Banner
Banner

ਕੈਨੇਡਾ ਤੋਂ ਮੰਦਭਾਗੀ ਖ਼ਬਰ, ਫ਼ਰੀਦਕੋਟ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Punjab News: ਫਰੀਦਕੋਟ ਦੇ ਪਿੰਡ ਕਿਲ੍ਹਾ ਨੌ ਨਾਲ ਸੰਬੰਧਿਤ ਇਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਰਾਜਵਿੰਦਰ ਸਿੰਘ (ਉਮਰ ਕਰੀਬ 28 ਸਾਲ) ਵਜੋਂ ਹੋਈ ਹੈ, ਜੋ ਕਰੀਬ ਤਿੰਨ ਸਾਲ ਪਹਿਲਾਂ ਸਪਾਉਸ ਵੀਜ਼ੇ ’ਤੇ ਆਪਣੀ ਪਤਨੀ ਕੋਲ ਕੈਨੇਡਾ ਗਿਆ […]
Amritpal Singh
By : Updated On: 08 May 2026 19:04:PM
ਕੈਨੇਡਾ ਤੋਂ ਮੰਦਭਾਗੀ ਖ਼ਬਰ, ਫ਼ਰੀਦਕੋਟ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Punjab News: ਫਰੀਦਕੋਟ ਦੇ ਪਿੰਡ ਕਿਲ੍ਹਾ ਨੌ ਨਾਲ ਸੰਬੰਧਿਤ ਇਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਰਾਜਵਿੰਦਰ ਸਿੰਘ (ਉਮਰ ਕਰੀਬ 28 ਸਾਲ) ਵਜੋਂ ਹੋਈ ਹੈ, ਜੋ ਕਰੀਬ ਤਿੰਨ ਸਾਲ ਪਹਿਲਾਂ ਸਪਾਉਸ ਵੀਜ਼ੇ ’ਤੇ ਆਪਣੀ ਪਤਨੀ ਕੋਲ ਕੈਨੇਡਾ ਗਿਆ ਸੀ।

ਬਰੈਂਪਟਨ ਸ਼ਹਿਰ ‘ਚ ਰਹਿੰਦਾ ਸੀ ਨੌਜਵਾਨ

ਪਰਿਵਾਰਕ ਮੈਂਬਰਾਂ ਅਨੁਸਾਰ ਰਾਜਵਿੰਦਰ ਸਿੰਘ ਉਰਫ ਰਾਜੂ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਰਹਿ ਰਿਹਾ ਸੀ ਅਤੇ ਉੱਥੇ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਉਸਦੀ ਅਚਾਨਕ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁੱਢਲੀ ਜਾਣਕਾਰੀ ਅਨੁਸਾਰ ਮੌਤ ਦਾ ਕਾਰਨ ਦਿਲ ਦਾ ਦੌਰਾ (Heart Attack) ਦੱਸਿਆ ਜਾ ਰਿਹਾ ਹੈ।

ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਿੰਡ ਕਿਲ੍ਹਾ ਨੌ ਵਿੱਚ ਵੀ ਸੋਗ ਦੀ ਲਹਿਰ ਫੈਲ ਗਈ ਹੈ।

ਇਸ ਮੌਕੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਮਿਲਣਸਾਰ ਅਤੇ ਹਸਮੁੱਖ ਸੁਭਾਉ ਦਾ ਮਾਲਕ ਸੀ ਅਤੇ ਘਰ ਦੀਆਂ ਆਰਥਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਵਿਦੇਸ਼ ਗਿਆ ਹੋਇਆ ਸੀ ਜਿਸ ਵੱਲੋਂ ਉਥੇ ਮਿਹਨਤ ਕਰ ਆਪਣਾ ਕੰਮ ਸੈੱਟ ਕਰ ਲਿਆ ਸੀ ਅਤੇ ਹਰ ਇੱਕ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦਾ ਸੀ।

ਪਰਿਵਾਰ ਵੱਲੋਂ ਹੁਣ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਸਰਕਾਰੀ ਅਤੇ ਸਮਾਜਿਕ ਸੰਸਥਾਵਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਲਾਕੇ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad