New Delhi: ਕੇਂਦਰੀ ਰਾਜ ਮੰਤਰੀ ਨੇ ਨਰੇਂਦਰ ਮੋਦੀ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲ ਕੇ ਮਾਣ ਮਹਿਸੂਸ ਹੋਣ ਦੀ ਗੱਲ ਕਹੀ ਅਤੇ ਉਨ੍ਹਾਂ ਨੇ ਪੀਐਮ ਨੂੰ ਦੋ ਖਾਸ ਕਿਤਾਬਾਂ ਵੀ ਭੇਂਟ ਕੀਤੀਆਂ।
Ravneet Bittu meets PM Modi: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਬਿੱਟੂ ਨੇ ਪੀਐਮ ਨੂੰ ਭਾਰਤ-ਪਾਕਿਸਤਾਨ ਜੰਗ ਵਿੱਚ ਜਿੱਤ ਦੀ ਵਧਾਈ ਦਿੱਤੀ। ਇਸ ਮੁਲਾਕਾਤ ਦੀ ਜਾਣਕਾਰੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਖੁਦ ਫੋਟੋਆਂ ਸ਼ੇਅਰ ਕਰਕੇ ਦਿੱਤੀ।
ਇਸ ਦੇ ਨਾਲ ਹੀ ਕੇਂਦਰੀ ਰਾਜ ਮੰਤਰੀ ਨੇ ਨਰੇਂਦਰ ਮੋਦੀ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲ ਕੇ ਮਾਣ ਮਹਿਸੂਸ ਹੋਣ ਦੀ ਗੱਲ ਕਹੀ ਅਤੇ ਨਾਲ ਹੀ ਕੇਂਦਰੀ ਮੰਤਰੀ ਬਿੱਟੂ ਨੇ ਪ੍ਰਧਾਨ ਮੰਤਰੀ ਨੂੰ ਦੋ ਕਿਤਾਬਾਂ ਵੀ ਤੋਹਫ਼ੇ ਵਜੋਂ ਦਿੱਤੀਆਂ। ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਇਸ ਸਬੰਧੀ ਸੋਸ਼ਲ ਮੀਡੀਆ ਐਕਸ ‘ਤੇ ਤਸਵੀਰਾਂ ਸ਼ੇਅਰ ਕਰਦੇ ਹੋਏ ਨੋਟ ਵੀ ਲਿਖਿਆ।
ਉਨ੍ਹਾਂ ਕਿਹਾ- ਮੈਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲ ਕੇ ਮਾਣ ਮਹਿਸੂਸ ਹੋ ਰਿਹਾ ਹੈ। ਪਾਕਿਸਤਾਨ ‘ਤੇ ਭਾਰਤ ਦੀ ਹਾਲੀਆ ਜਿੱਤ ‘ਤੇ ਆਪਣੀ ਖੁਸ਼ੀ ਸਾਂਝੀ ਕੀਤੀ ਅਤੇ ਮੁਸ਼ਕਲ ਹਾਲਾਤਾਂ ਨੂੰ ਸ਼ਿਸ਼ਟਾਚਾਰ ਅਤੇ ਦ੍ਰਿੜਤਾ ਨਾਲ ਨਜਿੱਠਣ ਵਿੱਚ ਉਨ੍ਹਾਂ ਦੀ ਮਿਸਾਲੀ ਅਗਵਾਈ ਦੀ ਪ੍ਰਸ਼ੰਸਾ ਕੀਤੀ। ਪੰਜਾਬ ਦੇ ਵਿਕਾਸ ਲਈ ਮੁੱਖ ਪਹਿਲੂਆਂ ‘ਤੇ ਚਰਚਾ ਕੀਤੀ। ਬਿੱਟੂ ਨੇ ਕਿਹਾ- ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਪ੍ਰਧਾਨ ਮੰਤਰੀ ਨਾਲ ਕਈ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ।
ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਦੇ ਮੌਜੂਦਾ ਧਾਰਮਿਕ ਅਤੇ ਰਾਜਨੀਤਿਕ ਮਾਹੌਲ ਤੋਂ ਜਾਣੂ ਕਰਵਾਇਆ ਅਤੇ ਭਵਿੱਖ ਦੀ ਰਣਨੀਤੀ ‘ਤੇ ਵੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੰਤਰੀ ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦੋ ਕਿਤਾਬਾਂ ਭੇਟ ਕੀਤੀਆਂ। ਇਨ੍ਹਾਂ ਵਿੱਚ ਗੁਰੂ ਨਾਨਕ’ਜ਼ ਬਲੈਸਡ ਟ੍ਰੇਲ ਅਤੇ ਦ ਗੋਲਡਨ ਟੈਂਪਲ ਸ਼ਾਮਲ ਹਨ। ਦੋਵੇਂ ਸਿੱਖ ਧਰਮ ਦੇ ਸਾਰ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਤੀਕ ਹਨ।