Journalism Of Hope
BREAKING NEWS
DA ਏਰੀਅਰ ਮਾਮਲੇ ’ਚ ਹਾਈਕੋਰਟ ਸਖ਼ਤ, ਪੰਜਾਬ ਦੇ ਮੁੱਖ ਸਕੱਤਰ ਨੂੰ ਕੰਟੈਂਪਟ ਨੋਟਿਸ.....ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ.....ਖਡੂਰ ਸਾਹਿਬ ’ਚ ਦਿਨ-ਦਿਹਾੜੇ 22 ਸਾਲਾ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ.......ਤ੍ਰਿਪੁਰਾ ’ਚ BSF ਜਵਾਨਾਂ ’ਤੇ ਤਸਕਰਾਂ ਵੱਲੋਂ ਹਮਲਾ, ਹਥਿਆਰ ਖੋਹਣ ਦੀ ਕੋਸ਼ਿਸ਼......ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਨੂੰ ਆਈ ਧਮਕੀ ਭਰੀ ਕਾਲ: ਮੰਗੀ 5 ਕਰੋੜ ਰੁਪਏ ਦੀ ਫਿਰੌਤੀ......ਹਨੀ ਸਿੰਘ ਦੇ ਭਤੀਜੇ ਦੀ ਮੌਤ ਦੀ ਖ਼ਬਰ ਸਭ ਤੋਂ ਪਹਿਲਾਂ iPhone ਨੇ ਦਿੱਤੀ, ਮਾਂ ਦੇ ਮੋਬਾਈਲ ’ਤੇ ਆਇਆ ਸੀ ਅਲਰਟ......ਗਲੇਨ ਮੈਕਸਵੈੱਲ ਨੇ ਕੌਮਾਂਤਰੀ ਕ੍ਰਿਕਟ ਨੂੰ ਕਿਹਾ ਅਲਵਿਦਾ.....ਦਲੇਰ ਮਹਿੰਦੀ ਵਿਵਾਦ ’ਤੇ ਮੰਤਰੀ ਦਾ ਵੱਡਾ ਬਿਆਨ, ਕਿਹਾ- ਅਸਤੀਫ਼ਾ ਦੇ ਦਿਆਂਗਾ, ਪਰ ਮੁਆਫ਼ੀ ਨਹੀਂ ਮੰਗਾਂਗਾ.....SIR ਮਗਰੋਂ ਪੰਜ ਸੂਬਿਆਂ ਵਿੱਚ 2.29 ਕਰੋੜ ਵੋਟਰਾਂ ਦੇ ਨਾਮ ਘਟੇ, ਪੰਜਾਬ ਵਿੱਚ 6.34 ਫੀਸਦੀ ਕਮੀ......ਭਾਜਪਾ, ਕਾਂਗਰਸ ਤੇ ਅਕਾਲੀ ਦਲ ਹੋਏ ਇੱਕਜੁਟ, ਹੁਣ ਸਿਆਸੀ ਮੁਕਾਬਲਾ ਹੋਇਆ ‘ਇੱਕ ਬਨਾਮ ਸਾਰੇ’ – ਮੁੱਖ ਮੰਤਰੀ ਭਗਵੰਤ ਮਾਨ

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐੱਸਆਈ ਨੂੰ ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐੱਸਆਈ ਨੂੰ ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ ਵਸਨੀਕ ਵੱਲੋਂ ਦਰਜ ਕਰਾਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਕਿਸੇ ਹੋਰ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾ ਨਾ ਮਾਰਨ ਬਦਲੇ ਏਐੱਸਆਈ ਤਰਸੇਮ ਲਾਲ ਨੇ ਉਸ ਕੋਲੋਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਗਈ ਸੀ।

ਸ਼ਿਕਾਇਤਕਰਤਾ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਏਐੱਸਆਈ ਤਰਸੇਮ ਲਾਲ ਨੂੰ ਸ਼ਿਕਾਇਤਕਰਤਾ ਤੋੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News