Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਵਿਜੀਲੈਂਸ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

Vigilance arrests 1146 accused in 1107 corruption cases: ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-08-2026 ਤੱਕ ਭ੍ਰਿਸ਼ਟਾਚਾਰ ਦੇ ਕੁੱਲ 1107 ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਅਰਸੇ ਦੌਰਾਨ ਕੁੱਲ 301 ਵਿਜੀਲੈਂਸ ਪੜਤਾਲਾਂ ਵੀ ਦਰਜ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵਿਜੀਲੈਂਸ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

Vigilance arrests 1146 accused in 1107 corruption cases: ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-08-2026 ਤੱਕ ਭ੍ਰਿਸ਼ਟਾਚਾਰ ਦੇ ਕੁੱਲ 1107 ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਅਰਸੇ ਦੌਰਾਨ ਕੁੱਲ 301 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 154 ਮਾਮਲਿਆਂ ਵਿੱਚ 248 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਟਰੈਪ ਦੇ 529 ਮਾਮਲਿਆਂ ਵਿੱਚ 638 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 546 ਫੌਜਦਾਰੀ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਅਰਸੇ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਸਬੰਧੀ 118 ਵਿਜੀਲੈਂਸ ਪੜਤਾਲਾਂ ਅਤੇ 183 ਹੋਰ ਵਿਜੀਲੈਂਸ ਪੜਤਾਲਾਂ ਦਰਜ ਕੀਤੀਆਂ ਗਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News