Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਵੱਲੋਂ ਘੁਟਾਲੇ ਦਾ ਪਰਦਾਫਾਸ਼

Fake Dope Test Reports: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਕਰਮਚਾਰੀ ਫਰਜ਼ੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਬਦਲੇ ਰਿਸ਼ਵਤਾਂ ਲੈ ਰਹੇ ਸੀ। ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਵੱਲੋਂ ਘੁਟਾਲੇ ਦਾ ਪਰਦਾਫਾਸ਼
Fake Dope Test Reports

Fake Dope Test Reports: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਕਰਮਚਾਰੀ ਫਰਜ਼ੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਬਦਲੇ ਰਿਸ਼ਵਤਾਂ ਲੈ ਰਹੇ ਸੀ। ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਦੋ ਮੁਲਜ਼ਮਾਂ – ਮਨਪ੍ਰੀਤ ਸਿੰਘ ਉਰਫ ਸੋਨੂੰ, ਵਾਰਡ ਅਟੈਂਡੈਂਟ ਅਤੇ ਭੋਲੂ ਉਰਫ ਇਸਮਾਈਲ, ਠੇਕਾ-ਅਧਾਰਤ ਕੰਪਿਊਟਰ ਆਪਰੇਟਰ ਨੂੰ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਹਸਪਤਾਲ ਵਿੱਚ ਤਾਇਨਾਤ ਡਾ. ਮੋਹਿਤਪਾਲ ਅਤੇ ਇੱਕ ਆਰਜੀ ਲੈਬਾਰਟਰੀ ਟੈਕਨੀਸ਼ੀਅਨ ਮਾਨ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਨੈਗੇਟਿਵ ਡੋਪ ਟੈਸਟ ਰਿਪੋਰਟ ਜਾਰੀ ਕਰਨ ਦੇ ਇਵਜ਼ ਵਿੱਚ 10000 ਰੁਪਏ ਵਸੂਲੇ ਸੀ। ਹੋਰ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਡੋਪ ਟੈਸਟ ਦੇ ਨਤੀਜਿਆਂ ਵਿੱਚ ਹੇਰਾਫੇਰੀ ਕਰਨ ਲਈ ਧੜੱਲੇ ਨਾਲ ਰਿਸ਼ਵਤ ਲੈਂਦੇ ਸਨ ਅਤੇ ਇਹ ਰਿਪੋਰਟਾਂ ਦੀ ਵਰਤੋਂ ਹਥਿਆਰ ਲਾਇਸੈਂਸ ਲੈਣ ਲਈ ਨਵੀਂਆਂ ਅਰਜ਼ੀਆਂ ਦੇਣ ਜਾਂ ਲਾਇਸੈਂਸ ਰੀਨਿਊ ਕਰਨ ਦੌਰਾਨ ਕੀਤੀ ਜਾਂਦੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਬੂਤਾਂ ਸਮੇਤ ਸਕਾਰਾਤਮਕ ਅਤੇ ਫਰਜ਼ੀ ਨੈਗੇਟਿਵ ਰਿਪੋਰਟਾਂ ਨੂੰ ਸਬੂਤ ਪੇਸ਼ ਕੀਤਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ 17/04/2025 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 61(2) ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਇੱਕ ਕੇਸ ਐਫਆਈਆਰ ਨੰਬਰ 19 ਅਧੀਨ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਇਸ ਸਬੰਧ ਵਿੱਚ ਭ੍ਰਿਸ਼ਟ ਕਾਰਵਾਈਆਂ ਦਾ ਪਰਦਾਫਾਸ਼ ਕਰਨ ਅਤੇ ਉਕਤ ਘੁਟਾਲੇ ਵਿੱਚ ਸ਼ਾਮਲ ਹੋਰ ਸਟਾਫ ਦੀ ਭੂਮਿਕਾ ਪੜਤਾਲਣ ਲਈ ਪੂਰੀ ਬਾਰੀਕਬੀਨੀ ਨਾਲ ਜਾਂਚ ਕਰ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News