Punjab News: ਪੰਜਾਬੀ ਸੰਗੀਤ ਦੀ ਦੁਨੀਆ ਦੇ ਚਮਕਦੇ ਸਿਤਾਰੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਤੇ ਮੌਤ ’ਤੇ ਕਈ ਪਾਸਿਆਂ ਤੋਂ ਚਰਚਾ ਹੋ ਰਹੀ ਹੈ। ਇਕ ਨਿੱਜੀ ਅਦਾਰੇ ਵੱਲੋਂ ਉਸ ਦੇ ਕਤਲ ’ਤੇ ਬਣਾਈ ਗਈ ਡਾਕੂਮੈਂਟਰੀ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। 11 ਜੂਨ ਨੂੰ ਮੁੰਬਈ ’ਚ ਇਸ ਡਾਕੂਮੈਂਟਰੀ ਦੀ ਸਕਰੀਨਿੰਗ ਹੋਣੀ ਹੈ, ਜਿਸ ਦੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਸਖ਼ਤ ਵਿਰੋਧ ਕੀਤਾ ਗਿਆ ਹੈ।
ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਇਸ ਸਕਰੀਨਿੰਗ ਨੂੰ ਰੋਕਿਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਡਾਕੂਮੈਂਟਰੀ ’ਚ ਸਿੱਧੂ ਮੂਸੇਵਾਲਾ ਦੀਆਂ ਨਿੱਜੀ ਤਸਵੀਰਾਂ, ਉਸ ਦੇ ਕਤਲ ਨਾਲ ਜੁੜੀਆਂ ਘਟਨਾਵਾਂ ਤੇ ਹੋਰ ਸੰਵੇਦਨਸ਼ੀਲ ਜਾਣਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਪਰ ਇਹ ਸਭ ਕੁਝ ਉਨ੍ਹਾਂ ਜਾਂ ਪਰਿਵਾਰ ਦੀ ਇਜਾਜ਼ਤ ਤੋਂ ਬਿਨਾਂ ਕੀਤਾ ਗਿਆ। ਬਲਕੌਰ ਸਿੰਘ ਨੇ ਇਹ ਵੀ ਦੱਸਿਆ ਕਿ ਸਿੱਧੂ ਦੇ ਕਤਲ ਨਾਲ ਜੁੜਿਆ ਟਰਾਇਲ ਅਜੇ ਚੱਲ ਰਿਹਾ ਹੈ।
ਅਜਿਹੇ ’ਚ ਕਿਸੇ ਵੀ ਤਰ੍ਹਾਂ ਦੀ ਡਾਕੂਮੈਂਟਰੀ ਜਾਂ ਜਾਣਕਾਰੀ ਦਾ ਜਨਤਕ ਪ੍ਰਸਾਰਣ ਜਾਂ ਸਕਰੀਨਿੰਗ ਕੇਸ ਦੀ ਜਾਂਚ ਤੇ ਟਰਾਇਲ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਹ ਨਾ ਸਿਰਫ ਪਰਿਵਾਰ ਦੀ ਨਿੱਜਤਾ ਦਾ ਉਲੰਘਣ ਹੈ, ਸਗੋਂ ਕਾਨੂੰਨੀ ਪ੍ਰਕਿਰਿਆ ’ਤੇ ਵੀ ਅਸਰ ਪਾ ਸਕਦੀ ਹੈ। ਇਸ ਸਬੰਧੀ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਜੇਕਰ ਇਸ ਡਾਕੂਮੈਂਟਰੀ ’ਤੇ ਰੋਕ ਨਾ ਲੱਗੀ ਤਾਂ ਅਸੀਂ ਕਾਨੂੰਨ ਦਾ ਸਹਾਰਾ ਲਵਾਂਗੇ।

ਐਮਐਸਡੀਸੀ ਲੁਧਿਆਣਾ ਵਿਖੇ ਅਤਿ-ਆਧੁਨਿਕ ਇਨਕਿਊਬੇਸ਼ਨ ਸੈਂਟਰ ਦਾ ਉਦਘਾਟਨ
Ludhiana State-of-the-art Incubation Center inaugurated; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਰੁਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਅਤੇ ਸੰਸਦ ਮੈਂਬਰ (ਰਾਜ ਸਭਾ) ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਸਨ ਫਾਊਂਡੇਸ਼ਨ, ਲੁਧਿਆਣਾ ਵੱਲੋਂ ਚਲਾਏ ਜਾ ਰਹੇ ਮਲਟੀ...