Journalism Of Hope
BREAKING NEWS
CJP ਪ੍ਰਦਰਸ਼ਨ ਕਾਰਨ ਦਿੱਲੀ ’ਚ ਹਲਚਲ: 16 ਮੈਟਰੋ ਸਟੇਸ਼ਨ ਬੰਦ, ਬੰਗਾਲ ਤੋਂ ਏਅਰਲਿਫਟ ਕੀਤੇ 2 ਹਜ਼ਾਰ CRPF ਜਵਾਨ

ਸਿੱਧੂ ਮੂਸੇਵਾਲਾ ਦੀ ਡਾਕੂਮੈਂਟਰੀ ‘ਤੇ ਹੰਗਾਮਾ, ਪਿਤਾ ਬਲਕੌਰ ਸਿੰਘ ਨੇ ਅਦਾਲਤ ਜਾਣ ਦੀ ਦਿੱਤੀ ਧਮਕੀ

Punjab News: ਪੰਜਾਬੀ ਸੰਗੀਤ ਦੀ ਦੁਨੀਆ ਦੇ ਚਮਕਦੇ ਸਿਤਾਰੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਤੇ ਮੌਤ ’ਤੇ ਕਈ ਪਾਸਿਆਂ ਤੋਂ ਚਰਚਾ ਹੋ ਰਹੀ ਹੈ। ਇਕ ਨਿੱਜੀ ਅਦਾਰੇ ਵੱਲੋਂ ਉਸ ਦੇ ਕਤਲ ’ਤੇ ਬਣਾਈ ਗਈ ਡਾਕੂਮੈਂਟਰੀ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। 11 ਜੂਨ ਨੂੰ ਮੁੰਬਈ ’ਚ ਇਸ ਡਾਕੂਮੈਂਟਰੀ […]
Nishant Malyan
By : Updated On: 08 Jun 2025 09:49:AM
ਸਿੱਧੂ ਮੂਸੇਵਾਲਾ ਦੀ ਡਾਕੂਮੈਂਟਰੀ ‘ਤੇ ਹੰਗਾਮਾ, ਪਿਤਾ ਬਲਕੌਰ ਸਿੰਘ ਨੇ ਅਦਾਲਤ ਜਾਣ ਦੀ ਦਿੱਤੀ ਧਮਕੀ

Punjab News: ਪੰਜਾਬੀ ਸੰਗੀਤ ਦੀ ਦੁਨੀਆ ਦੇ ਚਮਕਦੇ ਸਿਤਾਰੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਤੇ ਮੌਤ ’ਤੇ ਕਈ ਪਾਸਿਆਂ ਤੋਂ ਚਰਚਾ ਹੋ ਰਹੀ ਹੈ। ਇਕ ਨਿੱਜੀ ਅਦਾਰੇ ਵੱਲੋਂ ਉਸ ਦੇ ਕਤਲ ’ਤੇ ਬਣਾਈ ਗਈ ਡਾਕੂਮੈਂਟਰੀ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। 11 ਜੂਨ ਨੂੰ ਮੁੰਬਈ ’ਚ ਇਸ ਡਾਕੂਮੈਂਟਰੀ ਦੀ ਸਕਰੀਨਿੰਗ ਹੋਣੀ ਹੈ, ਜਿਸ ਦੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਸਖ਼ਤ ਵਿਰੋਧ ਕੀਤਾ ਗਿਆ ਹੈ।

ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਇਸ ਸਕਰੀਨਿੰਗ ਨੂੰ ਰੋਕਿਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਡਾਕੂਮੈਂਟਰੀ ’ਚ ਸਿੱਧੂ ਮੂਸੇਵਾਲਾ ਦੀਆਂ ਨਿੱਜੀ ਤਸਵੀਰਾਂ, ਉਸ ਦੇ ਕਤਲ ਨਾਲ ਜੁੜੀਆਂ ਘਟਨਾਵਾਂ ਤੇ ਹੋਰ ਸੰਵੇਦਨਸ਼ੀਲ ਜਾਣਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਪਰ ਇਹ ਸਭ ਕੁਝ ਉਨ੍ਹਾਂ ਜਾਂ ਪਰਿਵਾਰ ਦੀ ਇਜਾਜ਼ਤ ਤੋਂ ਬਿਨਾਂ ਕੀਤਾ ਗਿਆ। ਬਲਕੌਰ ਸਿੰਘ ਨੇ ਇਹ ਵੀ ਦੱਸਿਆ ਕਿ ਸਿੱਧੂ ਦੇ ਕਤਲ ਨਾਲ ਜੁੜਿਆ ਟਰਾਇਲ ਅਜੇ ਚੱਲ ਰਿਹਾ ਹੈ।

ਅਜਿਹੇ ’ਚ ਕਿਸੇ ਵੀ ਤਰ੍ਹਾਂ ਦੀ ਡਾਕੂਮੈਂਟਰੀ ਜਾਂ ਜਾਣਕਾਰੀ ਦਾ ਜਨਤਕ ਪ੍ਰਸਾਰਣ ਜਾਂ ਸਕਰੀਨਿੰਗ ਕੇਸ ਦੀ ਜਾਂਚ ਤੇ ਟਰਾਇਲ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਹ ਨਾ ਸਿਰਫ ਪਰਿਵਾਰ ਦੀ ਨਿੱਜਤਾ ਦਾ ਉਲੰਘਣ ਹੈ, ਸਗੋਂ ਕਾਨੂੰਨੀ ਪ੍ਰਕਿਰਿਆ ’ਤੇ ਵੀ ਅਸਰ ਪਾ ਸਕਦੀ ਹੈ। ਇਸ ਸਬੰਧੀ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਜੇਕਰ ਇਸ ਡਾਕੂਮੈਂਟਰੀ ’ਤੇ ਰੋਕ ਨਾ ਲੱਗੀ ਤਾਂ ਅਸੀਂ ਕਾਨੂੰਨ ਦਾ ਸਹਾਰਾ ਲਵਾਂਗੇ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News