Uttar Pradesh Explosion: ਕਾਨਪੁਰ ‘ਚ ਦੋ ਸਕੂਟਰੀਆਂ ਵਿੱਚ ਜ਼ੋਰਦਾਰ ਧਮਾਕਾ, 8 ਲੋਕ ਹੋਏ ਜ਼ਖ਼ਮੀ

ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਮੇਸਟਨ ਰੋਡ ‘ਤੇ ਇੱਕ ਜ਼ਬਰਦਸਤ ਧਮਾਕੇ ਨਾਲ ਦਹਿਸ਼ਤ ਫੈਲ ਗਈ। ਰਿਪੋਰਟਾਂ ਅਨੁਸਾਰ, ਸੜਕ ਕਿਨਾਰੇ ਖੜ੍ਹੀਆਂ ਦੋ ਸਕੂਟਰੀਆਂ ਵਿੱਚ ਅਚਾਨਕ ਧਮਾਕਾ ਹੋ ਗਿਆ, ਜਿਸ ਵਿੱਚ ਅੱਠ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਜਿਨ੍ਹਾਂ ਵਿਚੋਂ ਦੋ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਘਰ ਭੇਜ ਦਿੱਤਾ ਗਿਆ। ਛੇ ਲੋਕਾਂ ਵਿੱਚੋਂ ਚਾਰ ਗੰਭੀਰ ਰੂਪ ਵਿੱਚ […]
Amritpal Singh
By : Published: 09 Oct 2025 08:20:AM
Uttar Pradesh Explosion: ਕਾਨਪੁਰ ‘ਚ ਦੋ ਸਕੂਟਰੀਆਂ ਵਿੱਚ ਜ਼ੋਰਦਾਰ ਧਮਾਕਾ, 8 ਲੋਕ ਹੋਏ ਜ਼ਖ਼ਮੀ

ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਮੇਸਟਨ ਰੋਡ ‘ਤੇ ਇੱਕ ਜ਼ਬਰਦਸਤ ਧਮਾਕੇ ਨਾਲ ਦਹਿਸ਼ਤ ਫੈਲ ਗਈ। ਰਿਪੋਰਟਾਂ ਅਨੁਸਾਰ, ਸੜਕ ਕਿਨਾਰੇ ਖੜ੍ਹੀਆਂ ਦੋ ਸਕੂਟਰੀਆਂ ਵਿੱਚ ਅਚਾਨਕ ਧਮਾਕਾ ਹੋ ਗਿਆ, ਜਿਸ ਵਿੱਚ ਅੱਠ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਜਿਨ੍ਹਾਂ ਵਿਚੋਂ ਦੋ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਘਰ ਭੇਜ ਦਿੱਤਾ ਗਿਆ। ਛੇ ਲੋਕਾਂ ਵਿੱਚੋਂ ਚਾਰ ਗੰਭੀਰ ਰੂਪ ਵਿੱਚ ਝੁਲਸ ਗਏ। ਦੋ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਸੀਨੀਅਰ ਅਧਿਕਾਰੀ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਧਮਾਕੇ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਐਨਆਈਏ ਅਧਿਕਾਰੀ ਧਮਾਕੇ ਦੀ ਜਾਂਚ ਲਈ ਯੂਪੀ ਏਟੀਐਸ ਦੇ ਸੰਪਰਕ ਵਿਚ ਹਨ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਕਿਉਂਕਿ ਇਹ ਇਲਾਕਾ ਭੀੜ-ਭੜੱਕੇ ਵਾਲਾ ਹੈ ਅਤੇ ਦੀਵਾਲੀ ਤੋਂ ਪਹਿਲਾਂ ਇੱਥੇ ਪਟਾਕਿਆਂ ਦੇ ਗੈਰ-ਕਾਨੂੰਨੀ ਭੰਡਾਰਨ ਦੀਆਂ ਗੱਲਾਂ ਹਨ, ਇਸ ਲਈ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਧਮਾਕਾ ਇਨ੍ਹਾਂ ਪਟਾਕਿਆਂ ਕਾਰਨ ਹੋਇਆ ਹੋ ਸਕਦਾ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨੇ ਨੇੜੇ ਦੀ ਮਰਕਜ਼ ਮਸਜਿਦ ਦੀਆਂ ਕੰਧਾਂ ਵਿਚ ਤਰੇੜਾਂ ਆ ਗਈਆਂ। ਹਾਲਾਂਕਿ, ਪੁਲਿਸ ਦਾ ਕਹਿਣਾ ਹੈ ਕਿ ਧਮਾਕਾ ਸੜਕ ਕਿਨਾਰੇ ਖੜ੍ਹੀਆਂ ਸਕੂਟਰੀਆਂ ਵਿੱਚ ਹੋਇਆ। ਧਮਾਕੇ ਦੀ ਗੂੰਜ ਲਗਭਗ 500 ਮੀਟਰ ਦੂਰ ਤੱਕ ਸੁਣਾਈ ਦਿੱਤੀ। ਆਵਾਜ਼ ਨੇ ਲੋਕਾਂ ਨੂੰ ਡਰਾ ਦਿੱਤਾ, ਅਤੇ ਘਟਨਾ ਸਥਾਨ ‘ਤੇ ਹਫੜਾ-ਦਫੜੀ ਮਚ ਗਈ।

ਘਟਨਾ ਤੋਂ ਤੁਰੰਤ ਬਾਅਦ ਪੁਲਿਸ, ਬੰਬ ਸਕੁਐਡ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਅਧਿਕਾਰੀਆਂ ਦੇ ਅਨੁਸਾਰ, ਅਧਿਕਾਰੀ ਧਮਾਕੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ ਅਤੇ ਖੇਤਰ ਵਿੱਚ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕ ਰਹੇ ਹਨ।

Read Latest News and Breaking News at Daily Post TV, Browse for more News

Ad
Ad