Bathinda News: ਬਠਿੰਡਾ ਦੇ ਅਕਲੀਆ ਪਿੰਡ ਵਿੱਚ ਦੇਰ ਰਾਤ ਇੱਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਡਿੱਗਣ ਤੋਂ ਬਾਅਦ, ਇਸ ਵਿੱਚ ਅੱਗ ਲੱਗ ਗਈ ਅਤੇ ਨੇੜੇ ਖੜ੍ਹੇ ਇੱਕ ਮਜ਼ਦੂਰ ਦੀ ਮੌਤ ਹੋ ਗਈ।
Bathinda Aircraft Crash: ਪਾਕਿਸਤਾਨ ‘ਤੇ ਭਾਰਤ ਦੇ ਹਵਾਈ ਹਮਲੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਦੌਰਾਨ ਪੰਜਾਬ ਦੇ ਬਠਿੰਡਾ ਵਿੱਚ ਇੱਕ ਕਣਕ ਦੇ ਖੇਤ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 9 ਲੋਕ ਜ਼ਖ਼ਮੀ ਹੋਏ। ਖ਼ਬਰਾਂ ਮੁਤਾਬਕ ਜਿਸ ਥਾਂ ‘ਤੇ ਜਹਾਜ਼ ਹਾਦਸਾਗ੍ਰਸਤ ਹੋਇਆ ਹੈ ਉਹ ਆਬਾਦੀ ਤੋਂ 500 ਮੀਟਰ ਦੂਰ ਹੈ।
ਜਾਣਕਾਰੀ ਮੁਤਾਬਕ , ਇਹ ਘਟਨਾ ਰਾਤ 2 ਵਜੇ ਬਠਿੰਡਾ ਦੇ ਗੋਨਿਆਣਾ ਮੰਡੀ ਦੇ ਪਿੰਡ ਅਕਲੀਆ ਕਲਾਂ ਵਿੱਚ ਵਾਪਰੀ। ਇਸ ਦੌਰਾਨ ਜਹਾਜ਼ ਖੇਤ ਵਿੱਚ ਡਿੱਗ ਗਿਆ। ਜਿਸ ਤੋਂ ਬਾਅਦ ਇਸ ਵਿੱਚ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਪੂਰੇ ਖੇਤਰ ਨੂੰ ਸੀਲ ਕਰ ਦਿੱਤਾ। ਮੀਡੀਆ ਨੂੰ ਵੀ 2 ਕਿਲੋਮੀਟਰ ਦੂਰ ਰੋਕ ਦਿੱਤਾ ਗਿਆ ਹੈ।
ਇਸ ਘਟਨਾ ਦੇ ਕੁਝ ਵੀਡੀਓ ਵੀ ਸਾਹਮਣੇ ਆਏ ਹਨ, ਜਿਸ ਵਿੱਚ ਖੇਤ ਵਿੱਚ ਇੱਕ ਜਹਾਜ਼ ਵਰਗੀ ਚੀਜ਼ ਸੜਦੀ ਦਿਖਾਈ ਦੇ ਰਹੀ ਹੈ। ਵੀਡੀਓ ਵਿੱਚ ਇੱਕ ਚਸ਼ਮਦੀਦ ਗਵਾਹ ਇਸ ਗੱਲ ਦੀ ਪੁਸ਼ਟੀ ਕਰ ਰਿਹਾ ਹੈ ਕਿ ਜਹਾਜ਼ ਖੇਤ ਵਿੱਚ ਡਿੱਗਿਆ। ਜਦੋਂ ਲੋਕਾਂ ਨੇ ਇਸ ਦੇ ਨੇੜੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਇਹ ਫਟ ਗਿਆ। ਵੀਡੀਓ ਵਿੱਚ ਫਾਇਰ ਬ੍ਰਿਗੇਡ ਦੇ ਕਰਮਚਾਰੀ ਵੀ ਅੱਗ ਬੁਝਾਉਂਦੇ ਦਿਖਾਈ ਦੇ ਰਹੇ ਹਨ।
ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਕਿਹੜਾ ਜਹਾਜ਼ ਹੈ ਅਤੇ ਕਿਸਦਾ ਹੈ। ਇਸਦੇ ਪਾਇਲਟ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਬਠਿੰਡਾ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਹਾਦਸੇ ਸਬੰਧੀ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ। ਮੀਡੀਆ ਨੂੰ ਘਟਨਾ ਵਾਲੀ ਥਾਂ ਤੋਂ 2 ਕਿਲੋਮੀਟਰ ਦੂਰ ਰੱਖਿਆ ਗਿਆ ਹੈ। ਮੌਕੇ ‘ਤੇ ਸਿਰਫ਼ ਪੰਜਾਬ ਪੁਲਿਸ ਦੇ ਅਧਿਕਾਰੀ ਹੀ ਮੌਜੂਦ ਹਨ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੀ ਪਛਾਣ ਅਜੇ ਤੱਕ ਪਤਾ ਨਹੀਂ ਲੱਗ ਸਕੀ ਹੈ। ਫਿਲਹਾਲ, ਹਰ ਕੋਈ ਪੁਲਿਸ ਨਿਗਰਾਨੀ ਹੇਠ ਹੈ।