ਕਮਰੇ ‘ਚ ਸੁੱਤੇ ਪਰਿਵਾਰ ਨਾਲ ਵਾਪਰੀ ਮੰਦਭਾਗੀ ਘਟਨਾ, ਜ਼ਹਿਰੀਲੀ ਗੈਸ ਕਾਰਨ 3 ਮੈਂਬਰਾਂ ਦੀ ਹੋਈ ਮੌਤ
Tarn taran Three people died due to suffocation; ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲੀਪੁਰ ਵਿੱਚ ਦਮ ਘੁਟਣ ਕਾਰਨ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਦੇ ਮੈਂਬਰ ਘਰ ਦੇ ਅੰਦਰ ਸੁੱਤੇ ਪਏ ਸਨ ਅਤੇ ਕਮਰੇ ਵਿੱਚ ਅੰਗੀਠੀ ਬਾਲੀ ਹੋਈ ਸੀ ਜਾਣਕਾਰੀ ਅਨੁਸਾਰ, ਰਾਤ ਦੇ ਸਮੇਂ ਠੰਡ ਤੋਂ ਬਚਾਅ ਲਈ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Tarn taran Three people died due to suffocation; ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲੀਪੁਰ ਵਿੱਚ ਦਮ ਘੁਟਣ ਕਾਰਨ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਦੇ ਮੈਂਬਰ ਘਰ ਦੇ ਅੰਦਰ ਸੁੱਤੇ ਪਏ ਸਨ ਅਤੇ ਕਮਰੇ ਵਿੱਚ ਅੰਗੀਠੀ ਬਾਲੀ ਹੋਈ ਸੀ ਜਾਣਕਾਰੀ ਅਨੁਸਾਰ, ਰਾਤ ਦੇ ਸਮੇਂ ਠੰਡ ਤੋਂ ਬਚਾਅ ਲਈ ਘਰ ਵਿੱਚ ਅੰਗੀਠੀ ਜਲਾਈ ਗਈ ਸੀ। ਸੁੱਤੇ ਹੋਏ ਲੋਕਾਂ ਨੂੰ ਅੰਗੀਠੀ ਤੋਂ ਨਿਕਲ ਰਹੀ ਜ਼ਹਿਰੀਲੀ ਗੈਸ ਦਾ ਅੰਦਾਜ਼ਾ ਨਹੀਂ ਲੱਗ ਸਕਿਆ, ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਹਾਦਸੇ ਵਿੱਚ ਇਕ 10 ਸਾਲਾ ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।