ਦੇਰ ਰਾਤ ਅਣਪਛਾਤਿਆਂ ਵੱਲੋਂ ਘਰ ‘ਤੇ ਤਾਬੜਤੋੜ ਫਾਇਰਿੰਗ, ਇਲਾਕੇ ਵਿੱਚ ਦਹਿਸ਼ਤ
Latest News: ਹਲਕਾ ਮਜੀਠਾ ਦੇ ਪਿੰਡ ਸਿਆਲਕਾ ਵਿੱਚ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਫਾਇਰਿੰਗ ਕੀਤੀ ਗਈ। ਪ੍ਰਾਰੰਭਿਕ ਜਾਣਕਾਰੀ ਮੁਤਾਬਕ ਲਗਭਗ 9 ਤੋਂ 10 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਕੁਝ ਘਰ ਦੇ ਬਾਹਰਲੇ ਗੇਟ ‘ਤੇ ਲੱਗੀਆਂ।
ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਮਿਲੇ ਹਨ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਨਾਲ ਨਾ ਤਾਂ ਕੋਈ ਰੰਜਿਸ਼ ਹੈ ਅਤੇ ਨਾ ਹੀ ਕੋਈ ਪੁਰਾਣਾ ਵਿਵਾਦ, ਇਸ ਲਈ ਇਹ ਹਮਲਾ ਚਿੰਤਾ ਦਾ ਵਿਸ਼ਾ ਹੈ।
ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਹਵਾਲੇ ਕੀਤਾ ਜਾਵੇ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸਬੂਤ ਇਕੱਠੇ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।