Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

TV ਦੇਖਣ ਨੂੰ ਲੈ ਕੇ ਕਪੂਰਥਲਾ ਕੇਂਦਰੀ ਜੇਲ੍ਹ ’ਚ ਕੈਦੀਆਂ ਵਿਚਾਲੇ ਖੂਨੀ ਝੜਪ

ਕਪੂਰਥਲਾ: ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਸ਼ਨੀਵਾਰ ਸਵੇਰੇ ਟੀਵੀ ਦੇਖਣ ਨੂੰ ਲੈ ਕੇ ਕੈਦੀਆਂ ਵਿਚਾਲੇ ਹੋਏ ਝਗੜੇ ਨੇ ਹਿੰਸਕ ਰੂਪ ਧਾਰ ਲਿਆ। ਇਸ ਦੌਰਾਨ ਕੈਦੀਆਂ ਦੇ ਇੱਕ ਗਰੁੱਪ ਨੇ ਗਗਨਦੀਪ ਸਿੰਘ ਨਾਮਕ ਕੈਦੀ ’ਤੇ ਨੁਕੀਲੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜੇਲ੍ਹ ਦੇ ਸੁਰੱਖਿਆ ਮੁਲਾਜ਼ਮਾਂ ਨੇ ਜ਼ਖ਼ਮੀ ਕੈਦੀ ਨੂੰ ਤੁਰੰਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
TV ਦੇਖਣ ਨੂੰ ਲੈ ਕੇ ਕਪੂਰਥਲਾ ਕੇਂਦਰੀ ਜੇਲ੍ਹ ’ਚ ਕੈਦੀਆਂ ਵਿਚਾਲੇ ਖੂਨੀ ਝੜਪ
  • ਟੀਵੀ ਦੇਖਣ ਦੌਰਾਨ ਹੋਇਆ ਝਗੜਾ
  • ਕੈਦੀਆਂ ਦੇ ਗਰੁੱਪ ਨੇ ਨੁਕੀਲੇ ਹਥਿਆਰਾਂ ਨਾਲ ਕੀਤਾ ਹਮਲਾ
  • 35 ਟਾਂਕੇ ਲੱਗਣ ਤੋਂ ਬਾਅਦ ਅੰਮ੍ਰਿਤਸਰ ਰੈਫਰ

ਕਪੂਰਥਲਾ: ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਸ਼ਨੀਵਾਰ ਸਵੇਰੇ ਟੀਵੀ ਦੇਖਣ ਨੂੰ ਲੈ ਕੇ ਕੈਦੀਆਂ ਵਿਚਾਲੇ ਹੋਏ ਝਗੜੇ ਨੇ ਹਿੰਸਕ ਰੂਪ ਧਾਰ ਲਿਆ। ਇਸ ਦੌਰਾਨ ਕੈਦੀਆਂ ਦੇ ਇੱਕ ਗਰੁੱਪ ਨੇ ਗਗਨਦੀਪ ਸਿੰਘ ਨਾਮਕ ਕੈਦੀ ’ਤੇ ਨੁਕੀਲੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।

ਜੇਲ੍ਹ ਦੇ ਸੁਰੱਖਿਆ ਮੁਲਾਜ਼ਮਾਂ ਨੇ ਜ਼ਖ਼ਮੀ ਕੈਦੀ ਨੂੰ ਤੁਰੰਤ ਜੇਲ੍ਹ ਹਸਪਤਾਲ ਪਹੁੰਚਾਇਆ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਕਪੂਰਥਲਾ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਉੱਥੇ ਵੀ ਹਾਲਤ ਵਿੱਚ ਸੁਧਾਰ ਨਾ ਹੋਣ ’ਤੇ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।

ਸਿਵਲ ਹਸਪਤਾਲ ਵਿੱਚ ਇਲਾਜ ਕਰਨ ਵਾਲੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਕੈਦੀ ਦੇ ਸਿਰ ਅਤੇ ਸਰੀਰ ’ਤੇ ਸੱਤ ਥਾਵਾਂ ’ਤੇ ਗੰਭੀਰ ਸੱਟਾਂ ਸਨ। ਉਸ ਦੇ ਸਰੀਰ ਵਿੱਚੋਂ ਕਾਫ਼ੀ ਖੂਨ ਵਹਿ ਰਿਹਾ ਸੀ, ਜਿਸ ਨੂੰ ਰੋਕਣ ਲਈ ਕਰੀਬ 32 ਤੋਂ 35 ਟਾਂਕੇ ਲਗਾਉਣੇ ਪਏ। ਮੁੱਢਲੇ ਇਲਾਜ ਤੋਂ ਬਾਅਦ ਵੀ ਉਸ ਦੀ ਹਾਲਤ ਠੀਕ ਨਾ ਹੋਣ ਕਾਰਨ ਅੰਮ੍ਰਿਤਸਰ ਭੇਜਿਆ ਗਿਆ।

ਉਧਰ, ਥਾਣਾ ਕੋਤਵਾਲੀ ਦੇ ਐੱਸਐੱਚਓ ਲਖਵੀਰ ਸਿੰਘ ਨੇ ਕਿਹਾ ਕਿ ਫਿਲਹਾਲ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਆਇਆ ਅਤੇ ਸਿਵਲ ਹਸਪਤਾਲ ਵੱਲੋਂ ਵੀ ਕੋਈ ਐੱਮਐੱਲਆਰ ਥਾਣੇ ਨਹੀਂ ਭੇਜੀ ਗਈ। ਉਨ੍ਹਾਂ ਕਿਹਾ ਕਿ ਐੱਮਐੱਲਆਰ ਮਿਲਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News