Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਅਮਰੀਕਾ ਨਾਲ ਜੁੜੇ ਜਬਰਨ ਵਸੂਲੀ ਮਾਮਲੇ ਵਿੱਚ ਸਾਬਕਾ SHO ਨਾਗਰਾ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

US wanted SHO Nagra: ਹੁਸ਼ਿਆਰਪੁਰ: ਅਮਰੀਕਾ ਨਾਲ ਜੁੜੇ ਕਥਿਤ ਜਬਰਨ ਵਸੂਲੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਟਾਂਡਾ ਦੇ ਸਾਬਕਾ ਐਸਐਚਓ ਗੁਰਜਿੰਦਰਜੀਤ ਸਿੰਘ ਨਾਗਰਾ ਨੂੰ ਅੱਜ ਦਸੂਹਾ ਦੀ ਸਿਵਲ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਅਦਾਲਤ ਨੇ ਨਾਗਰਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਦੋਸ਼ ਹੈ ਕਿ ਅਮਰੀਕੀ ਜਾਂਚ ਏਜੰਸੀ ਐਫਬੀਆਈ ਵੱਲੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਮਰੀਕਾ ਨਾਲ ਜੁੜੇ ਜਬਰਨ ਵਸੂਲੀ ਮਾਮਲੇ ਵਿੱਚ ਸਾਬਕਾ SHO ਨਾਗਰਾ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

US wanted SHO Nagra: ਹੁਸ਼ਿਆਰਪੁਰ: ਅਮਰੀਕਾ ਨਾਲ ਜੁੜੇ ਕਥਿਤ ਜਬਰਨ ਵਸੂਲੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਟਾਂਡਾ ਦੇ ਸਾਬਕਾ ਐਸਐਚਓ ਗੁਰਜਿੰਦਰਜੀਤ ਸਿੰਘ ਨਾਗਰਾ ਨੂੰ ਅੱਜ ਦਸੂਹਾ ਦੀ ਸਿਵਲ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਅਦਾਲਤ ਨੇ ਨਾਗਰਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਦੋਸ਼ ਹੈ ਕਿ ਅਮਰੀਕੀ ਜਾਂਚ ਏਜੰਸੀ ਐਫਬੀਆਈ ਵੱਲੋਂ ਚਲਾਏ ਗਏ ਆਪ੍ਰੇਸ਼ਨ ਹਾਰਡਬਾਲ ਤਹਿਤ ਇੱਕ ਪਰਿਵਾਰ ਤੋਂ ਕਥਿਤ ਤੌਰ ‘ਤੇ 4 ਕਰੋੜ ਰੁਪਏ ਦੀ ਜਬਰਨ ਵਸੂਲੀ ਦੀ ਮੰਗ ਕਰਨ ਦੇ ਮਾਮਲੇ ਵਿੱਚ ਨਾਗਰਾ ਨੂੰ ਵਾਂਟੇਡ ਐਲਾਨਿਆ ਗਿਆ ਸੀ।

ਮਾਮਲੇ ਵਿੱਚ ਨਾਮ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਗੁਰਜਿੰਦਰਜੀਤ ਸਿੰਘ ਨਾਗਰਾ ਨੂੰ ਮੁਅੱਤਲ ਵੀ ਕਰ ਦਿੱਤਾ ਸੀ। ਅੱਜ ਅਦਾਲਤ ਵਿੱਚ ਹੋਣ ਵਾਲੀ ਸੁਣਵਾਈ ਦੌਰਾਨ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ‘ਤੇ ਫੈਸਲਾ ਹੋਣ ਦੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad

Punjab District News