Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ

ਰਾਈਜ਼ਿੰਗ ਸਟਾਰਜ਼ ਏਸ਼ੀਆ ਕੱਪ ਵਿੱਚ 15 ਸਾਲਾ ਵੈਭਵ ਸੂਰਿਆਵੰਸ਼ੀ ਨੇ ਆਪਣੀ ਤੂਫ਼ਾਨੀ ਬੱਲੇਬਾਜ਼ੀ ਨਾਲ ਇਤਿਹਾਸ ਰਚ ਦਿੱਤਾ। UAE ਖ਼ਿਲਾਫ਼ ਖੇਡੇ ਗਏ ਮੁਕਾਬਲੇ ਵਿੱਚ ਵੈਭਵ ਨੇ ਮਹਿਜ਼ 53 ਗੇਂਦਾਂ ’ਤੇ 204 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਉਨ੍ਹਾਂ ਨੇ 52 ਗੇਂਦਾਂ ਵਿੱਚ ਆਪਣਾ ਦੋਹਰਾ ਸੈਂਕੜਾ ਪੂਰਾ ਕਰਕੇ ਲਿਸਟ-ਏ ਕ੍ਰਿਕਟ ਵਿੱਚ ਸਭ ਤੋਂ ਤੇਜ਼ ਡਬਲ ਸੈਂਚੁਰੀ ਬਣਾਉਣ ਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ
  • 52 ਗੇਂਦਾਂ ’ਚ ਦੋਹਰਾ ਸੈਂਕੜਾ ਜੜ ਕੇ ਬਣਾਇਆ ਰਿਕਾਰਡ
  • ਰਿੰਕੂ ਸਿੰਘ ਨੇ ਛੱਕਾ ਲਗਾ ਕੇ ਦਿਵਾਈ ਟੀਮ ਨੂੰ ਜਿੱਤ

ਰਾਈਜ਼ਿੰਗ ਸਟਾਰਜ਼ ਏਸ਼ੀਆ ਕੱਪ ਵਿੱਚ 15 ਸਾਲਾ ਵੈਭਵ ਸੂਰਿਆਵੰਸ਼ੀ ਨੇ ਆਪਣੀ ਤੂਫ਼ਾਨੀ ਬੱਲੇਬਾਜ਼ੀ ਨਾਲ ਇਤਿਹਾਸ ਰਚ ਦਿੱਤਾ। UAE ਖ਼ਿਲਾਫ਼ ਖੇਡੇ ਗਏ ਮੁਕਾਬਲੇ ਵਿੱਚ ਵੈਭਵ ਨੇ ਮਹਿਜ਼ 53 ਗੇਂਦਾਂ ’ਤੇ 204 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਉਨ੍ਹਾਂ ਨੇ 52 ਗੇਂਦਾਂ ਵਿੱਚ ਆਪਣਾ ਦੋਹਰਾ ਸੈਂਕੜਾ ਪੂਰਾ ਕਰਕੇ ਲਿਸਟ-ਏ ਕ੍ਰਿਕਟ ਵਿੱਚ ਸਭ ਤੋਂ ਤੇਜ਼ ਡਬਲ ਸੈਂਚੁਰੀ ਬਣਾਉਣ ਦਾ ਰਿਕਾਰਡ ਕਾਇਮ ਕੀਤਾ।

ਵੈਭਵ ਦੀ ਪਾਰੀ ਵਿੱਚ 7 ਚੌਕੇ ਅਤੇ 28 ਛੱਕੇ ਸ਼ਾਮਲ ਰਹੇ। ਉਹ 13ਵੇਂ ਓਵਰ ਦੀ ਪੰਜਵੀਂ ਗੇਂਦ ’ਤੇ ਬਾਸਿਲ ਹਮੀਦ ਦਾ ਸ਼ਿਕਾਰ ਬਣੇ। ਲੌਂਗ ਆਫ਼ ਦੇ ਉੱਪਰੋਂ ਸ਼ਾਟ ਖੇਡਣ ਦੀ ਕੋਸ਼ਿਸ਼ ਦੌਰਾਨ ਗੇਂਦ ਹਵਾ ਵਿੱਚ ਉੱਚੀ ਚਲੀ ਗਈ, ਜਿਸ ਨੂੰ ਆਰਿਆਂਸ਼ ਸ਼ਰਮਾ ਨੇ ਆਸਾਨੀ ਨਾਲ ਕੈਚ ਕਰ ਲਿਆ।

14.2 ਓਵਰਾਂ ’ਚ ਭਾਰਤ-ਏ ਨੇ ਹਾਸਲ ਕੀਤਾ ਟੀਚਾ

ਵੈਭਵ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਭਾਰਤ-ਏ ਨੇ 250 ਦੌੜਾਂ ਦਾ ਟੀਚਾ ਸਿਰਫ਼ 14.2 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਰਿੰਕੂ ਸਿੰਘ ਨੇ ਬਾਸਿਲ ਹਮੀਦ ਦੀ ਗੇਂਦ ’ਤੇ ਡੀਪ ਮਿਡਵਿਕਟ ਦੇ ਉੱਪਰੋਂ ਛੱਕਾ ਜੜ ਕੇ ਟੀਮ ਨੂੰ ਜਿੱਤ ਦਿਵਾਈ। ਭਾਰਤ-ਏ ਨੇ ਇਹ ਮੁਕਾਬਲਾ 7 ਵਿਕਟਾਂ ਨਾਲ ਆਪਣੇ ਨਾਂ ਕੀਤਾ।

ਇਸ ਤੋਂ ਪਹਿਲਾਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ UAE ਨੇ ਨਿਰਧਾਰਤ 50 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ’ਤੇ 249 ਦੌੜਾਂ ਬਣਾਈਆਂ ਸਨ। ਟੀਮ ਵੱਲੋਂ ਹਰਪ੍ਰੀਤ ਸਿੰਘ ਭਾਟੀਆ ਨੇ 130 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਿਸ ਵਿੱਚ 12 ਚੌਕੇ ਅਤੇ 4 ਛੱਕੇ ਸ਼ਾਮਲ ਸਨ।

Read Latest News and Breaking News at Daily Post TV, Browse for more News

Ad
Ad

Punjab District News