Shivraj Singh Chouhan Punjab Visit: ਕੇਂਦਰੀ ਖੇਤੀਬਾੜੀ ਮੰਤਰੀ ਦੇ ਇਸ ਖਾਸ ਦੌਰੇ ਦਾ ਮੁੱਖ ਉਦੇਸ਼ ਕਿਸਾਨਾਂ ਨਾਲ ਸਿੱਧਾ ਸੰਚਾਰ ਸਥਾਪਤ ਕਰਨਾ, ਖੇਤੀਬਾੜੀ ਖੇਤਰ ਵਿੱਚ ਨਵੀਨਤਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ।
Shivraj Singh Chouhan reaches Rajpura: ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਇੱਕ ਦਿਨ ਦੇ ਦੌਰੇ ‘ਤੇ ਪੰਜਾਬ ਪਹੁੰਚੇ ਹਨ। ਹਾਸਲ ਜਾਣਕਾਰੀ ਮੁਤਾਬਕ ਸ਼ਿਵਰਾਜ ਚੌਹਾਨ ਪਟਿਆਲਾ ਦੇੇ ਰਾਜਪੁਰਾ ਪਹੁੰਚ ਗਏ ਹਨ। ਉਨ੍ਹਾਂ ਦੇ ਇਸ ਖਾਸ ਦੌਰੇ ਦਾ ਮੁੱਖ ਉਦੇਸ਼ ਕਿਸਾਨਾਂ ਨਾਲ ਸਿੱਧਾ ਸੰਚਾਰ ਸਥਾਪਤ ਕਰਨਾ, ਖੇਤੀਬਾੜੀ ਖੇਤਰ ਵਿੱਚ ਨਵੀਨਤਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ।
ਮੰਤਰੀ ਚੌਹਾਨ ਪਟਿਆਲਾ ਜ਼ਿਲ੍ਹੇ ਦੇ ਪਿੰਡ ਰਾਜਪੁਰਾ ਵਿੱਚ ਆਯੋਜਿਤ ਕਿਸਾਨ ਚੌਪਾਲ ਵਿੱਚ ਹਿੱਸਾ ਹੋਣਗੇ। ਜਿੱਥੇ ਉਹ ਸਥਾਨਕ ਕਿਸਾਨਾਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦੇਣਗੇ। ਇਸ ਤੋਂ ਬਾਅਦ, ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ, ਉਨ੍ਹਾਂ ਨੇ ਪਟਿਆਲਾ ਵਿੱਚ ਬੁੱਟੇ ਲਗਾ ਕੇ ਵਾਤਾਵਰਣ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟ ਕੀਤੀ ਹੈ।
ਕ੍ਰਿਸ਼ੀ ਸੰਕਲਪ ਅਭਿਆਨ ਨੂੰ ਸੰਬੋਧਨ ਕਰਨਗੇ
ਸਵੇਰੇ 11:30 ਵਜੇ ਮੰਤਰੀ ਚੌਹਾਨ ਪਟਿਆਲਾ ਦੇ ਪਿੰਡ ਰੌਣੀ ਪਹੁੰਚਣਗੇ। ਜਿੱਥੇ ਉਨ੍ਹਾਂ ਨੇ ਵਿਕਾਸ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਨਾ ਹੈ। ਇਸ ਮੁਹਿੰਮ ਵਿੱਚ, ਉਹ ਕਿਸਾਨਾਂ ਨੂੰ ਉੱਨਤ ਖੇਤੀਬਾੜੀ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਲਈ ਉਤਸ਼ਾਹਿਤ ਕਰਨਗੇ।