Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
Punjab Vigilance Bureau

ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜ਼ਿਲ੍ਹਾ ਐਸਏਐਸ ਨਗਰ ਦੇ ਪਿੰਡ ਦੇਵੀਨਗਰ (ਅਭਰਾਵਨ) ਦੇ ਸਰਪੰਚ ਗੁਰਚਰਨ ਸਿੰਘ ਨੇ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਪੁਲੀਸ ਕੋਲ ਜ਼ਬਤ ਸੀ, ਨੂੰੰ ਥਾਣਾ ਬਨੂੜ ਤੋਂ ਛੁਡਾਉਣ ਬਦਲੇ 100000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਦੀ ਵਾਰ-ਵਾਰ ਬੇਨਤੀ ’ਤੇ ਦੋਸ਼ੀ ਸਰਪੰਚ ਨਾਲ ਸੌਦਾ 50000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਰਿਸ਼ਵਤ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਇਸ ਸਬੰਧੀ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਐਸਏਐਸ ਨਗਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News