ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਜਾਨੋਂ ਮਾਰਨ ਦੀ ਧਮਕੀ, ਡਾਕ ਰਾਹੀਂ ਮਿਲੀ ਚਿੱਠੀ
Chirag Paswan received death threat; ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਪ੍ਰਧਾਨ ਚਿਰਾਗ ਪਾਸਵਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਭਰੀ ਚਿੱਠੀ ਡਾਕ ਰਾਹੀਂ ਭੇਜੀ ਗਈ ਹੈ, ਜਿਸ ਵਿੱਚ ਲਿਖਿਆ ਗਿਆ ਹੈ ਕਿ “ਕੱਟੜ ਅੱਤਵਾਦੀ ਜਲਦ ਹੀ ਤੁਹਾਡੀ ਹੱਤਿਆ ਕਰ ਦੇਣਗੇ।”
ਧਮਕੀ ਭਰੀ ਚਿੱਠੀ ਮਿਲਣ ਤੋਂ ਬਾਅਦ ਚਿਰਾਗ ਪਾਸਵਾਨ ਦੇ ਦਫ਼ਤਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰੀ ਗ੍ਰਹਿ ਸਕੱਤਰ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਹੈ ਅਤੇ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।
ਜਾਣਕਾਰੀ ਮੁਤਾਬਕ ਚਿਰਾਗ ਪਾਸਵਾਨ ਨੂੰ ਭੇਜੀ ਗਈ ਚਿੱਠੀ ਵਿੱਚ ਅੰਗਰੇਜ਼ੀ ਵਿੱਚ ਲਿਖਿਆ ਗਿਆ ਹੈ, “You will be killed shortly by hardcore Terrorists”। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।
ਜਾਂਚ ਏਜੰਸੀਆਂ ਵੱਲੋਂ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਚਿੱਠੀ ਕਿੱਥੋਂ ਭੇਜੀ ਗਈ ਅਤੇ ਇਸ ਦੇ ਪਿੱਛੇ ਕਿਸ ਦਾ ਹੱਥ ਹੈ। ਫਿਲਹਾਲ ਧਮਕੀ ਦੇਣ ਵਾਲੇ ਦੀ ਪਛਾਣ ਨਹੀਂ ਹੋ ਸਕੀ ਹੈ।
ਦੱਸ ਦਈਏ ਕਿ ਹਾਲ ਹੀ ਵਿੱਚ ਚਿਰਾਗ ਪਾਸਵਾਨ ਨੇ ਆਪਣੀ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਵਿੱਚ ਬਦਲਾਅ ਕੀਤੇ ਸਨ। ਉਨ੍ਹਾਂ ਨੇ ਰਾਜੂ ਤਿਵਾਰੀ ਦੀ ਥਾਂ ਸੁਰੇਂਦਰ ਵਿਵੇਕ ਨੂੰ ਬਿਹਾਰ ਦਾ ਨਵਾਂ ਪ੍ਰਦੇਸ਼ ਪ੍ਰਧਾਨ ਨਿਯੁਕਤ ਕੀਤਾ ਸੀ।
