Road Accident in Dubai: ਦੁਬਈ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਨਵਜੋਤ ਸਿੰਘ ਵਜੋਂ ਹੋਈ ਹੈ।
Karputhala Youth Dies in Dubai: ਰੋਜ਼ੀ ਰੋਟੀ ਲਈ ਵਿਦੇਸ਼ ਗਏ ਪੰਜਾਬ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੁਬਈ ਵਿੱਚ ਟਰੱਕ ਡਰਾਈਵਰੀ ਦਾ ਕੰਮ ਕਰਦਾ ਸੀ। ਮ੍ਰਿਤਕ ਕਰਪੂਥਲਾ ਦੇ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਸੀ। ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦਾ ਪਿਤਾ ਗੁਰਘਰ ‘ਚ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾ ਰਿਹਾ ਹੈ। ਦੁਬਈ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਨਵਜੋਤ ਸਿੰਘ (25) ਸਪੁੱਤਰ ਸ਼ਿੰਗਾਰਾ ਸਿੰਘ ਵਜੋਂ ਹੋਈ ਹੈ। ਮ੍ਰਿਤਕ ਸੁਲਤਾਨਪੁਰ ਲੋਧੀ ਦੇ ਰੋਟਰੀ ਚੌਂਕ ਨੇੜੇ ਦਾ ਰਹਿਣ ਵਾਲਾ ਸੀ।
ਨਵਜੋਤ ਚੰਗੇ ਭਵਿੱਖ ਦੀ ਭਾਲ ਵਿੱਚ ਰੁਜ਼ਗਾਰ ਲਈ ਨਵੰਬਰ 2024 ਵਿਦੇਸ਼ ਦੁਬਈ ਗਿਆ ਸੀ ਜਿੱਥੇ ਉਹ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਪਰ ਬੀਤੇ ਦਿਨੀਂ ਅਚਾਨਕ ਉਸ ਦੀ ਤੇਲ ਦਾ ਟੈਂਕਰ ਪਲਟ ਜਾਣ ਮਗਰੋਂ ਸੜਕ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਇਲਾਕੇ ‘ਚ ਮਾਤਮ ਛਾ ਗਿਆ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਜੇ ਕੁਆਰਾ ਸੀ ਅਤੇ ਦੋ ਭੈਣਾ ਦਾ ਇੱਕਲੌਤਾ ਭਰਾ ਸੀ। ਜਿਸ ਉਮਰੇ ਨੌਜਵਾਨ ਦੇ ਘਰ ਵਿੱਚ ਸ਼ਹਿਨਾਈਆਂ ਵੱਜਣੀਆਂ ਚਾਹੀਦੀਆਂ ਪਰ ਇਸ ਮੰਦਭਾਗੀ ਘਟਨਾ ਤੋਂ ਬਾਅਦ ਉੱਥੇ ਸੱਥਰ ਵਿੱਚ ਗਏ ਹਨ। ਮ੍ਰਿਤਕ ਨੌਜਵਾਨ ਦਾ ਪਿਤਾ ਗੁਰਘਰ ਚ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾ ਰਿਹਾ ਹੈ।