Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਵਿਜੀਲੈਂਸ ਬਿਊਰੋ ਦੀ ਵੱਡੀ ਸਫ਼ਲਤਾ! ਨਵੰਬਰ ‘ਚ 8 Bribery ਕੇਸਾਂ ਚੋਂ11 ਵਿਅਕਤੀ ਰੰਗੇ ਹੱਥੀਂ ਕਾਬੂ

Punjab Vigilance Bureau; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ 8 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵਿਜੀਲੈਂਸ ਬਿਊਰੋ ਦੀ ਵੱਡੀ ਸਫ਼ਲਤਾ! ਨਵੰਬਰ ‘ਚ 8 Bribery ਕੇਸਾਂ ਚੋਂ11 ਵਿਅਕਤੀ ਰੰਗੇ ਹੱਥੀਂ ਕਾਬੂ
Punjab Vigilance Bureau

Punjab Vigilance Bureau; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ 8 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਮੁਲਾਜ਼ਮਾਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 12 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 7 ਕੇਸਾਂ ਵਿੱਚ ਵਿਜੀਲੈਂਸ ਜਾਂਚ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 17 ਮੁਲਜ਼ਮਾਂ ਵਿਰੁੱਧ 8 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 11 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਤਿੰਨ ਰਿਸ਼ਵਤਖੋਰੀ ਦੇ ਕੇਸਾਂ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪੰਜ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਤਿੰਨ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 10,000 ਰੁਪਏ ਤੋਂ 67,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News