ਪੰਜਾਬ ਵਿਧਾਨ ਸਭਾ ਵਿੱਚ ਖਹਿਰਾ ਮਾਮਲੇ ‘ਤੇ ਹੰਗਾਮਾ, ਹਰਪਾਲ ਚੀਮਾ ਨੇ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਮਤਾ ਕੀਤਾ ਪੇਸ਼

Punjab Vidhan Sabha: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦੌਰਾਨ ਅੱਜ ਸਦਨ ਵਿੱਚ ਕਾਫ਼ੀ ਤਣਾਅਪੂਰਨ ਮਾਹੌਲ ਬਣ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਮਤਾ ਪੇਸ਼ ਕਰਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਬਿਆਨਾਂ ਨਾਲ ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ।ਚੀਮਾ […]
Khushi
By : Updated On: 12 Mar 2026 15:59:PM
ਪੰਜਾਬ ਵਿਧਾਨ ਸਭਾ ਵਿੱਚ ਖਹਿਰਾ ਮਾਮਲੇ ‘ਤੇ ਹੰਗਾਮਾ, ਹਰਪਾਲ ਚੀਮਾ ਨੇ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਮਤਾ ਕੀਤਾ ਪੇਸ਼

Punjab Vidhan Sabha: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦੌਰਾਨ ਅੱਜ ਸਦਨ ਵਿੱਚ ਕਾਫ਼ੀ ਤਣਾਅਪੂਰਨ ਮਾਹੌਲ ਬਣ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਮਤਾ ਪੇਸ਼ ਕਰਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਬਿਆਨਾਂ ਨਾਲ ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ।ਚੀਮਾ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਔਰਤਾਂ ਦੇ ਅਪਮਾਨ ਤੋਂ ਬਾਅਦ ਸੁਖਪਾਲ ਖਹਿਰਾ ਨੇ ਚੁਣੇ ਹੋਏ ਨੁਮਾਇੰਦਿਆਂ ਦਾ ਵੀ ਅਪਮਾਨ ਕੀਤਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ਵਿੱਚ ਮਤਾ ਪੇਸ਼ ਕਰਦਿਆਂ ਕਿਹਾ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੱਲ੍ਹ ਵੀ ਆਪਣੀ ਟਿੱਪਣੀ ਲਈ ਮੁਆਫ਼ੀ ਨਹੀਂ ਮੰਗੀ। ਉਨ੍ਹਾਂ ਕਿਹਾ ਕਿ ਖਹਿਰਾ ਦੇ ਬਿਆਨ ਨਾਲ ਸਦਨ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਹੋਈ ਹੈ, ਇਸ ਲਈ ਇਸ ਮਾਮਲੇ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜਿਆ ਜਾਣਾ ਚਾਹੀਦਾ ਹੈ।

ਚੀਮਾ ਨੇ ਕਿਹਾ ਕਿ ਜਦੋਂ ਖਹਿਰਾ ਸਦਨ ਤੋਂ ਬਾਹਰ ਜਾ ਰਹੇ ਸਨ, ਉਦੋਂ ਵੀ ਉਹ ਇਤਰਾਜ਼ਯੋਗ ਇਸ਼ਾਰੇ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਇਸ਼ਾਰੇ ਉਵੇਂ ਹੀ ਹੁੰਦੇ ਹਨ ਜਿਵੇਂ ਕਦੇ-ਕਦੇ ਗਲੀਆਂ ਵਿੱਚ ਲੜਾਈ ਦੌਰਾਨ ਦੇਖਣ ਨੂੰ ਮਿਲਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹੋ ਸਕਦਾ ਹੈ ਕਿ ਇਸ ਤਰ੍ਹਾਂ ਦਾ ਵਿਵਹਾਰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦਾ ਹਿੱਸਾ ਹੋਵੇ, ਪਰ ਸਦਨ ਵਿੱਚ ਇਸ ਤਰ੍ਹਾਂ ਦੀ ਭਾਸ਼ਾ ਜਾਂ ਟਿੱਪਣੀਆਂ ਸਵੀਕਾਰ ਨਹੀਂ ਕੀਤੀਆਂ ਜਾ ਸਕਦੀਆਂ।

ਦੱਸ ਦਈਏ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਮੁੱਦੇ ਨੂੰ ਲੈ ਕੇ ਅੱਜ ਵੀ ਸਦਨ ਵਿੱਚ ਜ਼ੋਰਦਾਰ ਹੰਗਾਮਾ ਹੋਇਆ। ਦਰਅਸਲ, ਸਦਨ ਵਿੱਚ ਚਰਚਾ ਦੌਰਾਨ ਕਿਹਾ ਗਿਆ ਕਿ ਸਦਨ ਦੀ ਮਰਿਆਦਾ ਬਣਾਈ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਇਸ ਦੌਰਾਨ ‘ਆਪ’ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁਖੀ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਟਿੱਪਣੀ ਵਿੱਚ ਸਾਡੀਆਂ ਭੈਣਾਂ, ਮਾਵਾਂ ਅਤੇ ਬੱਚੀਆਂ ਬਾਰੇ ਗਲਤ ਸ਼ਬਦ ਬੋਲੇ। ਉਨ੍ਹਾਂ ਕਿਹਾ ਕਿ ਖਹਿਰਾ ਇੱਥੇ ਹੀ ਨਹੀਂ ਰੁਕੇ, ਸਗੋਂ ਉਨ੍ਹਾਂ ਨੇ ਚੁਣੇ ਹੋਏ ਨੁਮਾਇੰਦਿਆਂ ਦਾ ਵੀ ਅਪਮਾਨ ਕੀਤਾ।

ਵਿਧਾਇਕ ਸੁਖੀ ਨੇ ਅੱਗੇ ਕਿਹਾ ਕਿ ਇਹ ਡਾ. ਭੀਮ ਰਾਓ ਅੰਬੇਡਕਰ ਦੇ ਬਣਾਏ ਸੰਵਿਧਾਨ ਦਾ ਵੀ ਅਪਮਾਨ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਦੇ ਕੁਝ ਮੈਂਬਰਾਂ ਦੀ ਆਦਤ ਬਣ ਗਈ ਹੈ ਕਿ ਉਹ ਚੁਣੇ ਹੋਏ ਨੁਮਾਇੰਦਿਆਂ ਖਿਲਾਫ ਬੋਲਦੇ ਹਨ। ਇਸੇ ਦੌਰਾਨ ਉਨ੍ਹਾਂ ਕਿਹਾ ਕਿ “ਇਹ ਆਦਤ ਕਾਂਗਰਸ ਦੇ ਖੂਨ ਵਿੱਚ ਹੈ।” ਜਿਵੇਂ ਹੀ ਇਹ ਸ਼ਬਦ ਬੋਲੇ ਗਏ, ਸਦਨ ਵਿੱਚ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਦਾ ਨਾਮ ਲੈਂਦਿਆਂ ਹੀ ਕਾਂਗਰਸੀ ਵਿਧਾਇਕਾਂ ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਬਹਿਸ ਤੇਜ਼ ਹੋ ਗਈ।

Read Latest News and Breaking News at Daily Post TV, Browse for more News

Ad
Ad