Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਵਿਜੀਲੈਂਸ ਨੇ ਡੀਡ ਰਾਈਟਰ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

Pathankot Deed Writer: ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੰਗੋਲ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। Campaign against Corruption in Punjab: ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ […]
ਲੇਖਕ : ਪ੍ਰਕਾਸ਼ਿਤ: 
ਵਿਜੀਲੈਂਸ ਨੇ ਡੀਡ ਰਾਈਟਰ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
Punjab Vigilance Bureau

Pathankot Deed Writer: ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੰਗੋਲ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ।

Campaign against Corruption in Punjab: ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੰਗੋਲ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜ਼ਮੀਨ ਖਰੀਦਣ ਤੋਂ ਬਾਅਦ ਉਹ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਉਕਤ ਵਸੀਕਾ ਨਵੀਸ ਨੂੰ ਮਿਲਿਆ।

ਸ਼ਿਕਾਇਤਕਰਤਾ ਨੇ ਲੋੜੀਂਦੀ ਰਜਿਸਟਰੀ ਫੀਸ ਵਸੀਕਾ ਨਵੀਸ ਨੂੰ ਟ੍ਰਾਂਸਫਰ ਕਰ ਦਿੱਤੀ ਜਿਸਨੇ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕਰਵਾ ਦਿੱਤੀ ਪਰ ਫਿਰ 30,000 ਰੁਪਏ ਦੀ ਰਿਸ਼ਵਤ ਦੀ ਮੰਗ ਇਹ ਕਹਿੰਦੇ ਹੋਏ ਕੀਤੀ ਕਿ ਅਸਲ ਰਜਿਸਟਰੀ ਦੇ ਅਸਲ ਦਸਤਾਵੇਜ਼ਾਂ ‘ਤੇ ਤਹਿਸੀਲਦਾਰ ਵੱਲੋਂ ਦਸਤਖ਼ਤ ਪੈਸਿਆਂ ਦਾ ਭੁਗਤਾਨ ਕਰਨ ਤੋਂ ਬਾਅਦ ਹੀ ਕੀਤੇ ਜਾਣਗੇ।

ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ, ਅੰਮ੍ਰਿਤਸਰ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਸੀਕਾ ਨਵੀਸ ਨੂੰ ਰੰਗੇ ਹੱਥੀਂ ਫੜ ਲਿਆ। ਇਸ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News