਾਹਮਣੇ ਆ ਰਹੇ ਟਰੱਕ ਨਾਲ ਟਕਰਾ ਗਈ।

ਹਾਦਸੇ ਵਿੱਚ ਮਾਰੇ ਗਏ ਛੇ ਲੋਕਾਂ ਦੀ ਪਹਿਚਾਣ ਅੰਕਿਤ, ਸਮੇਂ ਸਿੰਘ, ਲੋਕੇਸ਼, ਨਵੀਨ, ਦਿਲਖੁਸ਼ ਅਤੇ ਮਨੀਸ਼ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਗਹਿਰੇ ਦੋਸਤ ਸਨ। ਹਾਦਸੇ ਵਿੱਚ ਚਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਨੇ ਦੌਸਾ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇਕ ਹੋਰ ਜਖਮੀ ਦੀ ਜੈਪੁਰ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਹਾਦਸੇ ਦੀ ਖਬਰ ਮਿਲਦੇ ਹੀ ਐਸਪੀ ਸਾਗਰ ਰਾਣਾ ਸਮੇਤ ਪੁਲਿਸ ਅਤੇ ਪ੍ਰਸ਼ਾਸਨ ਦੇ ਕਈ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਹਾਦਸੇ ਤੋਂ ਬਾਅਦ ਕਾਲਾਖੋ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਇਸ ਦਰਮਿਆਨ, ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਪੁਲਿਸ ਗੱਡੀ ਅਤੇ ਕਾਰ ਦੀ ਟੱਕਰ ਵਿੱਚ ਇੱਕ ਮਹਿਲਾ ਇੰਸਪੈਕਟਰ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜਖਮੀ ਹੋ ਗਏ। ਪੁਲਿਸ ਮੁਤਾਬਕ ਇਹ ਹਾਦਸਾ ਸ਼ਹਿਰ ਦੇ ਦੁਰਗਾ ਮੰਦਰ ਇਲਾਕੇ ਨੇੜੇ ਤੜਕੇ ਕਰੀਬ 4 ਵਜੇ ਵਾਪਰਿਆ।

ਜਾਣਕਾਰੀ ਅਨੁਸਾਰ ਪੁਲਿਸ ਇੰਸਪੈਕਟਰ ਜੋਤੀ ਨਾਇਕ ਇੱਕ ਕਾਂਸਟੇਬਲ ਨਾਲ ਪੈਟਰੋਲਿੰਗ ਕਰ ਰਹੀ ਸੀ, ਜਦੋਂ ਪੁਲਿਸ ਗੱਡੀ ਅਤੇ ਇੱਕ ਕਾਰ ਵਿੱਚ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਪੁਲਿਸ ਗੱਡੀ ਉਲਟ ਗਈ। ਹਾਦਸੇ ਵਿੱਚ ਜੋਤੀ ਨਾਇਕ ਅਤੇ ਕਾਰ ਡਰਾਈਵਰ ਜਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜੋਤੀ ਨਾਇਕ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।

ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਿਸ ਮੁਖੀ ਅਮ੍ਰਿਤਾ ਦੁਹਨ ਅਤੇ ਹੋਰ ਅਧਿਕਾਰੀ ਹਸਪਤਾਲ ਪਹੁੰਚ ਗਏ।

Read Latest News and Breaking News at Daily Post TV, Browse for more News

Ad
Ad