Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]
Nishant Malyan
By : Updated On: 17 Feb 2026 14:19:PM
20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ਼ਤਿਹਾਰ

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰੂ ਤੇਗ ਬਹਾਦਰ ਨਗਰ, ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਇੱਕ ਖੇਤੀਬਾੜੀ ਕਰਨ ਵਾਲਾ ਸ਼ਖਸ ਹੈ ਅਤੇ ਕਾਰ ਖਰੀਦ-ਫਰੋਖਤ ਦਾ ਕਾਰੋਬਾਰ ਵੀ ਕਰਦਾ ਹੈ, ਨੇ ਪਿੰਡ ਹਰੀਪੁਰ ਵਿੱਚ 12 ਮਰਲੇ ਦਾ ਘਰ ਖਰੀਦਿਆ ਸੀ। ਕਿਉਂਕਿ ਇਸ ਦੀ ਕੋਈ ਸੇਲ ਡੀਡ ਨਹੀਂ ਬਣਾਈ ਗਈ ਸੀ, ਇਸ ਲਈ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ ਗਿਆ , ਜਿਸਦਾ ਫੈਸਲਾ ਸ਼ਿਕਾਇਤਕਰਤਾ ਦੇ ਹੱਕ ਵਿੱਚ ਹੋਇਆ ਸੀ। ਫਿਰ ਉਕਤ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਗਈ ਸੀ ਜਿਸਨੂੰ ਮਾਣਯੋਗ ਅਦਾਲਤ ਨੇ ਖਾਰਜ ਕਰ ਦਿੱਤਾ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼ਿਕਾਇਤਕਰਤਾ ਦੇ ਹੱਕ ਵਿੱਚ ਸੇਲ ਡੀਡ ਦਰਜ ਕੀਤੀ ਗਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਘਰ ਦਾ ਕਬਜ਼ਾ ਦੇਣ ਲਈ, ਉਕਤ ਕਾਨੂੰਗੋ ਨੂੰ ਇੱਕ ਅਰਜ਼ੀ ਦਿੱਤੀ ਗਈ ਸੀ। ਇਸ ਸਬੰਧ ਵਿੱਚ, ਕੰਪਿਊਟਰਾਈਜ਼ਡ ਹੱਦਬੰਦੀ ਦੇ ਨਾਮ ‘ਤੇ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਕਮ ਵਸੂਲੀ ਗਈ ਸੀ। ਇਸ ਤੋਂ ਬਾਅਦ, ਕਾਨੂੰਗੋ ਵੱਲੋਂ ਘਰ ਖਾਲੀ ਕਰਨ ਲਈ ਇੱਕ ਨੋਟਿਸ ਜਾਰੀ ਕੀਤਾ ਗਿਆ । ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਨੇ ਘਰ ਦਾ ਕਬਜ਼ਾ ਦੇਣ ਲਈ ਸ਼ਿਕਾਇਤਕਰਤਾ ਤੋਂ ਤਹਿਸੀਲਦਾਰ ਦੇ ਨਾਮ ‘ਤੇ 1,00,000 ਰੁਪਏ ਦੀ ਰਿਸ਼ਵਤ ਮੰਗੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ, ਕਾਨੂੰਗੋ ਨੇ ਤਹਿਸੀਲਦਾਰ ਦੇ ਨਾਮ ‘ਤੇ ਰਿਸ਼ਵਤ ਲਈ ਜ਼ੋਰ ਪਾਇਆ। 10,000 ਰੁਪਏ ਰਿਸ਼ਵਤ ਮੌਕੇ ‘ਤੇ ਹੀ ਲੈ ਲਈ ਗਈ ਅਤੇ ਬਾਕੀ ਰਕਮ ਕਿਸ਼ਤਾਂ ਵਿੱਚ ਅਦਾ ਕਰਨੀ ਤੈਅ ਕੀਤੀ ਗਈ। ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ।

ਬੁਲਾਰੇ ਨੇ ਖੁਲਾਸਾ ਕੀਤਾ ਕਿ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ ਨੇ ਸ਼ਿਕਾਇਤਕਰਤਾ ‘ਤੇ ਰਿਸ਼ਵਤ ਦੀ ਅਗਲੀ ਕਿਸ਼ਤ ਦੇਣ ਲਈ ਦੁਬਾਰਾ ਦਬਾਅ ਪਾਇਆ। ਕਿਉਂਕਿ ਸ਼ਿਕਾਇਤਕਰਤਾ ਬਿਨਾਂ ਰਿਸ਼ਵਤ ਦਿੱਤੇ ਆਪਣਾ ਕੰਮ ਕਰਵਾਉਣਾ ਚਾਹੁੰਦਾ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ।

ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁੱਖ ਦੋਸ਼ੀ ਜਤਿੰਦਰ ਸਿੰਘ ਕਾਨੂੰਗੋ ਦੇ ਭਰਾ ਪਰਮਿੰਦਰ ਸਿੰਘ, ਜਿਸਨੂੰ ਉਸ ਨੇ ਰਿਸ਼ਵਤ ਲੈਣ ਲਈ ਭੇਜਿਆ ਸੀ, ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਮੁੱਖ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਇਸ ਸਮੇਂ ਫਰਾਰ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News