Journalism Of Hope
BREAKING NEWS
ਜਗਤਾਰ ਸਿੰਘ ਹਵਾਰਾ ਇੱਕ ਦਿਨ ਦੀ ਪੈਰੋਲ ਲੈਣ ਲਈ ਹੋਏ ਤਿਆਰ.....ਪੰਜਾਬ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਸੈਸ਼ਨ.....CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼.....ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....

40 ਲੱਖ ਰੁਪਏ ਖਰਚ ਕੇ ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

USA: Young man dies in road accident: ਕਰਨਾਲ: ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਸੀਕਰੀ ਦੇ ਇੱਕ ਪਰਿਵਾਰ ’ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ 25 ਸਾਲਾ ਜਤਿਨ ਦੀ ਮੌਤ ਹੋ ਗਈ। ਬਿਹਤਰ ਭਵਿੱਖ ਦੀ ਆਸ ਵਿੱਚ ਵਿਦੇਸ਼ ਗਏ ਜਤਿਨ ਦੀ ਮੌਤ ਦੀ ਖ਼ਬਰ ਨੇ ਪਰਿਵਾਰ ਦੀਆਂ ਖ਼ੁਸ਼ੀਆਂ […]
By : Updated On: 10 Oct 2026 08:50:AM
40 ਲੱਖ ਰੁਪਏ ਖਰਚ ਕੇ ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

USA: Young man dies in road accident: ਕਰਨਾਲ: ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਸੀਕਰੀ ਦੇ ਇੱਕ ਪਰਿਵਾਰ ’ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ 25 ਸਾਲਾ ਜਤਿਨ ਦੀ ਮੌਤ ਹੋ ਗਈ। ਬਿਹਤਰ ਭਵਿੱਖ ਦੀ ਆਸ ਵਿੱਚ ਵਿਦੇਸ਼ ਗਏ ਜਤਿਨ ਦੀ ਮੌਤ ਦੀ ਖ਼ਬਰ ਨੇ ਪਰਿਵਾਰ ਦੀਆਂ ਖ਼ੁਸ਼ੀਆਂ ਮਾਤਮ ਵਿੱਚ ਬਦਲ ਦਿੱਤੀਆਂ ਹਨ। ਹੁਣ ਪਰਿਵਾਰ ਆਪਣੇ ਪੁੱਤ ਦੀ ਦੇਹ ਦੇ ਅੰਤਿਮ ਦਰਸ਼ਨਾਂ ਲਈ ਤਰਸ ਰਿਹਾ ਹੈ।

ਇਸ਼ਤਿਹਾਰ

ਹਾਦਸੇ ਤੋਂ 5 ਘੰਟੇ ਪਹਿਲਾਂ ਪਿਤਾ ਨਾਲ ਹੋਈ ਸੀ ਗੱਲ
ਜਾਣਕਾਰੀ ਅਨੁਸਾਰ, ਹਾਦਸੇ ਤੋਂ ਮਹਿਜ਼ ਪੰਜ ਘੰਟੇ ਪਹਿਲਾਂ ਜਤਿਨ ਦੇ ਪਿਤਾ ਰਾਮਪਾਲ ਨੇ ਉਸ ਨਾਲ ਫ਼ੋਨ ’ਤੇ ਗੱਲ ਕੀਤੀ ਸੀ। ਪਰਿਵਾਰ ਨੂੰ ਅੰਦਾਜ਼ਾ ਵੀ ਨਹੀਂ ਸੀ ਕਿ ਇਹ ਉਨ੍ਹਾਂ ਦੀ ਆਖਰੀ ਗੱਲਬਾਤ ਸਾਬਤ ਹੋਵੇਗੀ। ਇਸ ਤੋਂ ਕੁਝ ਘੰਟਿਆਂ ਬਾਅਦ ਹੀ ਅਮਰੀਕਾ ਵਿੱਚ ਜਤਿਨ ਨਾਲ ਵਾਪਰੇ ਹਾਦਸੇ ਦੀ ਖ਼ਬਰ ਆ ਗਈ।

ਟਰਾਲਾ ਪਲਟਣ ਕਾਰਨ ਹੋਈ ਮੌਤ
ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਤੜਕੇ ਅਮਰੀਕਾ ਵਿੱਚ ਸੜਕ ’ਤੇ ਟਰਾਲੇ ਦਾ ਸੰਤੁਲਨ ਵਿਗੜਨ ਕਾਰਨ ਉਹ ਪਲਟ ਗਿਆ। ਇਸ ਹਾਦਸੇ ਵਿੱਚ ਜਤਿਨ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਤਿਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਸੀਕਰੀ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਨੇ ਉਸ ਦੇ ਬਿਹਤਰ ਭਵਿੱਖ ਲਈ ਵੱਡੀਆਂ ਉਮੀਦਾਂ ਲਾਈਆਂ ਹੋਈਆਂ ਸਨ, ਪਰ ਹੁਣ ਉਹ ਉਸ ਦੀ ਦੇਹ ਭਾਰਤ ਲਿਆਉਣ ਲਈ ਸੰਘਰਸ਼ ਕਰ ਰਿਹਾ ਹੈ।

40 ਲੱਖ ਰੁਪਏ ਖਰਚ ਕੇ ਵਿਦੇਸ਼ ਗਿਆ ਸੀ ਜਤਿਨ
ਪਰਿਵਾਰਕ ਜਾਣਕਾਰੀ ਮੁਤਾਬਕ, ਜਤਿਨ ਵਿਦੇਸ਼ ਜਾਣ ਲਈ ਲਗਭਗ 40 ਲੱਖ ਰੁਪਏ ਖਰਚ ਕੇ ਪਹਿਲਾਂ ਇੰਗਲੈਂਡ ਗਿਆ ਸੀ। ਇਸ ਤੋਂ ਬਾਅਦ ਉਹ ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚਿਆ। ਪਰਿਵਾਰ ਨੂੰ ਉਮੀਦ ਸੀ ਕਿ ਉਹ ਵਿਦੇਸ਼ ਵਿੱਚ ਮਿਹਨਤ ਕਰਕੇ ਆਪਣਾ ਅਤੇ ਪਰਿਵਾਰ ਦਾ ਭਵਿੱਖ ਸੁਧਾਰੇਗਾ, ਪਰ ਹਾਦਸੇ ਨੇ ਸਭ ਕੁਝ ਬਦਲ ਦਿੱਤਾ।

ਦੇਹ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਅਪੀਲ
ਜਤਿਨ ਦੀ ਦੇਹ ਭਾਰਤ ਲਿਆਉਣ ਲਈ ਪਰਿਵਾਰ ਨੇ ਸਰਕਾਰ ਤੋਂ ਆਰਥਿਕ ਮਦਦ ਦੀ ਗੁਹਾਰ ਲਗਾਈ ਹੈ। ਇਸ ਸਬੰਧੀ ਪਰਿਵਾਰਕ ਮੈਂਬਰ ਕੇਂਦਰੀ ਮੰਤਰੀ ਮਨੋਹਰ ਲਾਲ ਦੇ ਨੁਮਾਇੰਦੇ ਨੂੰ ਵੀ ਮਿਲੇ ਹਨ। ਪਰਿਵਾਰ ਦੀ ਇੱਕੋ ਇੱਛਾ ਹੈ ਕਿ ਉਹ ਆਪਣੇ ਪੁੱਤ ਦੀ ਦੇਹ ਨੂੰ ਭਾਰਤ ਲਿਆ ਕੇ ਉਸ ਦਾ ਅੰਤਿਮ ਸੰਸਕਾਰ ਕਰ ਸਕਣ। ਪਿੰਡ ਵਿੱਚ ਸੋਗ ਦਾ ਮਾਹੌਲ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

Read Latest News and Breaking News at Daily Post TV, Browse for more News

Ad
Ad

Punjab District News