Journalism Of Hope
BREAKING NEWS
ਡੀਏ ਬਕਾਇਆ ਮਾਮਲਾ: ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ.....ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਨੂੰ ਭੇਜਿਆ ਨਵਾਂ ਸੰਮਨ....ਐਥੇਨੌਲ ਲਈ ਮੱਕੀ ਦੀ ਮੰਗ ਵਧੀ, ਪੰਜਾਬ ’ਚ ਪੋਲਟਰੀ ਫੀਡ ਮਹਿੰਗੀ, ਅੰਡਿਆਂ ਦੀਆਂ ਕੀਮਤਾਂ ਵਧਣ ਦਾ ਵੀ ਖ਼ਦਸ਼ਾ.....ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ’ਤੇ ਜਾਨਲੇਵਾ ਹਮਲਾ....ਹਥਨੀਕੁੰਡ ਬੈਰਾਜ ’ਚ ਫੌਜ ਦੀ ਐਕਸਰਸਾਈਜ਼ ਦੌਰਾਨ ਵੱਡਾ ਹਾਦਸਾ, 2 ਜਵਾਨ ਲਾਪਤਾ.....SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ.....

ਦਰਦਨਾਕ ਹਾਦਸਾ: ਵਾਹਨ ਨੇ ਸੜਕ ‘ਤੇ ਖੜੇ ਨੌਜਵਾਨ ਨੂੰ ਕੁਚਲਿਆ, ਹਾਦਸੇ ਦੀ CCTV ਵੀਡੀਓ ਵਾਇਰਲ

Vehicle crushes young man standing on road: ਦੀਨਾਨਗਰ: ਦੀਨਾਨਗਰ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਇਸ ਹਾਦਸੇ ਦੀ CCTV ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਸੜਕ ਦੇ ਕਿਨਾਰੇ […]
Ranjit Singh
By : Published: 03 Sep 2026 09:31:AM
ਦਰਦਨਾਕ ਹਾਦਸਾ: ਵਾਹਨ ਨੇ ਸੜਕ ‘ਤੇ ਖੜੇ ਨੌਜਵਾਨ ਨੂੰ ਕੁਚਲਿਆ, ਹਾਦਸੇ ਦੀ CCTV ਵੀਡੀਓ ਵਾਇਰਲ
  • ਤੇਜ਼ ਰਫ਼ਤਾਰ ਵਾਹਨ ਨੇ ਮਾਰੀ ਟੱਕਰ, ਡਰਾਈਵਰ ਮੌਕੇ ਤੋਂ ਫ਼ਰਾਰ

Vehicle crushes young man standing on road: ਦੀਨਾਨਗਰ: ਦੀਨਾਨਗਰ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਇਸ ਹਾਦਸੇ ਦੀ CCTV ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਇਸ਼ਤਿਹਾਰ

ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਸੜਕ ਦੇ ਕਿਨਾਰੇ ‘ਤੇ ਇੱਕ ਹੋਰ ਨੌਜਵਾਨ ਨਾਲ ਖੜ੍ਹਾ ਗੱਲਾਂ ਕਰ ਰਿਹਾ ਸੀ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਦਰੜ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

CCTV ਫੁਟੇਜ ਦੇ ਆਧਾਰ ‘ਤੇ ਜਾਂਚ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਾਦਸੇ ਨਾਲ ਸਬੰਧਤ CCTV ਫੁਟੇਜ ਅਤੇ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵਾਇਰਲ ਹੋ ਰਹੀ ਵੀਡੀਓ ਅਤੇ CCTV ਫੁਟੇਜ ਦੇ ਆਧਾਰ ‘ਤੇ ਫ਼ਰਾਰ ਵਾਹਨ ਚਾਲਕ ਦੀ ਪਛਾਣ ਕਰਕੇ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜਾ ਸਕੇ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News