Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਸਨੀਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਉਸ ਨੇ ਦੋਸ਼ ਲਗਾਇਆ ਸੀ ਕਿ ਉਸਦੇ ਲੜਕੇ ਦਾ ਇੱਕ ਆਟੋਰਿਕਸ਼ਾ ਨਾਲ ਹਾਦਸਾ ਹੋ ਗਿਆ ਸੀ ਅਤੇ ਮੁਲਜ਼ਮ ਏ.ਐਸ.ਆਈ. ਨੇ ਕਥਿਤ ਤੌਰ ‘ਤੇ ਇਸ ਕੇਸ ਵਿੱਚ ਫੈਸਲਾ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਉਪਰੰਤ ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਅਨੁਕੂਲ ਨਤੀਜੇ ਯਕੀਨੀ ਬਣਾਉਣ ਲਈ ਮੁਲਜ਼ਮ ਏ.ਐਸ.ਆਈ. ਨੂੰ ਰਿਸ਼ਵਤ ਵਜੋਂ 3,000 ਰੁਪਏ ਦਿੱਤੇ।

ਇਸ ਮਾਮਲੇ ਦੀ ਸ਼ਿਕਾਇਤ ਅਤੇ ਸਹਾਇਕ ਸਬੂਤਾਂ ਦੀ ਡੂੰਘਾਈ ਨਾਲ ਤਫਤੀਸ਼ ਉਪਰੰਤ, ਇਹ ਪੁਸ਼ਟੀ ਹੋਈ ਕਿ ਮੁਲਜ਼ਮ ਨੇ ਅਸਲ ਵਿੱਚ ਰਿਸ਼ਵਤ ਲਈ ਸੀ।

ਇਸ ਸਬੰਧੀ ਕਾਰਵਾਈ ਕਰਦਿਆਂ ਏ.ਐਸ.ਆਈ. ਜਸਵੰਤ ਸਿੰਘ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News