Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਬੱਚਿਆਂ ਸਮੇਤ ਭੀਖ ਮੰਗਦੀਆਂ ਔਰਤਾਂ ਦੀ ਵੀਡੀਓ ਵਾਇਰਲ, ਬਾਲ ਸੁਰੱਖਿਆ ਵਿਭਾਗ ਕਰੇਗਾ ਕਾਰਵਾਈ

Gurdaspur Begging Children Viral Video; ਗੁਰਦਾਸਪੁਰ ਸ਼ਹਿਰ ਵਿੱਚ ਛੋਟੇ ਬੱਚਿਆਂ ਨੂੰ ਭੀਖ ਮੰਗਣ ਲਈ ਵਰਤਣ ਦਾ ਮਾਮਲਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਔਰਤਾਂ ਛੋਟੇ ਬੱਚਿਆਂ ਨੂੰ ਕੁੱਛੜ ਚੁੱਕ ਕੇ ਭੀਖ ਮੰਗਦੀਆਂ ਨਜ਼ਰ ਆ ਰਹੀਆਂ ਹਨ। ਇਸ ਦੇ ਨਾਲ ਹੀ ਕੁਝ ਬੱਚੇ ਖੁਦ ਵੀ […]
By : Updated On: 29 Aug 2026 19:13:PM
ਬੱਚਿਆਂ ਸਮੇਤ ਭੀਖ ਮੰਗਦੀਆਂ ਔਰਤਾਂ ਦੀ ਵੀਡੀਓ ਵਾਇਰਲ, ਬਾਲ ਸੁਰੱਖਿਆ ਵਿਭਾਗ ਕਰੇਗਾ ਕਾਰਵਾਈ

Gurdaspur Begging Children Viral Video; ਗੁਰਦਾਸਪੁਰ ਸ਼ਹਿਰ ਵਿੱਚ ਛੋਟੇ ਬੱਚਿਆਂ ਨੂੰ ਭੀਖ ਮੰਗਣ ਲਈ ਵਰਤਣ ਦਾ ਮਾਮਲਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਔਰਤਾਂ ਛੋਟੇ ਬੱਚਿਆਂ ਨੂੰ ਕੁੱਛੜ ਚੁੱਕ ਕੇ ਭੀਖ ਮੰਗਦੀਆਂ ਨਜ਼ਰ ਆ ਰਹੀਆਂ ਹਨ। ਇਸ ਦੇ ਨਾਲ ਹੀ ਕੁਝ ਬੱਚੇ ਖੁਦ ਵੀ ਸੜਕਾਂ ‘ਤੇ ਭੀਖ ਮੰਗਦੇ ਦਿਖਾਈ ਦੇ ਰਹੇ ਹਨ।

ਇਸ਼ਤਿਹਾਰ

ਗੁਰਦਾਸਪੁਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਜਨਤਕ ਥਾਵਾਂ ‘ਤੇ ਅਕਸਰ ਛੋਟੇ ਬੱਚਿਆਂ ਨੂੰ ਭੀਖ ਮੰਗਦੇ ਦੇਖਿਆ ਜਾਂਦਾ ਹੈ। ਦੋਸ਼ ਹੈ ਕਿ ਕੁਝ ਲੋਕ ਬੱਚਿਆਂ ਨੂੰ ਸਵੇਰੇ ਵੱਖ-ਵੱਖ ਇਲਾਕਿਆਂ ਵਿੱਚ ਛੱਡ ਜਾਂਦੇ ਹਨ ਅਤੇ ਸ਼ਾਮ ਸਮੇਂ ਮੁੜ ਆਪਣੇ ਨਾਲ ਲੈ ਜਾਂਦੇ ਹਨ।

ਇਸ ਦੇ ਨਾਲ ਹੀ ਕੁਝ ਔਰਤਾਂ ਵੀ ਛੋਟੇ-ਛੋਟੇ ਬੱਚਿਆਂ ਨੂੰ ਨਾਲ ਲੈ ਕੇ ਭੀਖ ਮੰਗਦੀਆਂ ਨਜ਼ਰ ਆਉਂਦੀਆਂ ਹਨ। ਹੁਣ ਅਜਿਹੀ ਹੀ ਇੱਕ ਵੀਡੀਓ ਪਿਛਲੇ ਦੋ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।

ਵੀਡੀਓ ਵਿੱਚ ਕੁਝ ਔਰਤਾਂ ਬੱਚਿਆਂ ਨੂੰ ਕੁੱਛੜ ਚੁੱਕ ਕੇ ਭੀਖ ਮੰਗਦੀਆਂ ਦਿਖਾਈ ਦੇ ਰਹੀਆਂ ਹਨ, ਜਦਕਿ ਕੁਝ ਬੱਚੇ ਸੜਕ ‘ਤੇ ਖੁਦ ਲੋਕਾਂ ਤੋਂ ਪੈਸੇ ਮੰਗਦੇ ਨਜ਼ਰ ਆ ਰਹੇ ਹਨ।

ਸਵਾਲ ਇਹ ਹੈ ਕਿ ਆਖਿਰ ਛੋਟੇ ਬੱਚਿਆਂ ਨੂੰ ਭੀਖ ਮੰਗਣ ਲਈ ਕੌਣ ਮਜਬੂਰ ਕਰ ਰਿਹਾ ਹੈ ਅਤੇ ਇਸ ਪਿੱਛੇ ਕੋਈ ਸੰਗਠਿਤ ਨੈਟਵਰਕ ਤਾਂ ਸਰਗਰਮ ਨਹੀਂ?

ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਦੋਂ ਇਸ ਸਬੰਧੀ ਚਾਇਲਡ ਪ੍ਰੋਟੈਕਸ਼ਨ ਅਫਸਰ ਸੁਨੀਲ ਜੋਸ਼ੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬੱਚਿਆਂ ਕੋਲੋਂ ਭੀਖ ਮੰਗਵਾਉਣਾ ਜਾਂ ਬੱਚਿਆਂ ਨੂੰ ਨਾਲ ਲੈ ਕੇ ਭੀਖ ਮੰਗਣਾ ਗੈਰ-ਕਾਨੂੰਨੀ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਅਜਿਹੇ ਮਾਮਲਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਮੁਤਾਬਕ ਹਾਲ ਹੀ ਵਿੱਚ ਵੀ ਕਈ ਬੱਚਿਆਂ ਨੂੰ ਬਾਲ ਭਲਾਈ ਕੌਂਸਲ ਦੇ ਸਪੁਰਦ ਕੀਤਾ ਗਿਆ ਹੈ ਅਤੇ ਕੌਂਸਲ ਵੱਲੋਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਂਦੀ ਹੈ।

ਅਧਿਕਾਰੀ ਦਾ ਕਹਿਣਾ ਹੈ ਕਿ ਕਈ ਵਾਰ ਇੱਕ ਇਲਾਕੇ ਵਿੱਚ ਕਾਰਵਾਈ ਹੋਣ ਤੋਂ ਬਾਅਦ ਇਹ ਲੋਕ ਦੂਜੇ ਇਲਾਕੇ ਵਿੱਚ ਚਲੇ ਜਾਂਦੇ ਹਨ, ਜਿਸ ਕਾਰਨ ਇਸ ਸਮੱਸਿਆ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣਾ ਚੁਣੌਤੀ ਬਣਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਸ ਵੀਡੀਓ ਦਾ ਵੀ ਨੋਟਿਸ ਲਿਆ ਗਿਆ ਹੈ ਅਤੇ ਇਸ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਫਿਲਹਾਲ ਵਾਇਰਲ ਵੀਡੀਓ ਨੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਦੇਖਣਾ ਹੋਵੇਗਾ ਕਿ ਬਾਲ ਸੁਰੱਖਿਆ ਵਿਭਾਗ ਵੱਲੋਂ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਜਾਂਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News