Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

PU ਵਿਦਿਆਰਥੀ ਚੋਣਾਂ ਦੌਰਾਨ ਹੰਗਾਮਾ, ਵੋਟਿੰਗ ਨੂੰ ਲੈ ਕੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ

Panjab University Student Union Election ; ਪੰਜਾਬ ਯੂਨੀਵਰਸਿਟੀ (PU) ਅਤੇ ਇਸ ਨਾਲ ਜੁੜੇ ਚੰਡੀਗੜ੍ਹ ਦੇ 8 ਕਾਲਜਾਂ ਵਿੱਚ ਸਵੇਰੇ 9:30 ਵਜੇ ਤੋਂ ਦੁਪਹਿਰ 12 ਵਜੇ ਤੱਕ ਵੋਟਿੰਗ ਹੋਈ। ਹੁਣ ਵੋਟਾਂ ਦੀ ਗਿਣਤੀ ਜਾਰੀ ਹੈ। ਸੈਕਟਰ-26 ਸਥਿਤ ਖਾਲਸਾ ਕਾਲਜ ਵਿੱਚ CSF ਦੇ ਨਵਜੋਤ ਸਿੰਘ ਪ੍ਰਧਾਨ ਚੁਣੇ ਗਏ ਹਨ। ਇਸ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਦੇ ਲਾਅ ਡਿਪਾਰਟਮੈਂਟ […]
Jaspreet Singh
By : Updated On: 31 Aug 2026 17:05:PM
PU ਵਿਦਿਆਰਥੀ ਚੋਣਾਂ ਦੌਰਾਨ ਹੰਗਾਮਾ, ਵੋਟਿੰਗ ਨੂੰ ਲੈ ਕੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ

Panjab University Student Union Election ; ਪੰਜਾਬ ਯੂਨੀਵਰਸਿਟੀ (PU) ਅਤੇ ਇਸ ਨਾਲ ਜੁੜੇ ਚੰਡੀਗੜ੍ਹ ਦੇ 8 ਕਾਲਜਾਂ ਵਿੱਚ ਸਵੇਰੇ 9:30 ਵਜੇ ਤੋਂ ਦੁਪਹਿਰ 12 ਵਜੇ ਤੱਕ ਵੋਟਿੰਗ ਹੋਈ। ਹੁਣ ਵੋਟਾਂ ਦੀ ਗਿਣਤੀ ਜਾਰੀ ਹੈ। ਸੈਕਟਰ-26 ਸਥਿਤ ਖਾਲਸਾ ਕਾਲਜ ਵਿੱਚ CSF ਦੇ ਨਵਜੋਤ ਸਿੰਘ ਪ੍ਰਧਾਨ ਚੁਣੇ ਗਏ ਹਨ।

ਇਸ਼ਤਿਹਾਰ

ਇਸ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਦੇ ਲਾਅ ਡਿਪਾਰਟਮੈਂਟ ਦੇ ਬਾਹਰ ਵਿਦਿਆਰਥੀਆਂ ਵੱਲੋਂ ਹੰਗਾਮਾ ਕੀਤਾ ਗਿਆ। ਕਈ ਵਿਦਿਆਰਥੀ ਦਰਵਾਜ਼ੇ ਨੂੰ ਲੱਤਾਂ ਮਾਰ ਕੇ ਅੰਦਰ ਦਾਖ਼ਲ ਹੋ ਗਏ। ਇਸ ਦੌਰਾਨ ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ ਵੀ ਹੋਈ। ਦੋਵਾਂ ਧਿਰਾਂ ਵਿਚਾਲੇ ਧੱਕਾ-ਮੁੱਕੀ ਹੋਈ। ਇੱਕ ਪੁਲਿਸ ਮੁਲਾਜ਼ਮ ਵੱਲੋਂ ਇੱਕ ਵਿਦਿਆਰਥੀ ਨੂੰ ਲੱਤ ਤੋਂ ਖਿੱਚ ਕੇ ਲਿਜਾਂਦਾ ਹੋਇਆ ਵੀ ਦਿਖਾਈ ਦਿੱਤਾ।

ਹੰਗਾਮੇ ਤੋਂ ਬਾਅਦ ਪੁਲਿਸ ਵੱਲੋਂ ਨਾਅਰੇਬਾਜ਼ੀ ਕਰ ਰਹੇ ਕੁਝ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਵੋਟਿੰਗ ਦਾ ਸਮਾਂ ਸਵੇਰੇ 11 ਵਜੇ ਤੱਕ ਸੀ, ਪਰ ਲਾਅ ਡਿਪਾਰਟਮੈਂਟ ਦਾ ਗੇਟ ਸਵੇਰੇ ਕਰੀਬ 10 ਵਜੇ ਹੀ ਬੰਦ ਕਰ ਦਿੱਤਾ ਗਿਆ। ਇਸ ਕਾਰਨ ਕਈ ਵਿਦਿਆਰਥੀਆਂ ਦੇ ਵੋਟ ਪਾਉਣ ਤੋਂ ਵਾਂਝੇ ਰਹਿ ਜਾਣ ਦੀ ਸੰਭਾਵਨਾ ਕਾਰਨ ਵਿਦਿਆਰਥੀਆਂ ਵਿੱਚ ਰੋਸ ਪੈਦਾ ਹੋ ਗਿਆ।

ਵਿਦਿਆਰਥੀਆਂ ਨੇ ਗੇਟ ਖੋਲ੍ਹਣ ਅਤੇ ਮੁੜ ਵੋਟਿੰਗ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਚੋਣਾਂ ਵਿੱਚ ਜਾਅਲੀ ਵੋਟਾਂ ਪਾਏ ਜਾਣ ਦੇ ਦੋਸ਼ ਵੀ ਲਗਾਏ।

ਹੰਗਾਮੇ ਦੇ ਵਿਚਕਾਰ ਪੁਲਿਸ ਵੱਲੋਂ ਲਾਅ ਡਿਪਾਰਟਮੈਂਟ ਤੋਂ ਵੋਟਾਂ ਵਾਲੀ ਬੈਲਟ ਬਾਕਸ ਲਿਜਾਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਵਿਦਿਆਰਥੀਆਂ ਨੇ ਪੁਲਿਸ ਨੂੰ ਬੈਲਟ ਬਾਕਸ ਲਿਜਾਣ ਤੋਂ ਰੋਕ ਦਿੱਤਾ। ਇਸ ਤੋਂ ਬਾਅਦ ਵਿਦਿਆਰਥੀ ਮੌਕੇ ’ਤੇ ਹੀ ਧਰਨੇ ’ਤੇ ਬੈਠ ਗਏ।

ਇਸ ਦੌਰਾਨ ਪੁਲਿਸ ਅਧਿਕਾਰੀ ਵਿਦਿਆਰਥੀਆਂ ਨੂੰ ਸਮਝਾਉਂਦੇ ਹੋਏ ਵੀ ਨਜ਼ਰ ਆਏ। ਫਿਲਹਾਲ ਯੂਨੀਵਰਸਿਟੀ ਅਤੇ ਕਾਲਜਾਂ ਵਿੱਚ ਹੋਈ ਵੋਟਿੰਗ ਤੋਂ ਬਾਅਦ ਵੱਖ-ਵੱਖ ਅਹੁਦਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News