Banner
Banner

ਪੰਜਾਬ ਭਰ ਵਿੱਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਲਈ ਵੋਟਿੰਗ ਮੁਕੰਮਲ, 29 ਮਈ ਨੂੰ ਆਉਣਗੇ ਨਤੀਜੇ

Punjab MC Elections 2026; ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ (MC) ਚੋਣਾਂ ਲਈ ਵੋਟਿੰਗ ਦਾ ਕਾਰਜ ਕੁਝ ਥਾਵਾਂ ‘ਤੇ ਹੋਈਆਂ ਛੋਟੀਆਂ-ਮੋਟੀਆਂ ਹਿੰਸਕ ਘਟਨਾਵਾਂ ਨੂੰ ਛੱਡ ਕੇ ਅਮਨ-ਅਮਾਨ ਨਾਲ ਮੁਕੰਮਲ ਹੋ ਗਿਆ। ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੇ ਸਮੇਂ ਅਨੁਸਾਰ ਸਵੇਰੇ 8:00 ਵਜੇ ਵੋਟਿੰਗ ਸ਼ੁਰੂ ਹੋਈ, ਜੋ ਸ਼ਾਮ 5:00 ਵਜੇ ਤੱਕ ਲਗਾਤਾਰ ਜਾਰੀ ਰਹੀ। ਪੰਜਾਬ […]
Jaspreet Singh
By : Updated On: 26 May 2026 20:06:PM
ਪੰਜਾਬ ਭਰ ਵਿੱਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਲਈ ਵੋਟਿੰਗ ਮੁਕੰਮਲ, 29 ਮਈ ਨੂੰ ਆਉਣਗੇ ਨਤੀਜੇ

Punjab MC Elections 2026; ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ (MC) ਚੋਣਾਂ ਲਈ ਵੋਟਿੰਗ ਦਾ ਕਾਰਜ ਕੁਝ ਥਾਵਾਂ ‘ਤੇ ਹੋਈਆਂ ਛੋਟੀਆਂ-ਮੋਟੀਆਂ ਹਿੰਸਕ ਘਟਨਾਵਾਂ ਨੂੰ ਛੱਡ ਕੇ ਅਮਨ-ਅਮਾਨ ਨਾਲ ਮੁਕੰਮਲ ਹੋ ਗਿਆ। ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੇ ਸਮੇਂ ਅਨੁਸਾਰ ਸਵੇਰੇ 8:00 ਵਜੇ ਵੋਟਿੰਗ ਸ਼ੁਰੂ ਹੋਈ, ਜੋ ਸ਼ਾਮ 5:00 ਵਜੇ ਤੱਕ ਲਗਾਤਾਰ ਜਾਰੀ ਰਹੀ।

ਪੰਜਾਬ ਵਿੱਚ ਅੱਠ ਨਗਰ ਨਿਗਮ, 75 ਨਗਰ ਕੌਂਸਲ ਅਤੇ 20 ਨਗਰ ਪੰਚਾਇਤਾਂ ਦੇ 1896 ਵਾਰਡਾਂ ਦੀ ਚੋਣ ਲਈ ਵੋਟਿੰਗ ਹੋਈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 5 ਵਜੇ ਤੱਕ ਚੱਲੀ। ਸ਼ਾਮ 5 ਵਜੇ ਤੋਂ ਬਾਅਦ ਉਨ੍ਹਾਂ ਲੋਕਾਂ ਵੱਲੋਂ ਹੀ ਆਪਣੀ ਵੋਟ ਹੱਕ ਦੀ ਵਰਤੋ ਕੀਤੀ ਗਈ, ਜੋ 5 ਵਜੇ ਤੋਂ ਪਹਿਲਾਂ ਵੋਟ ਕੇਂਦਰ ਵਿੱਚ ਦਾਖਲ ਹੋ ਗਏ ਸਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ। ਪੰਜਾਬ ਨਗਰ ਨਿਗਮ ਚੋਣਾਂ ਵਿੱਚ ਵੋਟਾਂ ਪਾਉਣ ਦਾ ਕੰਮ ਸ਼ਾਂਤੀਪੁਰਨ ਢੰਗ ਦੇ ਨਾਲ ਨੇਪਰੇ ਚੜ੍ਹਿਆ। ਕੁਝ ਥਾਵਾਂ ‘ਤੇ ਹਿੰਸਾ ਦੇਖਣ ਨੂੰ ਮਿਲੀ।

ਦੱਸਣਯੋਗ ਹੈ ਕਿ ਸਥਾਨਕ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ਚ ਹਨ। ਜਿਨ੍ਹਾਂ ਦੀ ਕਿਸਮਤ 35.45 ਲੱਖ ਵੋਟਰਾਂ ਵੱਲੋਂ ਤੈਅ ਕੀਤੀ ਜਾਵੇਗੀ। ਇਨ੍ਹਾਂ ਚੋਣਾਂ ਲਈ ਸੂਬੇ ਭਰ ਚ 1,014 ਪੋਲਿੰਗ ਬੂਥ ਬਣਾਏ ਗਏ ਹਨ ਅਤੇ 35 ਹਜ਼ਾਰ ਦੇ ਕਰੀਬ ਚੋਣ ਅਮਲਾ ਜਮਹੂਰੀ ਪ੍ਰਕਿਰਿਆ ਚ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਚੋਣਾਂ ਦਾ ਅਮਲ ਅਮਨ ਅਮਾਨ ਨਾਲ ਨਿਬੇੜਨ ਲਈ 32 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਵੀ ਕੀਤੇ ਗਏ ਸਨ।

ਇੱਥੇ ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀ ਹੀ ਸਾਰਿਆਂ ਹੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਗਿਆ। ਇਹ ਚੋਣਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਣ ਜਾ ਰਹੀਆਂ ਹਨ। ਇਸ ਲਈ ਇਸ ਨੂੰ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਵੀ ਮੰਨਿਆ ਜਾ ਰਿਹਾ। ਪੰਜਾਬ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਵਿਰੋਧੀ ਧਿਰ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਦੀ ਹਮਾਇਤ ਵਿੱਚ ਡਟੇ ਹੋਏ ਹਨ।

Read Latest News and Breaking News at Daily Post TV, Browse for more News

Ad
Ad