Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਗ੍ਰਿਫ਼ਤਾਰ

Campaign against Corruption: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਮੁਲਜ਼ਮ ਨੂੰ ਅਨਾਜ ਮੰਡੀ, ਕਾਹਨੂੰਵਾਨ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਗ੍ਰਿਫ਼ਤਾਰ

Campaign against Corruption: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਮੁਲਜ਼ਮ ਨੂੰ ਅਨਾਜ ਮੰਡੀ, ਕਾਹਨੂੰਵਾਨ ਦੇ ਇੱਕ ਆੜਤੀ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਮਾਰਕੀਟ ਕਮੇਟੀ ਕਾਹਨੂੰਵਾਨ ਨੇ ਦਸੰਬਰ 2024 ਵਿੱਚ ਉਸਦੀ ਫਰਮ ‘ਤੇ ਗਲਤ ਤਰੀਕੇ ਨਾਲ 18,610 ਰੁਪਏ ਦਾ ਜੁਰਮਾਨਾ ਲਗਾ ਦਿੱਤਾ ਸੀ। ਇਸ ਮਾਮਲੇ ਨੂੰ ਹੱਲ ਕਰਨ ਦੀਆਂ ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ, ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਜੁਰਮਾਨਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ। ਕਣਕ ਦੀ ਖਰੀਦ ਦਾ ਸੀਜ਼ਨ ਨੇੜੇ ਆ ਰਿਹਾ ਸੀ ਜਿਸ ਕਾਰਨ ਸ਼ਿਕਾਇਤਕਰਤਾ ਨੂੰ ਆਪਣੀ ਦੂਜੀ ਫਰਮ, ਜੋ ਉਸਦੀ ਮਾਤਾ ਦੇ ਨਾਮ ‘ਤੇ ਰਜਿਸਟਰਡ ਹੈ, ਦੇ ਮਿਆਦ ਪੁੱਗ ਚੁੱਕੇ ਲਾਇਸੈਂਸ ਨੂੰ ਰੀਨਿਊ ਕਰਨ ਦੀ ਲੋੜ ਸੀ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਸਨੇ ਦੋਵਾਂ ਮਾਮਲਿਆਂ ਨੂੰ ਸੁਲਝਾਉਣ ਲਈ ਉਕਤ ਮੁਲਜ਼ਮ ਰਸ਼ਪਾਲ ਸਿੰਘ ਕੋਲ ਪਹੁੰਚ ਕੀਤੀ, ਤਾਂ ਇਸ ਮੰਡੀ ਸੁਪਰਵਾਈਜ਼ਰ ਨੇ ਰਿਸ਼ਵਤ ਵਜੋਂ 8,000 ਰੁਪਏ ਦੀ ਮੰਗ ਕੀਤੀ ਪਰ ਉਸਦੇ ਜ਼ੋਰ ਪਾਉਣ ਤੋਂ ਬਾਅਦ ਰਿਸ਼ਵਤ ਦੀ ਰਕਮ ਘਟਾ ਕੇ 7,000 ਰੁਪਏ ਕਰ ਦਿੱਤੀ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਰਸ਼ਪਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਉਕਤ ਮੁਲਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News