Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਸੋਸ਼ਲ ਮੀਡੀਆ ’ਤੇ ਫਾਇਰਿੰਗ ਦੀ ਵੀਡੀਓ ਵਾਇਰਲ; ਬਠਿੰਡਾ ਪੁਲਿਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ

Latest News: ਬਠਿੰਡਾ ਜ਼ਿਲ੍ਹੇ ਦੇ ਪਿੰਡ ਗਹਿਰੀ ਭਾਗੀ ਨਾਲ ਸਬੰਧਿਤ ਇੱਕ ਵਿਅਕਤੀ ਦੀ ਫਾਇਰਿੰਗ ਕਰਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਾਇਰਲ ਵੀਡੀਓ ਵਿੱਚ ਇੱਕ ਵਿਅਕਤੀ ਸਰਵਜਨਿਕ ਥਾਂ ’ਤੇ ਅਸਲੇ ਨਾਲ ਫਾਇਰ ਕਰਦਾ ਨਜ਼ਰ ਆ ਰਿਹਾ ਸੀ। ਪੁਲਿਸ ਜਾਂਚ ਦੌਰਾਨ ਵਿਅਕਤੀ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਬਠਿੰਡਾ ਜ਼ਿਲ੍ਹੇ ਦੇ ਪਿੰਡ ਗਹਿਰੀ ਭਾਗੀ ਨਾਲ ਸਬੰਧਿਤ ਇੱਕ ਵਿਅਕਤੀ ਦੀ ਫਾਇਰਿੰਗ ਕਰਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਾਇਰਲ ਵੀਡੀਓ ਵਿੱਚ ਇੱਕ ਵਿਅਕਤੀ ਸਰਵਜਨਿਕ ਥਾਂ ’ਤੇ ਅਸਲੇ ਨਾਲ ਫਾਇਰ ਕਰਦਾ ਨਜ਼ਰ ਆ ਰਿਹਾ ਸੀ।

ਪੁਲਿਸ ਜਾਂਚ ਦੌਰਾਨ ਵਿਅਕਤੀ ਦੀ ਪਹਿਚਾਣ ਕਾਲੂ ਸਿੰਘ, ਵਾਸੀ ਪਿੰਡ ਗਹਿਰੀ ਭਾਗੀ ਵਜੋਂ ਹੋਈ। ਵੀਡੀਓ ਸਾਹਮਣੇ ਆਉਣ ਮਗਰੋਂ ਬਠਿੰਡਾ ਪੁਲਿਸ ਨੇ ਉਸ ਦੀ ਤਲਾਸ਼ ਸ਼ੁਰੂ ਕੀਤੀ ਅਤੇ ਸਬੰਧਤ ਥਾਣਾ ਕੋਟ ਫਤਹਾ ਵਿੱਚ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਲਾ ਐਂਡ ਆਰਡਰ ਨੂੰ ਬਣਾਈ ਰੱਖਣ ਲਈ ਲੋਕਾਂ ਨੂੰ ਵਾਰ-ਵਾਰ ਅਪੀਲ ਕੀਤੀ ਜਾਂਦੀ ਹੈ ਕਿ ਅਸਲੇ ਦੀ ਨਮਾਇਸ਼ ਜਾਂ ਗਲੋਰੀਫਿਕੇਸ਼ਨ ਨਾ ਕੀਤੀ ਜਾਵੇ ਅਤੇ ਨਾ ਹੀ ਅਜਿਹਾ ਸਮੱਗਰੀ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਜਾਵੇ। ਇਸ ਦੇ ਬਾਵਜੂਦ ਕੁਝ ਸ਼ਰਾਰਤੀ ਅਨਸਰ ਅਸਲੇ ਨਾਲ ਤਸਵੀਰਾਂ ਅਤੇ ਵੀਡੀਓ ਬਣਾਕੇ ਵਾਇਰਲ ਕਰ ਰਹੇ ਹਨ।

ਇਸ ਮਾਮਲੇ ਵਿੱਚ ਵੀ ਕਾਲੂ ਸਿੰਘ ਨੇ ਆਪਣੇ ਸਾਥੀਆਂ ਵਿਚਕਾਰ ਖੜ੍ਹ ਕੇ ਫਾਇਰਿੰਗ ਕੀਤੀ ਅਤੇ ਉਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਪਾਈ, ਜੋ ਬਾਅਦ ਵਿੱਚ ਵਾਇਰਲ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News