Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਫਰਾਂਸ ’ਚ ਹਿੰਸਕ ਪ੍ਰਦਰਸ਼ਨਾਂ ਵਿਚਾਲੇ ਭਾਰਤੀ ਦੂਤਾਵਾਸ ਨੇ ਜਾਰੀ ਕੀਤੀ ਐਡਵਾਈਜ਼ਰੀ

Violent Protests in France: Indian Embassy Issues Advisory: ਨਵੀਂ ਦਿੱਲੀ: ਫਰਾਂਸ ਵਿੱਚ ਹਿੰਸਕ ਪ੍ਰਦਰਸ਼ਨਾਂ, ਪੁਲਿਸ ਨਾਲ ਝੜਪਾਂ ਅਤੇ ਕਈ ਇਲਾਕਿਆਂ ਵਿੱਚ ਰਾਤ ਸਮੇਂ ਕਰਫਿਊ ਲਗਾਏ ਜਾਣ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਉੱਥੇ ਰਹਿ ਰਹੇ ਅਤੇ ਯਾਤਰਾ ਦੀ ਯੋਜਨਾ ਬਣਾ ਰਹੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਾਵਾਸ ਨੇ ਲੋਕਾਂ ਨੂੰ ਚੌਕਸ ਰਹਿਣ, ਪ੍ਰਦਰਸ਼ਨਾਂ ਵਾਲੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਫਰਾਂਸ ’ਚ ਹਿੰਸਕ ਪ੍ਰਦਰਸ਼ਨਾਂ ਵਿਚਾਲੇ ਭਾਰਤੀ ਦੂਤਾਵਾਸ ਨੇ ਜਾਰੀ ਕੀਤੀ ਐਡਵਾਈਜ਼ਰੀ
  • ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਸਲਾਹ

Violent Protests in France: Indian Embassy Issues Advisory: ਨਵੀਂ ਦਿੱਲੀ: ਫਰਾਂਸ ਵਿੱਚ ਹਿੰਸਕ ਪ੍ਰਦਰਸ਼ਨਾਂ, ਪੁਲਿਸ ਨਾਲ ਝੜਪਾਂ ਅਤੇ ਕਈ ਇਲਾਕਿਆਂ ਵਿੱਚ ਰਾਤ ਸਮੇਂ ਕਰਫਿਊ ਲਗਾਏ ਜਾਣ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਉੱਥੇ ਰਹਿ ਰਹੇ ਅਤੇ ਯਾਤਰਾ ਦੀ ਯੋਜਨਾ ਬਣਾ ਰਹੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਾਵਾਸ ਨੇ ਲੋਕਾਂ ਨੂੰ ਚੌਕਸ ਰਹਿਣ, ਪ੍ਰਦਰਸ਼ਨਾਂ ਵਾਲੇ ਇਲਾਕਿਆਂ ਅਤੇ ਭੀੜਭੜੱਕੇ ਵਾਲੀਆਂ ਥਾਵਾਂ ਤੋਂ ਬਚਣ ਅਤੇ ਫਰਾਂਸੀਸੀ ਅਧਿਕਾਰੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਦੂਤਾਵਾਸ ਨੇ ਕਿਹਾ ਕਿ ਫਰਾਂਸ ਵਿੱਚ ਹਾਲੀਆ ਘਟਨਾਵਾਂ ਅਤੇ ਸਥਾਨਕ ਪੱਧਰ ’ਤੇ ਲਾਗੂ ਕੀਤੇ ਗਏ ਕਰਫਿਊ ਨੂੰ ਦੇਖਦਿਆਂ ਭਾਰਤੀ ਨਾਗਰਿਕ ਸਾਵਧਾਨੀ ਵਰਤਣ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਪੈਰਿਸ ਸਥਿਤ ਭਾਰਤੀ ਦੂਤਾਵਾਸ ਨਾਲ ਫੋਨ ਨੰਬਰ +33 6 48 34 00 63 ਜਾਂ ਈਮੇਲ [email protected] ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

ਪੈਰਿਸ, ਮਾਰਸੇ ਅਤੇ ਲਿਓਨ ਵਿੱਚ ਹਿੰਸਕ ਪ੍ਰਦਰਸ਼ਨ
ਫਰਾਂਸ ਵਿੱਚ ਰਹਿਣ-ਸਹਿਣ ਦੀ ਵਧਦੀ ਲਾਗਤ, ਜਨਤਕ ਸੇਵਾਵਾਂ ਦੀ ਮਾੜੀ ਹਾਲਤ ਅਤੇ ਸਿੱਖਿਆ ਨਾਲ ਜੁੜੀਆਂ ਚਿੰਤਾਵਾਂ ਨੂੰ ਲੈ ਕੇ ਪ੍ਰਦਰਸ਼ਨ ਹੋ ਰਹੇ ਹਨ। ਪੈਰਿਸ, ਮਾਰਸੇ ਅਤੇ ਲਿਓਨ ਵਰਗੇ ਸ਼ਹਿਰਾਂ ਵਿੱਚ ਕੁਝ ਪ੍ਰਦਰਸ਼ਨ ਲੁੱਟਮਾਰ, ਅੱਗਜ਼ਨੀ ਅਤੇ ਪੁਲਿਸ ਨਾਲ ਝੜਪਾਂ ਵਿੱਚ ਬਦਲ ਗਏ। ਕਈ ਦੁਕਾਨਾਂ ਅਤੇ ਜਨਤਕ ਇਮਾਰਤਾਂ ਨੂੰ ਨੁਕਸਾਨ ਪਹੁੰਚਣ ਦੀਆਂ ਰਿਪੋਰਟਾਂ ਹਨ।

ਫਰਾਂਸੀਸੀ ਅਧਿਕਾਰੀਆਂ ਨੇ ਪੈਰਿਸ ਸਮੇਤ ਕਈ ਸ਼ਹਿਰਾਂ ਦੇ ਕੁਝ ਹਿੱਸਿਆਂ ਵਿੱਚ ਰਾਤ ਸਮੇਂ ਕਰਫਿਊ ਅਤੇ ਇਕੱਠਾਂ ’ਤੇ ਪਾਬੰਦੀਆਂ ਲਗਾਈਆਂ ਹਨ। ਪ੍ਰਧਾਨ ਮੰਤਰੀ ਸੇਬਾਸਤੀਅਨ ਲੇਕੋਰਨੂ ਨੇ ਕਿਹਾ ਕਿ ਇਨ੍ਹਾਂ ਕਦਮਾਂ ਨਾਲ ਹਾਲਾਤ ਆਮ ਬਣਾਉਣ ਵਿੱਚ ਮਦਦ ਮਿਲੀ ਹੈ, ਹਾਲਾਂਕਿ ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ ਵਿੱਚ ਕਮੀਆਂ ਵੀ ਸਵੀਕਾਰ ਕੀਤੀਆਂ।

ਵੀਰਵਾਰ ਅਤੇ ਸ਼ਨੀਵਾਰ ਨੂੰ ਮੁੜ ਪ੍ਰਦਰਸ਼ਨਾਂ ਦੀ ਤਿਆਰੀ
ਹਾਲਾਤ ਸ਼ਾਂਤ ਹੋਣ ਦੇ ਬਾਵਜੂਦ ਫਰਾਂਸ ਵਿੱਚ ਵੀਰਵਾਰ ਅਤੇ ਸ਼ਨੀਵਾਰ ਨੂੰ ਮੁੜ ਪ੍ਰਦਰਸ਼ਨ ਹੋਣ ਦੀ ਸੰਭਾਵਨਾ ਹੈ। ਵਿਦਿਆਰਥੀ ਸੰਗਠਨ UNEF ਨੇ ਨਵੇਂ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ, ‘ਯੈਲੋ ਵੈਸਟ’ ਅੰਦੋਲਨ ਨਾਲ ਜੁੜੇ ਸਮੂਹਾਂ ਨੇ ਈਂਧਨ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਨੇ ਪਹਿਲਾਂ ਵਰਗੀ ਹਿੰਸਾ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ ਹੈ। ਦੂਜੇ ਪਾਸੇ, ਮਜ਼ਦੂਰ ਜਥੇਬੰਦੀਆਂ 5 ਨਵੰਬਰ ਨੂੰ ਮਹਿੰਗਾਈ ਅਤੇ ਜਨਤਕ ਸੇਵਾਵਾਂ ਵਿੱਚ ਕਟੌਤੀ ਦੇ ਵਿਰੋਧ ਵਿੱਚ ਦੇਸ਼ ਪੱਧਰੀ ਹੜਤਾਲ ਦੀ ਤਿਆਰੀ ਕਰ ਰਹੀਆਂ ਹਨ।

ਟਰੰਪ ਦੇ ਬਿਆਨ ’ਤੇ ਮੈਕਰੋਂ ਨੇ ਜਤਾਇਆ ਇਤਰਾਜ਼
ਫਰਾਂਸ ਵਿੱਚ ਹਿੰਸਾ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਮੀਗ੍ਰੇਸ਼ਨ ਨੀਤੀਆਂ ਦੀ ਆਲੋਚਨਾ ਕਰਦਿਆਂ ਦਾਅਵਾ ਕੀਤਾ ਕਿ ਫਰਾਂਸ ਨੂੰ ਪ੍ਰਵਾਸੀਆਂ, ਜਿਹਾਦੀਆਂ ਅਤੇ ਕਮਿਊਨਿਸਟਾਂ ਵੱਲੋਂ ਜਿੱਤਿਆ, ਲੁੱਟਿਆ ਅਤੇ ਸਾੜਿਆ ਜਾ ਰਿਹਾ ਹੈ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਬੁੱਧਵਾਰ ਨੂੰ ਕਤਰ ਦੌਰੇ ਦੌਰਾਨ ਵਿਦੇਸ਼ੀ ਆਗੂਆਂ ਵੱਲੋਂ ਕੀਤੀਆਂ ਜਾ ਰਹੀਆਂ ਅਜਿਹੀਆਂ ਟਿੱਪਣੀਆਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਲਾਹਾ ਲੈਣ ਲਈ ਫਰਾਂਸ ਵਿੱਚ ਹੋ ਰਹੀ ਹਿੰਸਾ ਦੀ ਵਰਤੋਂ ਕਰਨਾ ‘ਅਸਵੀਕਾਰਨਯੋਗ ਅਤੇ ਮੂਰਖਤਾਪੂਰਨ’ ਹੈ।

ਜਦੋਂ ਮੈਕਰੋਂ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਦਾ ਇਸ਼ਾਰਾ ਟਰੰਪ ਵੱਲ ਸੀ ਤਾਂ ਉਨ੍ਹਾਂ ਕਿਹਾ, ‘‘ਹੋਰਨਾਂ ਤੋਂ ਇਲਾਵਾ।’’ ਮੈਕਰੋਂ ਨੇ ਕੁਝ ਆਗੂਆਂ ’ਤੇ ਗਲਤ ਜਾਣਕਾਰੀ ਫੈਲਾਉਣ ਦਾ ਦੋਸ਼ ਵੀ ਲਾਇਆ। ਉਨ੍ਹਾਂ ਮੁਤਾਬਕ, ਇਸ ਵਿੱਚ AI ਰਾਹੀਂ ਤਿਆਰ ਕੀਤੀਆਂ ਅਜਿਹੀਆਂ ਤਸਵੀਰਾਂ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਉਨ੍ਹਾਂ ਘਟਨਾਵਾਂ ਨੂੰ ਦਿਖਾਇਆ ਗਿਆ ਜੋ ਅਸਲ ਵਿੱਚ ਵਾਪਰੀਆਂ ਹੀ ਨਹੀਂ ਸਨ।

Read Latest News and Breaking News at Daily Post TV, Browse for more News

Ad
Ad

Punjab District News