ਪੰਜਾਬ ਸਿਆਸਤ ‘ਚ ਹਲਚਲ: ਸੁਨੀਲ ਜਾਖੜ ਦੀ ਅਗਵਾਈ ‘ਚ ਭਾਜਪਾ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਸਰਗਰਮੀ ਤੇਜ਼ ਹੋ ਗਈ ਜਦੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਇੱਕ ਉੱਚ ਪੱਧਰੀ ਵਫ਼ਦ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਲਈ ਰਾਜ ਭਵਨ ਪਹੁੰਚਿਆ। ਇਸ ਵਫ਼ਦ ਦੀ ਅਗਵਾਈ ਸੂਬਾ ਪ੍ਰਧਾਨ ਸੁਨੀਲ ਜਾਖੜ ਕਰ ਰਹੇ ਹਨ। ਪਾਰਟੀ ਦੇ ਕਈ ਸੀਨੀਅਰ ਆਗੂ ਵੀ ਇਸ ਵਫ਼ਦ ਦਾ ਹਿੱਸਾ ਹਨ। ਭਾਜਪਾ ਆਗੂ […]
By :
Khushi
Updated On: 03 May 2026 11:24:AM
ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਸਰਗਰਮੀ ਤੇਜ਼ ਹੋ ਗਈ ਜਦੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਇੱਕ ਉੱਚ ਪੱਧਰੀ ਵਫ਼ਦ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਲਈ ਰਾਜ ਭਵਨ ਪਹੁੰਚਿਆ। ਇਸ ਵਫ਼ਦ ਦੀ ਅਗਵਾਈ ਸੂਬਾ ਪ੍ਰਧਾਨ ਸੁਨੀਲ ਜਾਖੜ ਕਰ ਰਹੇ ਹਨ। ਪਾਰਟੀ ਦੇ ਕਈ ਸੀਨੀਅਰ ਆਗੂ ਵੀ ਇਸ ਵਫ਼ਦ ਦਾ ਹਿੱਸਾ ਹਨ।
ਭਾਜਪਾ ਆਗੂ ਰਾਜਪਾਲ ਨੂੰ ਸੂਬੇ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਉਣਗੇ। ਇਸ ਤੋਂ ਇਲਾਵਾ, ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਉਠਾਉਣਗੇ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ, ਵਫ਼ਦ ਮੀਡੀਆ ਨੂੰ ਸੰਬੋਧਨ ਕਰੇਗਾ।