Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਮੰਦਭਾਗੀ ਖਬਰ, ਪਤੰਗ ਉਡਾਉਂਦਿਆਂ 12 ਸਾਲਾ ਬੱਚੇ ਦੀ ਮੌਤ!

Punjab News: ਪੰਜਾਬ ਦੇ ਸੰਗਰੂਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਛਾਇਆ ਹੋਇਆ ਹੈ। ਦੱਸ ਦੇਈਏ ਕਿ ਸੰਗਰੂਰ ਦੇ ਪਿੰਡ ਤੁੰਗਾਂ ਵਿਚ ਪਤੰਗ ਉਡਾਉਂਦੇ ਸਮੇਂ ਆਪਣੇ ਘਰ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ 12 ਸਾਲਾ ਹਰਜੋਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਬੱਚਾ ਛੇਵੀਂ ਕਲਾਸ ਵਿਚ ਪੜ੍ਹਦਾ […]
Nishant Malyan
By : Updated On: 12 Jan 2026 21:36:PM
ਮੰਦਭਾਗੀ ਖਬਰ, ਪਤੰਗ ਉਡਾਉਂਦਿਆਂ 12 ਸਾਲਾ ਬੱਚੇ ਦੀ ਮੌਤ!

Punjab News: ਪੰਜਾਬ ਦੇ ਸੰਗਰੂਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਛਾਇਆ ਹੋਇਆ ਹੈ। ਦੱਸ ਦੇਈਏ ਕਿ ਸੰਗਰੂਰ ਦੇ ਪਿੰਡ ਤੁੰਗਾਂ ਵਿਚ ਪਤੰਗ ਉਡਾਉਂਦੇ ਸਮੇਂ ਆਪਣੇ ਘਰ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ 12 ਸਾਲਾ ਹਰਜੋਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਬੱਚਾ ਛੇਵੀਂ ਕਲਾਸ ਵਿਚ ਪੜ੍ਹਦਾ ਸੀ ਅਤੇ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।

ਇਸ਼ਤਿਹਾਰ

ਮਿਲੀ ਜਾਣਕਾਰੀ ਅਨੁਸਾਰ, ਇਹ ਘਟਨਾ ਬੀਤੇ ਦਿਨੀਂ 11 ਜਨਵਰੀ ਦੀ ਸ਼ਾਮ ਨੂੰ ਵਾਪਰੀ। ਹਰਜੋਤ ਆਪਣੀ ਤਿੰਨ ਮੰਜ਼ਿਲਾ ਕੋਠੀ ਦੀ ਛੱਤ ‘ਤੇ ਪਤੰਗ ਉਡਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਤੀਜੀ ਮੰਜ਼ਿਲ ‘ਤੇ ਲਿਫਟ ਵਾਲੀ ਜਗ੍ਹਾ ‘ਤੇ ਲੱਗੀਆਂ ਗਰਿੱਲਾਂ ਕੋਲੋਂ ਪਤੰਗ ਉਡਾਉਂਦੇ ਸਮੇਂ ਉਹ ਅਚਾਨਕ ਹੇਠਾਂ ਜਾ ਡਿੱਗਿਆ।

ਹਾਦਸੇ ਤੋਂ ਤੁਰੰਤ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਹਰਜੋਤ ਨੂੰ ਸੰਗਰੂਰ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਪਟਿਆਲਾ ਦੇ ਅਮਰ ਹਸਪਤਾਲ ਲਈ ਰੈਫਰ ਕਰ ਦਿੱਤਾ, ਪਰ ਰਸਤੇ ਵਿਚ ਹੀ ਉਸ ਨੇ ਦਮ ਤੋੜ ਦਿੱਤਾ। ਅੱਜ ਬੱਚੇ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਪਤੰਗਬਾਜ਼ੀ ਦੇ ਸ਼ੌਕ ਕਾਰਨ ਪਰਿਵਾਰ ਦੇ ਇਕਲੌਤੇ ਚਿਰਾਗ ਦੇ ਬੁਝ ਜਾਣ ਕਾਰਨ ਪਿੰਡ ਅਤੇ ਪਰਿਵਾਰ ਵਿਚ ਮਾਤਮ ਦਾ ਮਾਹੌਲ ਹੈ। ਮ੍ਰਿਤਕ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੂਰਾ ਪਿੰਡ ਇਸ ਦਰਦਨਾਕ ਹਾਦਸੇ ਕਾਰਨ ਡੂੰਘੇ ਸਦਮੇ ਵਿਚ ਹੈ।

Read Latest News and Breaking News at Daily Post TV, Browse for more News

Ad
Ad

Punjab District News