Journalism Of Hope
BREAKING NEWS
ਮੇਲਾ ਰੱਖੜ ਪੁੰਨਿਆ ’ਤੇ ਪਹਿਲੀ ਵਾਰ ਸਿਆਸੀ ਸਟੇਜ ਲਗਾਏਗੀ ਭਾਜਪਾ.....ਏਅਰਪੋਰਟ ’ਤੇ ਬੋਰਡਿੰਗ ਪਾਸ ’ਤੇ ਇਮੀਗ੍ਰੇਸ਼ਨ ਮੋਹਰ ਲਾਉਣ ਦੀ ਪ੍ਰਥਾ ਹੋਵੇਗੀ ਖਤਮ.....ਇਟਲੀ ’ਚ ਪੰਜਾਬੀ ਨੌਜਵਾਨ ਦੀ ਪਰਿਵਾਰ ਦੇ ਸਾਹਮਣੇ ਹੀ ਸੜਕ ਹਾਦਸੇ ‘ਚ ਦਰਦਨਾਕ ਮੌਤ....ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ....ਫਰਜ਼ੀ PhD ਡਿਗਰੀ ਮਾਮਲੇ ’ਚ ਲੇਡੀ ਪ੍ਰਿੰਸੀਪਲ ਗ੍ਰਿਫ਼ਤਾਰ.....ਕਪੂਰਥਲਾ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਝੜਪ, ਚਾਰ ਜ਼ਖ਼ਮੀ.....42 ਸਾਲ ਬਾਅਦ ਫੜਿਆ ਗਿਆ ਕਤਲ ਦਾ ਮੁਲਜ਼ਮ, 23 ਸਾਲ ਦੀ ਉਮਰ ਵਿੱਚ ਹੱਤਿਆ ਕਰਨ ਤੋਂ ਬਾਅਦ ਹੋ ਗਿਆ ਸੀ ਫਰਾਰ.....ਕੈਨੇਡਾ ਦੇ ਟੋਰਾਂਟੋ ਏਅਰਪੋਰਟ ’ਤੇ ਭਾਰਤੀ ਨੌਜਵਾਨ ਗ੍ਰਿਫ਼ਤਾਰ

ਪਿੰਡ ਦੇ ਸਰਪੰਚ ਨੇ ਕਾਇਮ ਕੀਤੀ ਵੱਡੀ ਮਿਸਾਲ, ਪਿੰਗਲਵਾੜਾ ਨੂੰ ਦਿੱਤਾ 3 ਕਰੋੜ ਤੋਂ ਵੱਧ ਦਾ ਦਾਨ

Ferozepur Sarpanch Donation; ਫਿਰੋਜ਼ਪੁਰ ਦੇ ਸਤਿਏਵਾਲਾ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਭੁੱਲਰ ਨੇ ਸਮਾਜ ਸੇਵਾ ਦੀ ਅਨੋਖੀ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਨੇ ਪਰਿਵਾਰ ਦੀ ਸਹਿਮਤੀ ਨਾਲ ਭਗਤ ਪੂਰਨ ਸਿੰਘ ਪਿੰਗਲਵਾੜਾ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ 3 ਕਰੋੜ ਰੁਪਏ ਤੋਂ ਵੱਧ ਦਾ ਦਾਨ ਕੀਤਾ ਹੈ। ਇਸ ਦਾਨ ਵਿੱਚ ਡੇਢ ਕਿਲੋ ਸੋਨਾ ਅਤੇ ਡੇਢ ਕਰੋੜ ਰੁਪਏ ਤੋਂ […]
Jaspreet Singh
By : Updated On: 24 Aug 2026 17:42:PM
ਪਿੰਡ ਦੇ ਸਰਪੰਚ ਨੇ ਕਾਇਮ ਕੀਤੀ ਵੱਡੀ ਮਿਸਾਲ, ਪਿੰਗਲਵਾੜਾ ਨੂੰ ਦਿੱਤਾ 3 ਕਰੋੜ ਤੋਂ ਵੱਧ ਦਾ ਦਾਨ

Ferozepur Sarpanch Donation; ਫਿਰੋਜ਼ਪੁਰ ਦੇ ਸਤਿਏਵਾਲਾ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਭੁੱਲਰ ਨੇ ਸਮਾਜ ਸੇਵਾ ਦੀ ਅਨੋਖੀ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਨੇ ਪਰਿਵਾਰ ਦੀ ਸਹਿਮਤੀ ਨਾਲ ਭਗਤ ਪੂਰਨ ਸਿੰਘ ਪਿੰਗਲਵਾੜਾ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ 3 ਕਰੋੜ ਰੁਪਏ ਤੋਂ ਵੱਧ ਦਾ ਦਾਨ ਕੀਤਾ ਹੈ।

ਇਸ਼ਤਿਹਾਰ

ਇਸ ਦਾਨ ਵਿੱਚ ਡੇਢ ਕਿਲੋ ਸੋਨਾ ਅਤੇ ਡੇਢ ਕਰੋੜ ਰੁਪਏ ਤੋਂ ਵੱਧ ਦੇ ਬਾਂਡ ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਜ਼ਮੀਨ ਅਤੇ ਘਰ ਆਪਣੇ ਬੱਚਿਆਂ ਦੇ ਨਾਮ ਕਰ ਦਿੱਤੇ ਹਨ।

ਪਿੰਗਲਵਾੜਾ ਸੰਸਥਾ ਗਰੀਬਾਂ, ਬੇਸਹਾਰਾ ਅਤੇ ਬਿਮਾਰ ਲੋਕਾਂ ਨੂੰ ਆਸਰਾ ਦਿੰਦੀ ਹੈ। ਪਿਛਲੇ ਹਫ਼ਤੇ ਕੁਲਦੀਪ ਸਿੰਘ ਭੁੱਲਰ ਆਪਣੇ ਪਰਿਵਾਰ ਸਮੇਤ ਪਿੰਗਲਵਾੜਾ ਪਹੁੰਚੇ ਅਤੇ ਉਨ੍ਹਾਂ ਨੇ ਸੰਸਥਾ ਦੀ ਮੁਖੀ ਬੀਬੀ ਇੰਦਰਜੀਤ ਕੌਰ ਨੂੰ ਆਪਣੀ ਵਸੀਅਤ ਦੀ ਕਾਪੀ ਸੌਂਪੀ।

ਕੁਲਦੀਪ ਸਿੰਘ ਭੁੱਲਰ ਨੇ ਕਿਹਾ ਕਿ ਇਨਸਾਨ ਦੀ ਅਸਲ ਦੌਲਤ ਉਸ ਦੇ ਚੰਗੇ ਕਰਮ ਹੁੰਦੇ ਹਨ, ਜੋ ਉਸ ਦੇ ਜਾਣ ਤੋਂ ਬਾਅਦ ਵੀ ਸਮਾਜ ਦੇ ਕੰਮ ਆਉਂਦੇ ਰਹਿੰਦੇ ਹਨ।

ਸਕੂਲ ਅਤੇ ਗੁਰਦੁਆਰਾ ਸਾਹਿਬ ਲਈ ਵੀ ਦਿੱਤੀ ਮਦਦ

ਸਰਪੰਚ ਕੁਲਦੀਪ ਸਿੰਘ ਭੁੱਲਰ ਨੇ ਸਤਿਏਵਾਲਾ ਦੇ ਗੁਰਦੁਆਰਾ ਸਾਹਿਬ ਅਤੇ ਸਰਕਾਰੀ ਸਕੂਲ ਲਈ ਵੀ 10-10 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਹੈ।

ਗੁਰਦੁਆਰਾ ਸਾਹਿਬ ਲਈ ਦਿੱਤੀ 10 ਲੱਖ ਰੁਪਏ ਦੀ ਐੱਫਡੀ ਤੋਂ ਮਿਲਣ ਵਾਲੇ ਵਿਆਜ ਨਾਲ ਗ੍ਰੰਥੀ ਸਿੰਘ ਨੂੰ ਤਨਖਾਹ ਤੋਂ ਇਲਾਵਾ ਸਹਾਇਤਾ ਦਿੱਤੀ ਜਾਵੇਗੀ।

ਉੱਥੇ ਹੀ ਸਰਕਾਰੀ ਸਕੂਲ ਦੀ ਐੱਫਡੀ ਤੋਂ ਮਿਲਣ ਵਾਲੀ ਰਕਮ ਦਾ ਇਸਤੇਮਾਲ ਲੋੜਵੰਦ ਵਿਦਿਆਰਥੀਆਂ ਦੀ ਆਰਥਿਕ ਮਦਦ ਅਤੇ ਪੜ੍ਹਾਈ ਨਾਲ ਸਬੰਧਤ ਸਮੱਗਰੀ ਮੁਹੱਈਆ ਕਰਵਾਉਣ ਲਈ ਕੀਤਾ ਜਾਵੇਗਾ।

ਨਸ਼ਾ ਮੁਕਤੀ ਅਤੇ ਅੰਗਦਾਨ ਦਾ ਵੀ ਲਿਆ ਸੰਕਲਪ

ਕੁਲਦੀਪ ਸਿੰਘ ਭੁੱਲਰ ਸਮਾਜ ਸੇਵਾ ਵਿੱਚ ਲਗਾਤਾਰ ਯੋਗਦਾਨ ਪਾ ਰਹੇ ਹਨ। ਸਤਿਏਵਾਲਾ ਦੇ ਯੋਗ ਕੇਂਦਰ ਵਿੱਚ ਨੌਜਵਾਨਾਂ ਨੂੰ ਨਸ਼ੇ ਦੀ ਲਤ ਤੋਂ ਬਾਹਰ ਕੱਢਣ ਅਤੇ ਵੱਖ-ਵੱਖ ਬਿਮਾਰੀਆਂ ਤੋਂ ਰਾਹਤ ਲਈ ਮੁਫ਼ਤ ਯੋਗ ਸੇਵਾ ਦਿੱਤੀ ਜਾ ਰਹੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸਿਆ ਹੋਇਆ ਹੈ ਤਾਂ ਉਸ ਨੂੰ ਅਣਡਿੱਠਾ ਨਾ ਕਰੋ, ਸਗੋਂ ਯੋਗ ਕੇਂਦਰ ਨਾਲ ਸੰਪਰਕ ਕਰਵਾ ਕੇ ਉਸ ਨੂੰ ਮੁੜ ਆਮ ਜ਼ਿੰਦਗੀ ਵੱਲ ਲਿਆਉਣ ਦੀ ਕੋਸ਼ਿਸ਼ ਕਰੋ।

ਕੁਲਦੀਪ ਸਿੰਘ ਭੁੱਲਰ ਹੁਣ ਤੱਕ 50 ਤੋਂ ਵੱਧ ਵਾਰ ਖੂਨਦਾਨ ਕਰ ਚੁੱਕੇ ਹਨ। ਉਨ੍ਹਾਂ ਨੇ ਮੌਤ ਤੋਂ ਬਾਅਦ ਆਪਣੇ ਸਾਰੇ ਅੰਗ ਦਾਨ ਕਰਨ ਦਾ ਸੰਕਲਪ ਵੀ ਲਿਆ ਹੈ।

ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਅਤੇ ਦੋਵੇਂ ਪੁੱਤਰ ਵੀ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News